ਲੁਧਿਆਣਾ : ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲੇ ਵਿਚ ਪੁਲਿਸ ਨੇ ਪਤੀ ਅਤੇ ਸਹੁਰੇ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਹਰਜੀਤ ਕੌਰ ਵਾਸੀ ਸ਼ਿਮਲਾਪੁਰੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਤੇ ਇਸ ਮਾਮਲੇ ਵਿਚ ਪੁਲਿਸ ਵਲੋਂ ਰਾਜਵੀਰ ਸਿੰਘ ਪਤੀ ਅਤੇ ਸਹੁਰੇ ਬਲਵਿੰਦਰ ਸਿੰਘ ਖ਼ਿਲਾਫ਼ ਕੇਸ ਦਰਜ ਕੀਤਾ ਹੈ।
ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦੀ ਸ਼ਾਦੀ ਉਕਤ ਕਥਿਤ ਦੋਸ਼ੀ ਰਾਜਵੀਰ ਨਾਲ 13 ਸਾਲ ਪਹਿਲਾਂ ਹੋਈ ਸੀ, ਪਰ ਵਿਆਹ ਤੋਂ ਕੱੁਝ ਸਮੇਂ ਬਾਅਦ ਕਥਿਤ ਦੋਸ਼ੀਆਂ ਵਲੋਂ ਉਸ ਨੰੂ ਦਾਜ ਖ਼ਾਤਰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਅਤੇ ਬਾਅਦ ਵਿਚ ਉਸ ਨੂੰ ਘਰੋਂ ਕੱਢ ਦਿੱਤਾ, ਜਿਸ ‘ਤੇ ਹਰਜੀਤ ਕੌਰ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ।