ਅਪਰਾਧ

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਵਾਲੇ ਟ੍ਰੈਵਲ ਏਜੰਟਾਂ ਖ਼ਿਲਾਫ਼ ਕੇਸ ਦਰਜ

Published

on

ਲੁਧਿਆਣਾ : ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਵਾਲੇ ਟ੍ਰੈਵਲ ਏਜੰਟਾਂ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਨੇ ਇਹ ਕਾਰਵਾਈ ਦਵਿੰਦਰ ਸਿੰਘ ਪੁੱਤਰ ਸ਼ੇਰ ਸਿੰਘ ਵਾਸੀ ਮੁੰਡੀਆਂ ਕਲਾਂ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਅਤੇ ਇਸ ਸਬੰਧੀ ਗੌਰਵ ਜੋਸ਼ੀ ਉਸ ਦੀ ਪਤਨੀ ਪਲਵੀ ਰਾਣੀ ਪਤਨੀ ਵਾਸੀ ਗਣਪਤੀ ਕਾਲੋਨੀ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਹ ਕੈਨੇਡਾ ਜਾਣ ਦਾ ਇੱਛੁਕ ਸੀ, ਇਸ ਲਈ ਉਹ ਕਥਿਤ ਦੋਸ਼ੀਆਂ ਨੂੰ ਮਿਲਿਆ। ਕਥਿਤ ਦੋਸ਼ੀਆਂ ਨੇ ਉਸ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ 6 ਲੱਖ ਰੁਪਏ ਲੈ ਲਏ, ਪਰ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ, ਜਿਸ ‘ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ।

Facebook Comments

Trending

Copyright © 2020 Ludhiana Live Media - All Rights Reserved.