ਅਪਰਾਧ

ਦਾਜ ਖਾਤਰ ਵਿਆਹੁਤਾ ਨੂੰ ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ

Published

on

ਲੁਧਿਆਣਾ : ਪੁਲਿਸ ਨੇ ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀਆਂ ਖ਼ਿਲਾਫ਼ ਵੱਖ ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤੇ ਹਨ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਹਰਦੀਪ ਵਾਸੀ ਪਿੰਡ ਕੱਕਾ ਦੀ ਸ਼ਿਕਾਇਤ ‘ਤੇ ਉਸ ਦੇ ਪਤੀ ਸੁਖਵਿੰਦਰ ਸਿੰਘ ਵਾਸੀ ਉਤਰਾਖੰਡ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਕਥਿਤ ਦੋਸ਼ੀ ਨਾਲ 12 ਸਾਲ ਪਹਿਲਾਂ ਹੋੋਈ ਸੀ, ਪਰ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਕਥਿਤ ਦੋਸ਼ੀ ਵਲੋਂ ਉਸਨੂੰ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ, ਜਿਸ ‘ਤੇ ਉਸਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ‘ਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਕੇਸ ਦਰਜ ਕਰ ਲਿਆ।

ਦੂਜੇ ਅਜਿਹੇ ਮਾਮਲੇ ਵਿਚ ਪੁਲਿਸ ਨੇ ਸ਼ਹੀਦ ਭਗਤ ਸਿੰਘ ਨਗਰ ਦੀ ਰਹਿਣ ਵਾਲੀ ਅਰਸ਼ਪ੍ਰੀਤ ਕੌਰ ਦੀ ਸ਼ਿਕਾਇਤ ‘ਤੇ ਚੰਦਨ ਗਿਰਧਰ ਵਾਸੀ ਪਾਲਮ ਵਿਹਾਰ ਖ਼ਿਲਾਫ਼ ਕੇਸ ਦਰਜ ਕੀਤਾ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਕਥਿਤ ਦੋਸ਼ੀ ਨਾਲ ਚਾਰ ਸਾਲ ਪਹਿਲਾਂ ਹੋਈ ਸੀ। ਕਥਿਤ ਦੋਸ਼ੀ ਅਕਸਰ ਹੀ ਉਸ ਨੂੰ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਦਾ ਸੀ, ਜਿਸ ਕਾਰਨ ਪੁਲਿਸ ਨੂੰ ਸ਼ਿਕਾਇਤ ਕੀਤੀ ਤਾਂ ਪੁਲਿਸ ਵਲੋਂ ਕੇਸ ਦਰਜ ਕਰ ਲਿਆ।

Facebook Comments

Trending

Copyright © 2020 Ludhiana Live Media - All Rights Reserved.