ਅਪਰਾਧ

ਜ਼ਮੀਨ ‘ਤੇ ਕਬਜ਼ਾ ਕਰਨ ਦੇ ਮਾਮਲੇ ‘ਚ ਉਪ ਪੁਲਿਸ ਕਪਤਾਨ ਸਮੇਤ ਚਾਰ ਖ਼ਿਲਾਫ਼ ਕੇਸ ਦਰਜ, 3 ਗਿ੍ਫ਼ਤਾਰ

Published

on

ਲੁਧਿਆਣਾ : ਥਾਣਾ ਮਿਹਰਬਾਨ ਦੀ ਪੁਲਿਸ ਨੇ ਜ਼ਮੀਨ ‘ਤੇ ਕਬਜ਼ਾ ਕਰਨ ਦੇ ਮਾਮਲੇ ਵਿਚ ਉਪ ਪੁਲਿਸ ਕਪਤਾਨ ਸਮੇਤ ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰਕੇ 3 ਨੂੰ ਗਿ੍ਫ਼ਤਾਰ ਕਰ ਲਿਆ ਹੈ ।ਪੁਲਿਸ ਨੇ ਇਸ ਮਾਮਲੇ ਵਿਚ ਸੁਖਦੇਵ ਸਿੰਘ ਨਗਿੰਦਰ ਸਿੰਘ ਅਤੇ ਗੁਰਪਵਨਦੀਪ ਸਿੰਘ ਨੂੰ ਗਿ੍ਫ਼ਤਾਰ ਕਰ ਲਿਆ ਹੈ। ਜਦਕਿ ਉਪ ਪੁਲਿਸ ਕਪਤਾਨ ਦੀ ਗਿ੍ਫ਼ਤਾਰੀ ਸੰਭਵ ਨਹੀਂ ਹੋ ਸਕੀ ਹੈ।

ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਪਿੰਡ ਮਾਂਗਟ ਦੇ ਰਹਿਣ ਵਾਲੇ ਬਲਵਿੰਦਰ ਸਿੰਘ ਪੁੱਤਰ ਸਾਧੂ ਸਿੰਘ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਉਂਦੀ ਹੈ ਤੇ ਇਸ ਮਾਮਲੇ ‘ਚ ਪੁਲਿਸ ਨੇ ਉਪ ਪੁਲਿਸ ਕਪਤਾਨ ਰਣਧੀਰ ਸਿੰਘ, ਸੁਖਦੇਵ ਸਿੰਘ ਪੁੱਤਰ ਗੁਰਮੇਲ ਸਿੰਘ, ਨਗਿੰਦਰ ਸਿੰਘ ਪੁੱਤਰ ਲਛਮਣ ਸਿੰਘ, ਗੁਰਪਵਨਦੀਪ ਸਿੰਘ ਪੁੱਤਰ ਹਰਜਿੰਦਰ ਸਿੰਘ ਖ਼ਿਲਾਫ਼ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਬਲਵਿੰਦਰ ਸਿੰਘ ਨੇ ਦੱਸਿਆ ਕਿ ਉਸ ਦੀ ਭਰਾ ਸੋਹਣ ਸਿੰਘ ਤੇ ਚਚੇਰੇ ਭਰਾਵਾਂ ਨਾਲ ਪਿੰਡ ਮਾਂਗਟ ਵਿਚ ਸਾਂਝੇ ਖਾਤੇ ਵਿਚ ਜ਼ਮੀਨ ਹੈ। ਇਸ ਸਬੰਧੀ ਉਪ ਪੁਲਿਸ ਕਪਤਾਨ ਰਣਧੀਰ ਸਿੰਘ ਨਾਲ ਉਨ੍ਹਾਂ ਦਾ ਅਦਾਲਤ ਵਿਚ ਕੇਸ ਚਲਦਾ ਹੈ। ਉਹ ਦੱਸਿਆ ਕਿ ਬੀਤੇ ਦਿਨ ਉਪ ਪੁਲਿਸ ਕਪਤਾਨ ਰਣਧੀਰ ਸਿੰਘ ਆਪਣੇ ਬਾਕੀ ਸਾਥੀਆਂ ਨਾਲ ਉਥੇ ਆਇਆ ਤੇ ਇਸ ਜ਼ਮੀਨ ‘ਤੇ ਕਬਜ਼ਾ ਕਰਨ ਲੱਗ ਪਏ। ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ, ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ।

Facebook Comments

Trending

Copyright © 2020 Ludhiana Live Media - All Rights Reserved.