ਅਪਰਾਧ

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਵਾਲੇ ਟ੍ਰੈਵਲ ਏਜੰਟਾਂ ਖਿਲਾਫ਼ ਕੇਸ ਦਰਜ

Published

on

ਲੁਧਿਆਣਾ : ਪੁਲਿਸ ਨੇ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਕਰਨ ਵਾਲੇ ਟ੍ਰੈਵਲ ਏਜੰਟਾਂ ਖਿਲਾਫ਼ ਕੇਸ ਦਰਜ ਕੀਤੇ ਹਨ। ਪਹਿਲੇ ਮਾਮਲੇ ‘ਚ ਪੁਲਿਸ ਨੇ ਪ੍ਰਦੀਪ ਕੁਮਾਰ ਵਾਸੀ ਦੁੱਗਰੀ ਦੀ ਸ਼ਿਕਾਇਤ ‘ਤੇ ਹਰਬਖਸ਼ ਸਿੰਘ ਚਾਹਲ, ਲਵਦੀਪ ਸਿੰਘ ਵਾਸੀ ਜਲੰਧਰ ਖਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦਾ ਲੜਕਾ ਵਿਦੇਸ਼ ਜਾਣ ਦਾ ਇੱਛੁਕ ਸੀ, ਇਸ ਲਈ ਉਹ ਕਥਿਤ ਦੋਸ਼ੀ ਨੂੰ ਮਿਲਿਆ ਤੇ ਦੋਸ਼ੀ ਨੇ ਉਸ ਦੇ ਲੜਕੇ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋਂ 9 ਲੱਖ ਰੁਪਏ ਲੈ ਲਏ ਪਰ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ ਜਿਸ ‘ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਉਕਤ ਕਥਿਤ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰ ਲਿਆ।

ਦੂਜੇ ਅਜਿਹੇ ਮਾਮਲੇ ‘ਚ ਪੁਲਿਸ ਨੇ ਮੁਹੰਮਦ ਵਾਸੀ ਮਾਡਲ ਟਾਊਨ ਦੀ ਸ਼ਿਕਾਇਤ ‘ਤੇ ਬਾਬੂ ਖਾਨ ਵਾਸੀ ਸ਼ਿਮਲਾਪੁਰੀ ਖਿਲਾਫ਼ ਵੀ ਕੇਸ ਦਰਜ ਕੀਤਾ ਹੈ। ਦੋਸ਼ੀ ਉਤੇ ਵੀ ਸ਼ਿਕਾਇਤਕਰਤਾ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਠੱਗੀ ਕਰਨ ਦਾ ਦੋਸ਼ ਹੈ।

Facebook Comments

Trending

Copyright © 2020 Ludhiana Live Media - All Rights Reserved.