ਅਪਰਾਧ

ਦਾਜ ਖਾਤਰ ਵਿਆਹੁਤਾ ਨੂੰ ਤੰਗ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ

Published

on

ਲੁਧਿਆਣਾ : ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਆਰਤੀ ਕਪੂਰ ਵਾਸੀ ਸਰਾਭਾ ਨਗਰ ਦੀ ਸ਼ਿਕਾਇਤ ‘ਤੇ ਅਮਲ ‘ਚ ਲਿਆਂਦੀ ਤੇ ਇਸ ਸਬੰਧੀ ਪੁਲਿਸ ਵਲੋਂ ਮਿਆਂਕ ਕਪੂਰ ਵਾਸੀ ਦਿੱਲੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਕਥਿਤ ਦੋਸ਼ੀ ਨਾਲ ਉਸ ਦੀ ਸ਼ਾਦੀ ਜੇ ਚਾਰ ਮਹੀਨੇ ਪਹਿਲਾਂ ਹੀ ਹੋਈ ਸੀ, ਪਰ ਵਿਆਹ ਤੋਂ ਬਾਅਦ ਕਥਿਤ ਦੋਸ਼ੀ ਵਲੋਂ ਉਸਨੂੰ ਦਾਜ ਖ਼ਾਤਰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ, ਜਿਸ ‘ਤੇ ਆਰਤੀ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ‘ਚ ਕੇਸ ਦਰਜ ਕਰ ਲਿਆ।

Facebook Comments

Trending

Copyright © 2020 Ludhiana Live Media - All Rights Reserved.