ਲੁਧਿਆਣਾ : ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪ੍ਰਤਾਪ ਸਿੰਘ ਵਾਲਾ ਦੀ ਰਹਿਣ ਵਾਲੀ ਦੀਪਾ ਵਾਸੀ ਪ੍ਰਤਾਪ ਸਿੰਘ ਵਾਲਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਤੇ ਇਸ ਸਬੰਧੀ ਪੁਲਿਸ ਨੇ ਰੋਹਿਤ ਵਾਸੀ ਮੇਰਠ, ਉੱਤਰ ਪ੍ਰਦੇਸ਼ ਖ਼ਿਲਾਫ਼ ਕੇਸ ਦਰਜ ਕੀਤਾ ਹੈ।
.
ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਵਿਆਹ ਉਕਤ ਕਥਿਤ ਦੋਸ਼ੀ ਨਾਲ ਚਾਰ ਸਾਲ ਪਹਿਲਾਂ ਹੋਇਆ ਸੀ। ਕਥਿਤ ਦੋਸ਼ੀ ਵਲੋਂ ਉਸ ਨੂੰ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਤੇ ਬੀਤੇ ਦਿਨ ਉਸ ਨੂੰ ਕੁੱਟਮਾਰ ਕੇ ਘਰੋਂ ਕੱਢ ਦਿੱਤਾ, ਜਿਸ ‘ਤੇ ਦੀਪਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ।