Connect with us

ਅਪਰਾਧ

ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਵਾਲੇ ਸਹੁਰੇ ਪਰਿਵਾਰ ਦੇ ਮੈਂਬਰਾਂ ਖਿਲਾਫ਼ ਕੇਸ ਦਰਜ

Published

on

Case filed against in-laws for harassing marriage for dowry

ਲੁਧਿਆਣਾ : ਦਾਜ ਖਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋ ਵੱਖ-ਵੱਖ ਮਾਮਲਿਆਂ ‘ਚ ਪੁਲਿਸ ਨੇ ਸਹੁਰੇ ਪਰਿਵਾਰ ਦੇ ਮੈਂਬਰਾਂ ਖਿਲਾਫ਼ ਕੇਸ ਦਰਜ ਕੀਤੇ ਹਨ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਜਸਪ੍ਰੀਤ ਕੌਰ ਵਾਸੀ ਪਿੰਡ ਭੈਰੋਮੁਨਾ ਦੀ ਸ਼ਿਕਾਇਤ ‘ਤੇ ਉਸ ਦੀ ਸੱਸ ਬਲਵੀਰ ਕੌਰ, ਸਹੁਰਾ ਇੰਦਰਜੀਤ ਸਿੰਘ ਵਾਸੀ ਫਤਹਿਗੜ੍ਹ ਸਾਹਿਬ ਖਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਕਥਿਤ ਦੋਸ਼ੀਆਂ ਦੇ ਲੜਕੇ ਭੁਪਿੰਦਰ ਸਿੰਘ ਨਾਲ ਹੋਈ ਸੀ, ਪਰ ਵਿਆਹ ਤੋਂ ਕੁਝ ਸਮੇਂ ਬਾਅਦ ਉਸ ਦੇ ਪਤੀ ਦੀ ਮੌਤ ਹੋ ਗਈ। ਬਾਅਦ ਵਿਚ ਕਥਿਤ ਦੋਸ਼ੀ ਉਸ ਨੂੰ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨ ਲੱਗ ਪਏ ਜਿਸ ‘ਤੇ ਜਸਪ੍ਰੀਤ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ‘ਚ ਕੇਸ ਦਰਜ ਕਰ ਲਿਆ।

ਦੂਜੇ ਅਜਿਹੇ ਮਾਮਲੇ ਵਿਚ ਪੁਲਿਸ ਨੇ ਰਿਧਿਮਾ ਚਤਰਥ ਵਾਸੀ ਚੰਡੀਗੜ੍ਹ ਦੀ ਸ਼ਿਕਾਇਤ ‘ਤੇ ਚੇਤੰਨਿਆ ਸ਼ਰਮਾ ਪਤੀ, ਸਹੁਰਾ ਸ਼ਿਵ ਸ਼ਰਮਾ, ਹਰਾਜਿੰਦਰ ਸ਼ਰਮਾ ਸੱਸ ਖ਼ਿਲਾਫ਼ ਦਰਜ ਕੀਤਾ ਹੈ, ਕਥਿਤ ਦੋਸ਼ੀ ਸ਼ਿਵਾਜੀ ਨਗਰ ਦੇ ਰਹਿਣ ਵਾਲੇ ਹਨ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਚੇਤੰਨਿਆ ਨੇ ਸ਼ਾਦੀ ਡਾਟ ਕਾਮ ‘ਤੇ ਗ਼ਲਤ ਜਾਣਕਾਰੀ ਦੇ ਕੇ ਉਸ ਨਾਲ ਸ਼ਾਦੀ ਕਰ ਲਈ ਤੇ ਬਾਅਦ ਵਿਚ ਉਸ ਨੂੰ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨ ਲੱਗ ਪਏ ਜਿਸ ‘ਤੇ ਰਿਧਿਮਾ ਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਕੇਸ ਦਰਜ ਕਰ ਲਿਆ।

Facebook Comments

Trending