ਅਪਰਾਧ

ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਕੇਸ ਦਰਜ

Published

on

ਲੁਧਿਆਣਾ : ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸਿਮਰਨਜੀਤ ਕੌਰ ਵਾਸੀ ਪਿੰਡ ਦਾਦ ਦੀ ਸ਼ਿਕਾਇਤ ‘ਤੇ ਅਮਲ ‘ਚ ਲਿਆਂਦੀ ਅਤੇ ਇਸ ਮਾਮਲੇ ‘ਚ ਪੁਲਿਸ ਨੇ ਗਗਨਦੀਪ ਸਿੰਘ ਵਾਸੀ ਪਾਇਲ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨਾਲ ਉਸ ਦਾ ਵਿਆਹ ਚਾਰ ਸਾਲ ਪਹਿਲਾਂ ਹੋਇਆ ਸੀ ਪਰ ਵਿਆਹ ਤੋਂ ਕੁਝ ਸਮੇਂ ਬਾਅਦ ਹੀ ਗਗਨਦੀਪ ਨੇ ਉਸ ਨੂੰ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਬੀਤੇ ਦਿਨ ਗਗਨਦੀਪ ਨੇ ਉਸ ਨੂੰ ਘਰੋਂ ਕੱਢ ਦਿੱਤਾ, ਜਿਸ ‘ਤੇੇ ਸਿਮਰਜੀਤ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦੇ ਹੋਏ ਇਸ ਮਾਮਲੇ ‘ਚ ਕੇਸ ਦਰਜ ਕਰ ਲਿਆ।

Facebook Comments

Trending

Copyright © 2020 Ludhiana Live Media - All Rights Reserved.