ਅਪਰਾਧ

ਲੱਖਾਂ ਰੁਪਏ ਦੀਆਂ ਕਮੇਟੀਆਂ ਦੇ ਪੈਸੇ ਹੜੱਪਣ ਦੇ ਮਾਮਲੇ ਵਿਚ ਦੋ ਔਰਤਾਂ ਖ਼ਿਲਾਫ਼ ਕੇਸ ਦਰਜ

Published

on

ਲੁਧਿਆਣਾ : ਪੁਲਿਸ ਨੇ ਲੱਖਾਂ ਰੁਪਏ ਦੀਆਂ ਕਮੇਟੀਆਂ ਦੇ ਪੈਸੇ ਹੜੱਪਣ ਦੇ ਮਾਮਲੇ ਵਿਚ ਦੋ ਔਰਤਾਂ ਖਿਲਾਫ਼ ਸੰਗੀਨ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਭਾਰਤ ਨਗਰ ਦੇ ਰਹਿਣ ਵਾਲੇ ਵਿਸ਼ਾਲ ਗੁਪਤਾ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਹੈ ਅਤੇ ਇਸ ਸਬੰਧੀ ਪੁਲਿਸ ਨੇ ਸ਼ਿਮਲਾਪੁਰੀ ਦੀ ਗਲੀ ਨੰਬਰ ਚਾਰ ਵਿਚ ਰਹਿਣ ਵਾਲੀ ਮਨਜੀਤ ਕੌਰ ਅਤੇ ਉਸਦੀ ਸਾਥਣ ਭਾਰਤ ਨਗਰ ਵਾਸੀ ਪਰਮਜੀਤ ਕੌਰ ਖਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਕਤ ਔਰਤਾਂ ਨੇ ਉਸ ਦੀ ਪਤਨੀ ਸ਼ਿਖਾ ਗੁਪਤਾ ਨੂੰ ਗੁੰਮਰਾਹ ਕਰਕੇ ਕਮੇਟੀਆਂ ਪਾਉਣ ਲਈ ਰਾਜ਼ੀ ਕਰ ਲਿਆ ਅਤੇ ਇਨ੍ਹਾਂ ਔਰਤਾਂ ਵਲੋਂ ਉਸ ਦੀ ਪਤਨੀ ਪਾਸੋਂ 32 ਲੱਖ ਰੁਪਏ ਦੇ ਕਰੀਬ ਦੀ ਨਕਦੀ ਅਤੇ ਲੱਖਾਂ ਰੁਪਏ ਮੁੱਲ ਦੇ ਸੋਨੇ ਦੇ ਗਹਿਣੇ ਹੜਪ ਲਏ ਜਿਸ ‘ਤੇ ਵਿਸ਼ਾਲ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ।

Facebook Comments

Trending

Copyright © 2020 Ludhiana Live Media - All Rights Reserved.