Connect with us

ਅਪਰਾਧ

ਧੋਖੇ ਨਾਲ ਖਾਤੇ ‘ਚੋਂ ਲੱਖਾਂ ਰੁ: ਕਢਵਾਉਣ ‘ਤੇ 5 ਖ਼ਿਲਾਫ਼ ਕੇਸ ਦਰਜ

Published

on

Case registered against 5 for fraudulent withdrawal of Rs

ਲੁਧਿਆਣਾ :  ਪੁਲਿਸ ਨੇ ਧੋਖੇ ਨਾਲ ਖਾਤੇ ‘ਚੋਂ ਨਕਦੀ ਕਢਵਾਉਣ ਦੇ ਦੋ ਵੱਖ-ਵੱਖ ਮਾਮਲਿਆਂ ਵਿਚ ਪੰਜ ਨੌਜਵਾਨਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਹਰੀ ਕਰਤਾਰ ਕਲੋਨੀ ਦੇ ਰਹਿਣ ਵਾਲੇ ਪ੍ਰਦੀਪ ਸਿੰਘ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਨੇ ਮੁੰਬਈ ਦੇ ਰਹਿਣ ਵਾਲੇ ਅਮਿਤ, ਸੁਮੇਸ਼, ਖਰਨ ਖਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਏ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ‘ਤੇ ਉਸ ਦੇ ਖਾਤੇ ‘ਚੋਂ ਧੋਖੇ ਨਾਲ 58 ਹਜ਼ਾਰ ਰੁਪਏ ਦੀ ਨਕਦੀ ਕਢਵਾਉਣ ਦਾ ਦੋਸ਼ ਲਗਾਇਆ ਹੈ। ਪੁਲਿਸ ਵਲੋਂ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ, ਪਰ ਹਾਲ ਦੀ ਘੜੀ ਇਸ ਮਾਮਲੇ ਵਿਚ ਕੋਈ ਗਿ੍ਫਤਾਰੀ ਨਹੀਂ ਕੀਤੀ ਗਈ।

ਦੂਜੇ ਮਾਮਲੇ ਵਿਚ ਪੁਲਿਸ ਨੇ ਅਜੀਤ ਸਿੰਘ ਵਾਸੀ ਭਾਈ ਰਣਧੀਰ ਸਿੰਘ ਨਗਰ ਦੀ ਸ਼ਿਕਾਇਤ ਤੇ ਪੰਕਜ ਦਾਸ ਰਾਹੁਲ, ਮਧੂਕਰ, ਚਾਹਵਾਨ ਅਤੇ ਈਸ਼ਵਰ ਚੰਦਰ ਖਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ਉੱਤੇ ਧੋਖੇ ਨਾਲ 5 ਲੱਖ 60 ਹਜ਼ਾਰ ਰੁਪਏ ਕਢਵਾਉਣ ਦਾ ਦੋਸ਼ ਲਗਾਇਆ ਹੈ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

Facebook Comments

Trending