ਅਪਰਾਧ

ਲੱਖਾਂ ਦੀ ਠੱਗੀ ਕਰਨ ਵਾਲੇ ਦੋ ਭਰਾਵਾਂ ਖ਼ਿਲਾਫ਼ ਕੇਸ ਦਰਜ

Published

on

ਲੁਧਿਆਣਾ  : ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਵਾਲੇ ਦੋ ਭਰਾਵਾਂ ਖਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਮਾਛੀਵਾੜਾ ਦੇ ਰਹਿਣ ਵਾਲੇ ਜੀਵਨ ਲਾਲ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਸਬੰਧੀ ਪੁਲਿਸ ਨੇ ਅਮਨਦੀਪ ਸਿੰਘ ਤੇ ਉਸ ਦੇ ਭਰਾ ਹਰਪ੍ਰੀਤ ਸਿੰਘ ਵਾਸੀ ਦੁੱਗਰੀ ਰੋਡ ਖਿਲਾਫ਼ ਕੇਸ ਦਰਜ ਕੀਤਾ ਹੈ।
ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਕਥਿਤ ਦੋਸ਼ੀਆਂ ਨੇ ਉਸ ਨੂੰ ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋਂ 2 ਲੱਖ 35 ਹਜ਼ਾਰ ਰੁਪਏ ਦੀ ਨਕਦੀ ਲੈ ਲਈ ਪਰ ਨਾ ਤਾਂ ਕਥਿਤ ਦੋਸ਼ੀ ਨੇ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਨ੍ਹਾਂ ਦੇ ਪੈਸੇ ਵਾਪਸ ਕੀਤੇ, ਜਿਸ ‘ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਗਿਆ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਸਬੰਧੀ ਕੇਸ ਦਰਜ ਕਰ ਲਿਆ।

Facebook Comments

Trending

Copyright © 2020 Ludhiana Live Media - All Rights Reserved.