ਅਪਰਾਧ

ਲੱਖਾਂ ਰੁਪਏ ਦਾ ਸਾਮਾਨ ਖੁਰਦ-ਬੁਰਦ ਕਰਨ ਵਾਲੇ ਡਰਾਈਵਰ ਖ਼ਿਲਾਫ਼ ਕੇਸ ਦਰਜ

Published

on

ਲੁਧਿਆਣਾ : ਪੁਲਿਸ ਨੇ ਮਾਲਕਾਂ ਦਾ ਲੱਖਾਂ ਰੁਪਏ ਮੁੱਲ ਦਾ ਸਾਮਾਨ ਖੁਰਦ ਬੁਰਦ ਕਰਨ ਵਾਲੇ ਡਰਾਈਵਰ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਕਨਾਲ ਰੋਡ ਦੇ ਰਹਿਣ ਵਾਲੇ ਰਜਿੰਦਰ ਕੁਮਾਰ ਦੀ ਸ਼ਿਕਾਇਤ ‘ਤੇ ਅਮਲ ‘ਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਡਰਾਈਵਰ ਅਨੂਪ ਯਾਦਵ ਵਾਸੀ ਢੰਡਾਰੀ ਕਲਾਂ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀ ਨੂੰ ਲੋਹੇ ਦੇ ਮਾਲ ਦਾ ਭਾਰ ਕਰਵਾਉਣ ਲਈ ਭੇਜਿਆ ਸੀ, ਪਰ ਕਥਿਤ ਦੋਸ਼ੀ ਨੇ ਰਸਤੇ ਵਿਚੋਂ ਇਸ ਵਿਚੋਂ 1625 ਕਿੱਲੋ ਸਾਮਾਨ ਖੁਰਦ-ਬੁਰਦ ਕਰ ਦਿੱਤਾ, ਜਿਸ ‘ਤੇ ਰਜਿੰਦਰ ਕੁਮਾਰ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਗਿਆ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ।

Facebook Comments

Trending

Copyright © 2020 Ludhiana Live Media - All Rights Reserved.