ਅਪਰਾਧ

ਧੋਖਾਧੜੀ ਕਰਨ ਦੇ ਦੋਸ਼ ਤਹਿਤ 2 ਖ਼ਿਲਾਫ਼ ਕੇਸ ਦਰਜ

Published

on

ਲੁਧਿਆਣਾ : ਜਾਇਦਾਦ ਦੇ ਮਾਮਲੇ ‘ਚ ਧੋਖਾਧੜੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਦੋ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ‘ਚ ਪੁਲਿਸ ਨੇ ਪਟਵਾਰੀ ਵਰਿੰਦਰ ਕੁਮਾਰ ਦੀ ਸ਼ਿਕਾਇਤ ‘ਤੇ ਮਨਜੀਤ ਸਿੰਘ ਵਾਸੀ ਮਾਡਲ ਟਾਊਨ ਐਕਸਟੈਨਸ਼ਨ ਤੇ ਉਸ ਦੇ ਸਾਥੀ ਜਸਕਰਨ ਸਿੰਘ ਵਾਸੀ ਮੁੰਡੀਆਂ ਕਲਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਦੋਸ਼ੀਆਂ ਨੇ ਜਾਅਲੀ ਦਸਤਾਵੇਜ਼ ਦੇ ਆਧਾਰ ‘ਤੇ ਜੱਸੀਆਂ ਸਥਿਤ ਜਾਇਦਾਦ ਆਪਣੇ ਨਾਂਅ ਕਰਵਾ ਲਈ ਜਿਸ ਦੇ ਪਟਵਾਰੀ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ‘ਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਕੇਸ ਦਰਜ ਕਰ ਲਿਆ। ਹਾਲ ਦੀ ਘੜੀ ਇਸ ਮਾਮਲੇ ‘ਚ ਗਿ੍ਫ਼ਤਾਰੀ ਨਹੀਂ ਕੀਤੀ ਗਈ ਹੈ।

Facebook Comments

Trending

Copyright © 2020 Ludhiana Live Media - All Rights Reserved.