ਅਪਰਾਧ

ਜਾਇਦਾਦ ਦੇ ਮਾਮਲੇ ‘ਚ ਠੱਗੀ ਮਾਰਨ ਦੇ ਦੋਸ਼ ਤਹਿਤ 5 ਖ਼ਿਲਾਫ਼ ਕੇਸ ਦਰਜ

Published

on

ਲੁਧਿਆਣਾ : ਪੁਲਿਸ ਨੇ ਜਾਇਦਾਦ ਦੇ ਮਾਮਲੇ ‘ਚ ਠੱਗੀ ਮਾਰਨ ਦੇ ਦੋਸ਼ ‘ਚ ਪੰਜ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਮੁੰਬਈ ਦੇ ਰਹਿਣ ਵਾਲੇ ਸੰਦੀਪ ਸਿੰਘ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ।
ਇਸ ਸੰਬੰਧੀ ਪੁਲਿਸ ਨੇ ਥਰੀਕੇ ਦੇ ਰਹਿਣ ਵਾਲੇ ਅਮਰਜੀਤ ਸਿੰਘ ਪੁੱਤਰ ਸਰਦਾਰਾ ਸਿੰਘ, ਅਮਰਜੀਤ ਸਿੰਘ ਪੁੱਤਰ ਕਰਨੈਲ ਸਿੰਘ, ਬਲਜੀਤ ਸਿੰਘ ਪੁੱਤਰ ਕੁੰਦਨ ਸਿੰਘ, ਜਗਜੀਤ ਸਿੰਘ ਪੁੱਤਰ ਮਹਿੰਦਰ ਸਿੰਘ ਅਤੇ ਇਕ ਹੋਰ ਨੌਜਵਾਨ ਖ਼ਿਲਾਫ਼ ਕੇਸ ਦਰਜ ਕੀਤਾ ਹੈ | ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਉਕਤ ਦੋਸ਼ੀਆਂ ‘ਤੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ ‘ਤੇ ਉਸ ਦਾ ਪਲਾਟ ਵੇਚਣ ਦਾ ਦੋਸ਼ ਲਗਾਇਆ ਹੈ।

Facebook Comments

Trending

Copyright © 2020 Ludhiana Live Media - All Rights Reserved.