Connect with us

ਅਪਰਾਧ

ਫੈਕਟਰੀ ‘ਚੋਂ ਚੋਰੀ ਕਰਨ ਦੇ ਮਾਮਲੇ ‘ਚ ਨੌਜਵਾਨ ਖ਼ਿਲਾਫ਼ ਕੇਸ ਦਰਜ

Published

on

Case registered against youth for theft from factory

ਲੁਧਿਆਣਾ : ਸਥਾਨਕ ਪ੍ਰਤਾਪ ਨਗਰ ‘ਚ ਸਾਬਕਾ ਕੌਂਸਲਰ ਦੀ ਫ਼ੈਕਟਰੀ ਵਿਚ ਚੋਰੀ ਕਰਨ ਦੇ ਮਾਮਲੇ ‘ਚ ਪੁਲਿਸ ਨੇ ਨੌਜਵਾਨ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪੁਲਿਸ ਵਲੋਂ ਇਹ ਕਾਰਵਾਈ ਦਵਿੰਦਰ ਕੁਮਾਰ ਦੀ ਸ਼ਿਕਾਇਤ ‘ਤੇ ਅਮਲ ‘ਚ ਲਿਆਂਦੀ ਹੈ ਤੇ ਇਸ ਮਾਮਲੇ ‘ਚ ਪੁਲਿਸ ‘ਤੇ ਚਰਨਜੀਤ ਸਿੰਘ ਵਾਸੀ ਆਜ਼ਾਦ ਨਗਰ ਖ਼ਿਲਾਫ਼ ਕੇਸ ਦਰਜ ਕੀਤਾ ਹੈ।

ਪੁਲਿਸ ਕੋਲ ਲਿਖਵਾਈ ਮੁੱਢਲੀ ਰਿਪੋਰਟ ‘ਚ ਸ਼ਿਕਾਇਤਕਰਤਾ ਨੇ ਦੱਸਿਆ ਕਿ ਸੋਹਣ ਸਿੰਘ ਗੋਗਾ ਉਸ ਦਾ ਗੁਆਂਢੀ ਹੈ ਤੇ ਕਥਿਤ ਦੋਸ਼ੀ ਉਸ ਦੀ ਫੈਕਟਰੀ ‘ਚੋਂ ਨਟ ਬੋਲਟ ਅਤੇ ਹੋਰ ਸਾਮਾਨ ਚੋਰੀ ਕਰ ਕੇ ਫ਼ਰਾਰ ਹੋ ਗਿਆ। ਦਵਿੰਦਰ ਕੁਮਾਰ ਵਲੋਂ ਇਸ ਸੰਬੰਧੀ ਪੁਲਿਸ ਨੂੰ ਸੂਚਿਤ ਕੀਤਾ। ਪੁਲਿਸ ਵਲੋਂ ਕਾਰਵਾਈ ਕਰਦਿਆਂ ਕੇਸ ਦਰਜ ਕਰ ਲਿਆ।

Facebook Comments

Trending