ਅਪਰਾਧ

ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨ ਦੇ ਮਾਮਲਿਆਂ ‘ਚ ਕੇਸ ਦਰਜ

Published

on

ਲੁਧਿਆਣਾ  :  ਪੁਲਿਸ ਨੇ ਦਾਜ ਖ਼ਾਤਰ ਵਿਆਹੁਤਾ ਨੂੰ ਤੰਗ ਪ੍ਰੇਸ਼ਾਨ ਕਰਨ ਦੇ ਦੋ ਵੱਖ-ਵੱਖ ਮਾਮਲਿਆਂ ਵਿਚ ਦੋ ਨੌਜਵਾਨਾਂ ਖਿਲਾਫ਼ ਕੇਸ ਦਰਜ ਕੀਤਾ ਹੈ। ਜਾਣਕਾਰੀ ਅਨੁਸਾਰ ਪਹਿਲੇ ਮਾਮਲੇ ਵਿਚ ਪੁਲਿਸ ਨੇ ਟਿੱਬਾ ਰੋਡ ਦੀ ਰਹਿਣ ਵਾਲੀ ਆਰਤੀ ਰਾਣੀ ਦੀ ਸ਼ਿਕਾਇਤ ‘ਤੇ ਆਕਾਸ਼ ਵਾਸੀ ਮੇਰਠ ਖਿਲਾਫ਼ ਕੇਸ ਦਰਜ ਕੀਤਾ ਹੈ।

ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸ ਦਾ ਵਿਆਹ ਉਕਤ ਕਥਿਤ ਦੋਸ਼ੀ ਨਾਲ ਦੋ ਸਾਲ ਪਹਿਲਾਂ ਹੋਇਆ ਸੀ, ਪਰ ਵਿਆਹ ਤੋਂ ਕੁਝ ਸਮੇਂ ਬਾਅਦ ਕਥਿਤ ਦੋਸ਼ੀ ਵਲੋਂ ਉਸ ਨੂੰ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ ਜਿਸ ‘ਤੇ ਸ਼ਿਕਾਇਤਕਰਤਾ ਵਲੋਂ ਇਹ ਸਾਰਾ ਮਾਮਲਾ ਪੁਲਿਸ ਦੇ ਧਿਆਨ ਵਿਚ ਲਿਆਂਦਾ ਤਾਂ ਪੁਲਿਸ ਵਲੋਂ ਕਾਰਵਾਈ ਕਰਦਿਆਂ ਉਕਤ ਕਥਿਤ ਦੋਸ਼ੀ ਖਿਲਾਫ਼ ਕੇਸ ਦਰਜ ਕਰ ਲਿਆ।

ਦੂਜੇ ਮਾਮਲੇ ਵਿਚ ਪੁਲਿਸ ਨੇ ਰੰਜਨਾ ਵਰਮਾ ਵਾਸੀ ਬਸਤੀ ਜੋਧੇਵਾਲ ਦੀ ਸ਼ਿਕਾਇਤ ‘ਤੇ ਹੈਪੀ ਸ਼ਰਮਾ ਵਾਸੀ ਉੱਤਰ ਪ੍ਰਦੇਸ਼ ਖ਼ਿਲਾਫ਼ ਕੇਸ ਦਰਜ ਕੀਤਾ ਹੈ। ਪੁਲਿਸ ਪਾਸ ਲਿਖਵਾਈ ਮੁੱਢਲੀ ਰਿਪੋਰਟ ਵਿਚ ਸ਼ਿਕਾਇਤਕਰਤਾ ਨੇ ਉਕਤ ਕਥਿਤ ਦੋਸ਼ੀ ਉੱਤੇ ਉਸ ਨੂੰ ਦਾਜ ਖਾਤਰ ਤੰਗ ਪ੍ਰੇਸ਼ਾਨ ਕਰਨ ਦਾ ਦੋਸ਼ ਲਗਾਇਆ ਹੈ। ਪੁਲਿਸ ਦੋਵਾਂ ਮਾਮਲਿਆਂ ਦੀ ਜਾਂਚ ਕਰ ਰਹੀ ਹੈ।

Facebook Comments

Trending

Copyright © 2020 Ludhiana Live Media - All Rights Reserved.