ਖੰਨਾ : ਥਾਣਾ ਸਿਟੀ-1 ਖੰਨਾ ਪੁਲਿਸ ਵਲੋਂ ਨਾਜਾਇਜ਼ ਸ਼ਰਾਬ ਸਮੇਤ ਇਕ ਕਾਰ ਸਵਾਰ ਵਿਅਕਤੀ ਨੂੰ ਕਾਬੂ ਕਰ ਕੇ ਉਸ ਕੋਲੋਂ 14 ਪੇਟੀਆਂ ਨਾਜਾਇਜ਼ ਸ਼ਰਾਬ ਬਰਾਮਦ ਕੀਤੀਆਂ ਗਈਆਂ ਹਨ। ਸੂਚਨਾ ਤੋਂ ਬਾਅਦ ਹਿਮਾਂਸ਼ੂ ਵਾਸੀ ਮਾਡਲ ਟਾਊਨ ਜੋ ਕਾਫੀ ਸਮੇਂ ਬਿਨਾਂ ਲਾਇਸੰਸ/ਬਿਨਾਂ ਪਰਮਿਟ ਦੇ ਨਜਾਇਜ਼ ਸ਼ਰਾਬ ਵੇਚਣ ਦਾ ਕੰਮ ਕਰਦਾ ਹੈ। ਗੁਆਂਢੀ ਰਾਜਾਂ ਤੋਂ ਸਸਤੇ ਭਾਅ ਸ਼ਰਾਬ ਲਿਆ ਕੇ ਅੱਗੇ ਮਹਿੰਗੇ ਭਾਅ ਵੇਚਣ ਦਾ ਕੰਮ ਕਰਦਾ ਹੈ।
ਏ.ਐੱਸ.ਆਈ ਸ਼ਿੰਗਾਰਾ ਸਿੰਘ ਨੇ ਕਿਹਾ ਕਿ ਪੁਲਿਸ ਨੇ ਤੁਰੰਤ ਕਾਰਵਾਈ ਕਰਦੇ ਹੋਏ ਨਾਕਾਬੰਦੀ ਦੌਰਾਨ 14 ਪੇਟੀਆਂ ਨਜਾਇਜ਼ ਸ਼ਰਾਬ ਫ਼ਾਰ ਸੇਲ ਪੰਜਾਬ ਸਮੇਤ ਕਥਿਤ ਦੋਸ਼ੀ ਹਿਮਾਂਸ਼ੂ ਨੂੰ ਕਾਬੂ ਕਰ ਕੇ ਉਸ ਦੇ ਖ਼ਿਲਾਫ਼ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।