Connect with us

ਅਪਰਾਧ

ਨੌਜਵਾਨ ਲਾਪਤਾ, ਅਣਪਛਾਤੇ ਮੁਲਜ਼ਮਾਂ ਦੇ ਖਿਲਾਫ ਕੇਸ ਦਰਜ

Published

on

Case registered against missing youth, unidentified accused

ਲੁਧਿਆਣਾ : ਸੰਤੋਖ ਨਗਰ ਇਲਾਕੇ ਚੋਂ 21 ਵਰ੍ਹਿਆਂ ਦਾ ਨੌਜਵਾਨ ਸ਼ੱਕੀ ਹਾਲਾਤਾਂ ‘ਚ ਲਾਪਤਾ ਹੋ ਗਿਆ ।ਇਸ ਮਾਮਲੇ ‘ਚ ਥਾਣਾ ਦਰੇਸੀ ਦੀ ਪੁਲਿਸ ਨੇ ਸੰਤੋਖ ਨਗਰ ਦੇ ਰਹਿਣ ਵਾਲੇ ਅਸ਼ੋਕ ਕੁਮਾਰ ਦੇ ਬਿਆਨ ਉਪਰ ਅਣਪਛਾਤੇ ਮੁਲਜ਼ਮਾਂ ਦੇ ਖਿਲਾਫ ਕੇਸ ਦਰਜ ਕਰ ਕੇ ਨੌਜਵਾਨ ਦੀ ਤਲਾਸ਼ ਸ਼ੁਰੂ ਕਰ ਦਿੱਤੀ ਹੈ ।

ਪੁਲਿਸ ਨੂੰ ਜਾਣਕਾਰੀ ਦਿੰਦਿਆਂ ਅਸ਼ੋਕ ਕੁਮਾਰ ਨੇ ਦੱਸਿਆ ਕਿ ਉਸ ਦਾ 21 ਸਾਲ ਦਾ ਪੁੱਤਰ ਮੋਹਿਤ 16 ਫਰਵਰੀ ਨੂੰ ਘਰ ਦੇ ਬਾਹਰੋਂ ਹੀ ਅਚਾਨਕ ਗੁੰਮ ਹੋ ਗਿਆ । ਹਰ ਸੰਭਵ ਥਾਂ ਤੇ ਤਲਾਸ਼ ਕਰਨ ਦੇ ਬਾਵਜੂਦ ਵੀ ਨੌਜਵਾਨ ਸਬੰਧੀ ਕੋਈ ਜਾਣਕਾਰੀ ਨਾ ਮਿਲੀ । ਪਰਿਵਾਰਕ ਮੈਂਬਰਾਂ ਦਾ ਮੰਨਣਾ ਹੈ ਕਿ ਲੜਕੇ ਨੂੰ ਅਣਪਛਾਤੇ ਵਿਅਕਤੀਆਂ ਨੇ ਅਗਵਾ ਕਰਕੇ ਨਾਜਾਇਜ਼ ਹਿਰਾਸਤ ‘ਚ ਰੱਖਿਆ ਹੋਇਆ ਹੈ ।

ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਜਾਂਚ ਅਧਿਕਾਰੀ ਬਲਵਿੰਦਰ ਸਿੰਘ ਨੇ ਦੱਸਿਆ ਕਿ ਪੁਲਿਸ ਨੇ ਮੋਹਿਤ ਦੇ ਪਿਤਾ ਅਸ਼ੋਕ ਕੁਮਾਰ ਦੇ ਬਿਆਨ ਉਪਰ ਅਣਪਛਾਤੇ ਮੁਲਜ਼ਮਾਂ ਦੇ ਖਿਲਾਫ ਕੇਸ ਦਰਜ ਕਰ ਲਿਆ ਹੈ।ਪੁਲਿਸ ਜਲਦੀ ਹੀ ਮਾਮਲਾ ਹੱਲ ਕਰ ਲਵੇਗੀ ।

Facebook Comments

Trending