ਅਪਰਾਧ

ਨਕਦੀ ਤੇ ਟਰੈਕਟਰ ਚੋਰੀ ਕਰਨ ਦੇ ਮਾਮਲੇ ‘ਚ 2 ਵਰਕਰਾਂ ਖ਼ਿਲਾਫ਼ ਕੇਸ ਦਰਜ

Published

on

ਲੁਧਿਆਣਾ  :  ਥਾਣਾ ਸਦਰ ਦੀ ਪੁਲਿਸ ਨੇ ਮਾਲਕਾਂ ਦੀ 56 ਹਜ਼ਾਰ ਰੁਪਏ ਦੀ ਨਕਦੀ ਤੇ ਹੋਰ ਸਾਮਾਨ ਚੋਰੀ ਕਰਨ ਦੇ ਮਾਮਲੇ ਵਿਚ ਦੋ ਵਰਕਰਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਛਗਨ ਲਾਲ ਵਾਸੀ ਲੁਹਾਰਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਅਤੇ ਇਸ ਸਬੰਧੀ ਪੁਲਿਸ ਨੇ ਸੱਤਿਆਵੀਰ ਵਾਸੀ ਮੁਰਾਦਾਬਾਦ ਅਤੇ ਪਿੰਟੂ ਖ਼ਿਲਾਫ਼ ਵੱਖ ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਉਸਦੀ ਧਾਂਦਰਾ ਵਿਖੇ ਟਾਈਲਾਂ ਦੀ ਫੈਕਟਰੀ ‘ਤੇ ਕੰਮ ਕਰਦੇ ਸਨ ਅਤੇ ਬੀਤੇ ਦਿਨ ਕਥਿਤ ਦੋਸ਼ੀ ਉਸ ਦਾ ਟਰੈਕਟਰ, 56 ਹਜ਼ਾਰ ਰੁਪਏ ਦੀ ਨਕਦੀ ਅਤੇ ਹੋਰ ਸਾਮਾਨ ਚੋਰੀ ਕਰਕੇ ਫ਼ਰਾਰ ਹੋ ਗਏ। ਛਗਨ ਲਾਲ ਵਲੋਂ ਇਸ ਦੀ ਸੂਚਨਾ ਪੁਲਿਸ ਨੂੰ ਦਿੱਤੀ ਗਈ।

Facebook Comments

Trending

Copyright © 2020 Ludhiana Live Media - All Rights Reserved.