ਅਪਰਾਧ

ਜਾਅਲੀ ਦਸਤਾਵੇਜ਼ਾਂ ਦੇ ਆਧਾਰ ‘ਤੇ ਕਰੋੜਾਂ ਦੀ ਜਾਇਦਾਦ ਹੜੱਪਣ ਦੇ ਮਾਮਲੇ ‘ਚ 7 ਖ਼ਿਲਾਫ਼ ਕੇਸ ਦਰਜ

Published

on

ਲੁਧਿਆਣਾ : ਜਾਅਲੀ ਦਸਤਾਵੇਜ਼ਾਂ ਦੇ ਆਧਾਰ ‘ਤੇ ਕਰੋੜਾਂ ਰੁਪਏ ਦੀ ਜਾਇਦਾਦ ਹੜੱਪਣ ਦੇ ਮਾਮਲੇ ‘ਚ ਪੁਲਿਸ ਨੇ 7 ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕੀਤਾ ਹੈ, ਜਿਨ੍ਹਾਂ ‘ਚ ਇਕ ਔਰਤ ਵੀ ਸ਼ਾਮਿਲ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਰਤਨ ਲਾਲ ਵਾਸੀ ਹੈਬੋਵਾਲ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ।

ਇਸ ਸੰਬੰਧੀ ਪੁਲਿਸ ਵਲੋਂ ਦਿਲਬਾਗ ਸਿੰਘ ਪੁੱਤਰ ਜਰਨੈਲ ਸਿੰਘ, ਬਲਰਾਜ ਸਿੰਘ ਪੁੱਤਰ ਕਰਨੈਲ ਸਿੰਘ, ਰੋਸ਼ਨ ਉਸਦੀ ਪਤਨੀ ਤੇ 3 ਹੋਰ ਦੇ ਖ਼ਿਲਾਫ਼ ਵੱਖ-ਵੱਖ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀਆਂ ‘ਤੇ ਜਾਅਲੀ ਦਸਤਾਵੇਜ਼ਾਂ ਦੇ ਆਧਾਰ ‘ਤੇ ਉਸ ਦੀ ਮੰਗਲੀ ਟਾਂਡਾ ਸਥਿਤ 6 ਕਨਾਲ ਜ਼ਮੀਨ ਹੜੱਪਣ ਦਾ ਦੋਸ਼ ਲਗਾਇਆ ਹੈ।

Facebook Comments

Trending

Copyright © 2020 Ludhiana Live Media - All Rights Reserved.