ਲੁਧਿਆਣਾ : ਪੁਲਿਸ ਨੇ ਦਾਜ ਦੀ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਕਿਰਨਦੀਪ ਸਿੰਘ ਵਾਸੀ ਤਾਜਪੁਰ ਰੋਡ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਅਤੇ ਇਸ ਸਬੰਧੀ ਪੁਲਿਸ ਵਲੋਂ ਰਵਿੰਦਰ ਕੁਮਾਰ ਵਾਸੀ ਪਿੰਡ ਭੋਰਾ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਉਕਤ ਕਥਿਤ ਦੋਸ਼ੀ ਨਾਲ ਚਾਰ ਸਾਲ ਪਹਿਲਾਂ ਹੋਈ ਸੀ, ਪਰ ਪਿਛਲੇ ਕੁਝ ਸਮੇਂ ਤੋਂ ਉਹ ਉਸ ਨੂੰ ਦਾਜ ਖਾਤਰ ਤੰਗ ਪ੍ਰੇਸ਼ਾਨ ਕਰ ਰਿਹਾ ਸੀ। ਕਿਰਨਦੀਪ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਕਥਿਤ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰ ਲਿਆ।