Connect with us

ਅਪਰਾਧ

ਵਪਾਰ ਦੇ ਮਾਮਲੇ ‘ਚ ਲੱਖਾਂ ਦੀ ਠੱਗੀ ਕਰਨ ਦੇ ਦੋਸ਼ ਤਹਿਤ ਦੋ ਭਰਾਵਾਂ ਖ਼ਿਲਾਫ਼ ਕੇਸ ਦਰਜ

Published

on

Case registered against two brothers for defrauding millions in business case

ਲੁਧਿਆਣਾ : ਵਪਾਰ ਦੇ ਮਾਮਲੇ ਵਿਚ ਲੱਖਾਂ ਰੁਪਏ ਦੀ ਠੱਗੀ ਕਰਨ ਦੇ ਦੋਸ਼ ਤਹਿਤ ਪੁਲਿਸ ਨੇ ਦੋ ਭਰਾਵਾਂ ਖ਼ਿਲਾਫ਼ ਪੁਲਿਸ ਨੇ ਕੇਸ ਦਰਜ ਕੀਤਾ ਹੈ। ਪੁਲਿਸ ਵੱਲੋਂ ਇਹ ਕਾਰਵਾਈ ਨਿਰਦੋਸ਼ ਸਚਦੇਵਾ ਵਾਸੀ ਸ਼ਹੀਦ ਭਗਤ ਸਿੰਘ ਨਗਰ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ। ਪੁਲਿਸ ਵੱਲੋਂ ਆਸ਼ੂਤੋਸ਼ ਮਹਿਤਾ ਅਤੇ ਉਸਦੇ ਭਰਾ ਲਲਿਤ ਮਹਿਤਾ ਵਾਸੀ ਗੁਰੂ ਨਾਨਕਪੁਰਾ ਜਲੰਧਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਨਾਲ ਉਸਨੇ ਮਾਸਕ ਬਣਾਉਣ ਦਾ ਕੰਮ ਕੀਤਾ ਸੀ। ਕਥਿਤ ਦੋਸ਼ੀਆਂ ਵੱਲੋਂ ਇਸ ਮਾਮਲੇ ਵਿਚ ਉਸ ਨਾਲ 32 ਲੱਖ 30 ਹਜ਼ਾਰ ਰੁਪਏ ਦੀ ਠੱਗੀ ਕਰ ਲਈ। ਉਸ ਨੇ ਪੈਸੇ ਮੰਗੇ ਤਾਂ ਕਥਿਤ ਦੋਸ਼ੀਆਂ ਵੱਲੋਂ ਧਮਕੀਆਂ ਦੇਣੀਆਂ ਸ਼ੁਰੂ ਕਰ ਦਿੱਤੀਆਂ ਜਿਸ ‘ਤੇ ਉਸਨੇ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵੱਲੋਂ ਕਾਰਵਾਈ ਕਰਦਿਆਂ ਇਨ੍ਹਾਂ ਦੋਵਾਂ ਖਿਲਾਫ ਕੇਸ ਦਰਜ ਕਰ ਲਿਆ।

Facebook Comments

Trending