ਅਪਰਾਧ

ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਵਾਲੇ ਨੌਜਵਾਨ ਖ਼ਿਲਾਫ਼ ਕੇਸ ਦਰਜ

Published

on

ਲੁਧਿਆਣਾ : ਵਿਦੇਸ਼ ਭੇਜਣ ਦਾ ਝਾਂਸਾ ਦੇ ਕੇ ਲੱਖਾਂ ਦੀ ਠੱਗੀ ਕਰਨ ਵਾਲੇ ਨੌਜਵਾਨ ਖ਼ਿਲਾਫ਼ ਪੁਲਿਸ ਨੇ ਵੱਖ-ਵੱਖ ਸੰਗੀਨ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਪੁਲਿਸ ਵਲੋਂ ਇਹ ਕਾਰਵਾਈ ਸੁਖਵੀਰ ਕੌਰ ਵਾਸੀ ਪਿੰਡ ਪਮਾਲੀ ਦੀ ਸ਼ਿਕਾਇਤ ‘ਤੇ ਅਮਲ ਵਿਚ ਲਿਆਂਦੀ ਅਤੇ ਇਸ ਸਬੰਧੀ ਜਤਿੰਦਰ ਸਿੰਘ ਪੁੱਤਰ ਗੁਰਦੀਪ ਸਿੰਘ ਵਾਸੀ ਗਿਆਸਪੁਰਾ ਖ਼ਿਲਾਫ਼ ਕੇਰ ਦਰਜ ਕੀਤਾ ਹੈ।

ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਵਿਦੇਸ਼ ਜਾਣ ਦਾ ਇੱਛੁਕ ਸੀ। ਕਥਿਤ ਦੋਸ਼ੀ ਨੇ ਉਸ ਨੂੰ ਕੈਨੇਡਾ ਭੇਜਣ ਦਾ ਝਾਂਸਾ ਦੇ ਕੇ ਉਸ ਪਾਸੋਂ ਸਾਢੇ 36 ਲੱਖ ਰੁਪਏ ਲੈ ਲਏ, ਪਰ ਕਥਿਤ ਦੋਸ਼ੀਆਂ ਨੇ ਨਾ ਤਾਂ ਉਸ ਨੂੰ ਵਿਦੇਸ਼ ਭੇਜਿਆ ਅਤੇ ਨਾ ਹੀ ਉਸਦੇ ਪੈਸੇ ਵਾਪਸ ਕੀਤੇ, ਜਿਸ ‘ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਇਸ ਮਾਮਲੇ ਵਿਚ ਕੇਸ ਦਰਜ ਕਰ ਲਿਆ।

Facebook Comments

Trending

Copyright © 2020 Ludhiana Live Media - All Rights Reserved.