ਪੰਜਾਬੀ

‘ਕੈਰੀ ਆਨ ਜੱਟਾ 3’ ਨੇ ਰਚਿਆ ਇਤਿਹਾਸ, ਪਹਿਲੇ ਦਿਨ ਕੀਤੀ ਰਿਕਾਰਡਤੋੜ ਕਮਾਈ

Published

on

ਪੰਜਾਬੀ ਫ਼ਿਲਮ ‘ਕੈਰੀ ਆਨ ਜੱਟਾ 3’ ਨੇ ਆਪਣੀ ਰਿਲੀਜ਼ ਦੇ ਨਾਲ ਹੀ ਇਤਿਹਾਸ ਰਚ ਦਿੱਤਾ ਹੈ। ਪਹਿਲੇ ਦਿਨ ‘ਕੈਰੀ ਆਨ ਜੱਟਾ 3’ ਨੇ ਰਿਕਾਰਡਤੋੜ ਕਮਾਈ ਕੀਤੀ ਹੈ।ਫ਼ਿਲਮ ਨੇ ਭਾਰਤ ’ਚ 6 ਕਰੋੜ ਤੇ ਦੁਨੀਆ ਭਰ ਤੋਂ 4 ਕਰੋੜ 12 ਲੱਖ ਰੁਪਏ ਕਮਾਏ, ਜਿਸ ਨਾਲ ਫ਼ਿਲਮ ਦੀ ਕੁਲ ਕਮਾਈ 10.12 ਕਰੋੜ ਰੁਪਏ ਰਹੀ। ਕਮਾਈ ਦਾ ਇਹ ਅੰਕੜਾ ਗ੍ਰਾਸ ਕਲੈਕਸ਼ਨ ਦਾ ਹੈ।

ਦੱਸ ਦੇਈਏ ਕਿ ਫ਼ਿਲਮ ਦੀ ਪ੍ਰਮੋਸ਼ਨ ਵੀ ਵੱਡੇ ਪੱਧਰ ’ਤੇ ਹੋਈ ਹੈ। ਇਹ ਪਹਿਲੀ ਪੰਜਾਬੀ ਫ਼ਿਲਮ ਹੈ, ਜੋ ਦੁਨੀਆ ਭਰ ’ਚ 30 ਤੋਂ ਵੱਧ ਦੇਸ਼ਾਂ ’ਚ ਰਿਲੀਜ਼ ਹੋਈ ਹੈ। ਫ਼ਿਲਮ ਨੂੰ ਗਿੱਪੀ ਗਰੇਵਾਲ ਤੇ ਉਨ੍ਹਾਂ ਦੀ ਪਤਨੀ ਰਵਨੀਤ ਕੌਰ ਗਰੇਵਾਲ ਵਲੋਂ ਪ੍ਰੋਡਿਊਸ ਕੀਤਾ ਗਿਆ ਹੈ। ਫ਼ਿਲਮ ਨੂੰ ਸਮੀਪ ਕੰਗ ਨੇ ਡਾਇਰੈਕਟ ਕੀਤਾ ਹੈ, ਜਿਸ ਦੀ ਕਹਾਣੀ ਤੇ ਸਕ੍ਰੀਨਪਲੇਅ ਵੈਭਵ ਸੁਮਨ ਤੇ ਸ਼ਰਿਆ ਸ੍ਰੀਵਾਸਤਵ ਨੇ ਲਿਖਿਆ ਹੈ।

ਫ਼ਿਲਮ ’ਚ ਗਿੱਪੀ ਗਰੇਵਾਲ, ਬੀਨੂੰ ਢਿੱਲੋਂ, ਸੋਨਮ ਬਾਜਵਾ, ਗੁਰਪ੍ਰੀਤ ਘੁੱਗੀ, ਜਸਵਿੰਦਰ ਭੱਲਾ, ਕਰਮਜੀਤ ਅਨਮੋਲ, ਕਵਿਤਾ ਕੌਸ਼ਿਕ, ਸ਼ਿੰਦਾ ਗਰੇਵਾਲ, ਨਾਸੀਰ ਚਿਨਓਟੀ, ਹਾਰਬੀ ਸੰਘਾ, ਬੀ. ਐੱਨ. ਸ਼ਰਮਾ ਤੇ ਰੁਪਿੰਦਰ ਰੂਪੀ ਅਹਿਮ ਕਿਰਦਾਰਾਂ ’ਚ ਹਨ।

 

Facebook Comments

Trending

Copyright © 2020 Ludhiana Live Media - All Rights Reserved.