ਅਪਰਾਧ

ਦਾਜ ਦੀ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀਆਂ ਖ਼ਿਲਾਫ਼ ਕੇਸ ਦਰਜ

Published

on

ਲੁਧਿਆਣਾ : ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਪਤੀਆਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤੇ ਹਨ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ‘ਚ ਪੁਲਿਸ ਨੇ ਸ਼ਿਮਲਾਪੁਰੀ ਵਾਸੀ ਮਨਦੀਪ ਕੌਰ ਦੀ ਸ਼ਿਕਾਇਤ ‘ਤੇ ਗੁਰਨਾਮ ਸਿੰਘ ਵਾਸੀ ਦਸਮੇਸ਼ ਨਗਰ ਖ਼ਿਲਾਫ਼ ਕੇਸ ਦਰਜ ਕੀਤਾ।

ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਵਿਆਹ ਉਕਤ ਦੋਸ਼ੀ ਨਾਲ ਪੰਜ ਸਾਲ ਪਹਿਲਾਂ ਹੋਇਆ ਸੀ ਪਰ ਵਿਆਹ ਤੋਂ ਕੁਝ ਸਮੇਂ ਬਾਅਦ ਕਥਿਤ ਦੋਸ਼ੀ ਵਲੋਂ ਉਸ ਨੂੰ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ। ਇਸ ‘ਤੇ ਉਸ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ‘ਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ।

ਦੂਜੇ ਮਾਮਲੇ ‘ਚ ਪੁਲਿਸ ਨੇ ਮਿਨਾਕਸ਼ੀ ਵਾਸੀ ਕਾਕੋਵਾਲ ਰੋਡ ਦੀ ਸ਼ਿਕਾਇਤ ‘ਤੇ ਉਸ ਦੇ ਪਤੀ ਸ਼ਿਵ ਕੁਮਾਰ ਖਿਲਾਫ਼ ਕੇਸ ਦਰਜ ਕੀਤਾ ਹੈ, ਕਥਿਤ ਦੋਸ਼ੀ ‘ਤੇ ਵੀ ਸ਼ਿਕਾਇਤਕਰਤਾ ਨੂੰ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਹੈ।

Facebook Comments

Trending

Copyright © 2020 Ludhiana Live Media - All Rights Reserved.