ਖੇਤੀਬਾੜੀ Archives - Ludhiana Live

ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਲੁਧਿਆਣਾ ਦੇ ਬਾਗਬਾਨੀ ਅਤੇ ਜੰਗਲਾਤ ਕਾਲਜ ਦੇ ਵਿਦਿਆਰਥੀਆਂ ਦੁਆਰਾ ਰੂਰਲ ਅਵੇਅਰਨੈਸ ਵਰਕ ਐਕਸਪੀਰੀਐਂਸ (ਰਾਵੇ) ਪ੍ਰੋਜੈਕਟ ਅਧੀਨ ਪਿੰਡ ਜਾਂਗਪੁਰ ਵਿੱਚ ਪਰਾਲੀ ਦੀ ਸੁਚੱਜੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਜਾਗਰੂਕਤਾ ਕੈਂਪ ਅਯੋਜਿਤ ਕੀਤਾ ਗਿਆ ਅਤੇ ਇਸ ਤੋਂ ਬਾਅਦ ਪਿੰਡ ਵਿੱਚ ਜਾਗਰੂਕਤਾ ਰੈਲੀ ਕੱਢੀ ਗਈ |

ਕੈਂਪ ਦੇ ਇੰਚਾਰਜ ਡਾ. ਦਿਲਪ੍ਰੀਤ ਸਿੰਘ ਤਲਵਾੜ ਨੇ ਦੱਸਿਆ ਕਿ ਇਸ ਤਰਾਂ ਦੇ ਕੋਰਸ ਯੂਨੀਵਰਸਿਟੀ ਦੇ ਵਿਦਿਆਰਥੀਆਂ ਲਈ ਪੇਂਡੂ ਖੇਤੀ ਕਾਰਜਾਂ, ਪੇਂਡੂ ਵਿਰਾਸਤ ਅਤੇ ਮੌਜੂਦਾ ਖੇਤੀ ਢਾਂਚੇ ਨੂੰ ਸਮਝਣ ਅਤੇ ਯੂਨੀਵਰਸਿਟੀ ਦੀਆਂ ਤਕਨੀਕਾਂ ਦੇ ਪਸਾਰ ਲਈ ਬਹੁਤ ਮਹੱਤਤਾ ਰੱਖਦੇ ਹਨ |ਉਹਨਾਂ ਨੇ ਇਸ ਕੈਂਪ ਵਿੱਚ ਫ਼ਸਲੀ ਵਿਭਿੰਨਤਾ ਵਿੱਚ ਸਬਜ਼ੀਆਂ ਦੀ ਕਾਸ਼ਤ ਅਤੇ ਸੰਭਾਵਨਾਵਾਂ ਬਾਰੇ ਵਿਚਾਰ ਪੇਸ਼ ਕੀਤੇ |

ਡਾ ਅਸ਼ੋਕ ਕੁਮਾਰ ਧਾਕੜ ਨੇ ਖੇਤੀ ਜੰਗਲਾਤ ਦੀ ਮਹੱਤਤਾ, ਦਰੱਖਤਾਂ ਦੀ ਚੋਣ ਅਤੇ ਕਾਸ਼ਤ ਦੇ ਢੰਗਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ | ਡਾ ਅਮਿਤ ਕੌਲ ਨੇ ਪਰਾਲੀ ਦੀ ਸੁਚੱਜੀ ਸੰਭਾਲ ਦੇ ਵੱਖ-ਵੱਖ ਨੁਕਤਿਆਂ ਬਾਰੇ ਜਾਣਕਾਰੀ ਦਿੰਦੇ ਹੋਏ ਇਸ ਗੱਲ ਤੇ ਜੋਰ ਦਿੱਤਾ ਕਿ ਪਰਾਲੀ ਨੂੰ ਕਿਸੇ ਵੀ ਹਾਲਤ ਵਿੱਚ ਅੱਗ ਨਾ ਲਗਾਈ ਜਾਵੇ ਸਗੋਂ ਖੇਤ ਵਿੱਚ ਹੀ ਵਾਹ ਕੇ ਮਿਲਾ ਦਿੱਤਾ ਜਾਵੇ ਕਿਉਂਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਨਾ ਸਿਰਫ਼ ਜ਼ਮੀਨ ਦੇ ਖਰਾਕੀ ਤੱਤ ਨਸ਼ਟ ਹੁੰਦੇ ਹਨ|

ਇਸ ਕੋਰਸ ਦੇ ਕੋਆਰਡੀਕੇਟਰ ਡਾ. ਜਸਵਿੰਦਰ ਸਿੰਘ ਬਰਾੜ ਨੇ ਆਪਣੇ ਵਿਚਾਰ ਪੇਸ਼ ਕਰਦੇ ਹੋਏ ਕਿਸਾਨਾਂ ਨੂੰ ਜ਼ਮੀਨੀ ਪਾਣੀ ਦੀ ਸੰਭਾਲ, ਪਰਾਲੀ ਦੀ ਸੁਚੱਜੀ ਸੰਭਾਲ ਅਤੇ ਫ਼ਲਦਾਰ ਬੂਟਿਆਂ ਦੀ ਕਾਸ਼ਤ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਪਿੰਡ ਵਾਸੀਆਂ ਵੱਲੋਂ ਦਿੱਤੇ ਜਾ ਰਹੇ ਸਹਿਯੋਗ ਦੀ ਭਰਪੂਰ ਸ਼ਲਾਘਾ ਕੀਤੀ | ਵੱਖ-ਵੱਖ ਵਿਸ਼ਿਆ ਦੇ ਮਾਹਿਰਾਂ ਵੱਲੋਂ ਕਿਸਾਨਾ ਦੇ ਸਵਾਲਾਂ ਦੇ ਜਵਾਬ ਦਿੱਤੇ ਗਏ |

The post  ਵਿਦਿਆਰਥੀਆਂ ਨੇ ਪਰਾਲੀ ਦੀ ਸੰਭਾਲ ਅਤੇ ਖੇਤੀ ਵਿਭਿੰਨਤਾ ਬਾਰੇ ਕੀਤਾ ਜਾਗਰੂਕ appeared first on Ludhiana Live.

ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ
ਬੀਤੇ ਦਿਨੀਂ ਪੀ.ਏ.ਯੂ. ਦੇ ਭੋਜਨ ਵਿਗਿਆਨ ਤਕਨਾਲੋਜੀ ਵਿਭਾਗ ਦੇ ਦੋ ਮਾਹਿਰਾਂ ਨੇ ਅੰਤਰਰਾਸ਼ਟਰੀ ਪ੍ਰਕਾਸ਼ਕਾਂ ਟੇਲਰ ਐਂਡ ਫਰਾਂਸਿਸ ਗਰੁੱਪ ਅਤੇ ਸੀ ਆਰ ਸੀ ਪ੍ਰੈੱਸ ਵੱਲੋਂ ਪ੍ਰਕਾਸ਼ਿਤ ਕੀਤੀਆਂ ਦੋ ਕਿਤਾਬਾਂ ਖੇਤੀ ਲਾਇਬ੍ਰੇਰੀਆ ਦੀ ਅੰਤਰਰਾਸ਼ਟਰੀ ਕਾਨਫਰੰਸ ਵਿਚ ਰਿਲੀਜ਼ ਕੀਤੀਆਂ ਗਈਆਂ| ਇਹਨਾਂ ਕਿਤਾਬਾਂ ਦੇ ਸੰਪਾਦਕ ਡਾ. ਰਾਜਨ ਸ਼ਰਮਾ ਅਤੇ ਡਾ. ਸਵਿਤਾ ਸ਼ਰਮਾ ਹਨ| ਪਹਿਲੀ ਕਿਤਾਬ ਨਿਊਟ੍ਰੀ ਸਿਰੀਅਲ ਬਾਰੇ ਹੈ| ਇਸ ਦੇ ਸੰਪਾਦਕ ਡਾ. ਰਾਜਨ ਸ਼ਰਮਾ, ਡਾ. ਵੀ ਨੰਦਾ ਅਤੇ ਡਾ. ਸਵਿਤਾ ਸ਼ਰਮਾ ਹਨ| ਇਹ ਕਿਤਾਬ ਖਰਵ•ੇਂ ਅਨਾਜਾਂ ਅਤੇ ਚਰ•ੀ ਦੇ ਅਨਾਜ ਗੁਣਾਂ ਨਾਲ ਸੰਬੰਧਿਤ ਹੈ|

ਦੂਸਰੀ ਕਿਤਾਬ ਸਿਰੀਅਲ ਪ੍ਰੋਸੈਸਿੰਗ ਤਕਨਾਲੋਜੀਆਂ ਬਾਰੇ ਹੈ| ਇਸਦੇ ਸੰਪਾਦਕ ਡਾ. ਰਾਜਨ ਸ਼ਰਮਾ, ਡਾ. ਬੀ ਐੱਨ ਡਾਰ ਅਤੇ ਡਾ. ਸਵਿਤਾ ਸ਼ਰਮਾ ਹਨ| ਇਸ ਕਿਤਾਬ ਵਿਚ ਅਨਾਜਾਂ ਦੀ ਪ੍ਰੋਸੈਸਿੰਗ ਲਈ ਵਰਤੋਂ ਵਿਚ ਆਉਣ ਵਾਲੀਆਂ ਨਵੀਨ ਤਕਨਾਲੋਜੀਆਂ ਦਾ ਜ਼ਿਕਰ ਹੈ| ਪ੍ਰੋਸੈਸਿੰਗ ਲਈ ਵਰਤੀਆਂ ਜਾਂਦੀਆਂ ਮਸ਼ੀਨੀ, ਜੈਵਿਕ, ਤਾਪ ਅਧਾਰਿਤ ਅਤੇ ਗੈਰ ਤਾਪ ਵਿਧੀਆਂ ਦਾ ਜ਼ਿਕਰ ਕੀਤਾ ਗਿਆ ਹੈ|ਇਹਨਾਂ ਕਿਤਾਬਾਂ ਵਿਚ ਵੱਖ-ਵੱਖ ਵੱਕਾਰੀ ਯੂਨੀਵਰਸਿਟੀਆਂ ਦੇ ਵਿਗਿਆਨੀਆਂ ਵੱਲੋਂ ਲਿਖੇ ਗਏ ਅਧਿਆਏ ਸ਼ਾਮਿਲ ਕੀਤੇ ਹਨ|

The post ਪੀ.ਏ.ਯੂ. ਦੇ ਵਿਗਿਆਨੀਆਂ ਨੇ ਕੌਮਾਂਤਰੀ ਮਹੱਤਵ ਦੀਆਂ ਦੋ ਕਿਤਾਬਾਂ ਕਰਵਾਈਆਂ ਪ੍ਰਕਾਸ਼ਿਤ  appeared first on Ludhiana Live.

ਝੋਨੇ ਦੀ 80723 ਮੀਟ੍ਰਿਕ ਟਨ ਖਰੀਦ, 34987 ਮੀਟ੍ਰਿਕ ਟਨ ਲਿਫਟਿੰਗ ਕੀਤੀ ਜਾ ਚੁੱਕੀ ਹੈ-DC
ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਿਰਵਿਘਨ ਤੇ ਸੁਚਾਰੂ ਖਰੀਦ ਪ੍ਰਬੰਧਾਂ ਦੀ ਵਚਨਬੱਧਤਾ ਤਹਿਤ ਝੋਨੇ ਦੀ ਖਰੀਦ ਸੀਜ਼ਨ 2023-2024 ਦੌਰਾਨ ਹੁਣ ਤੱਕ 80723 ਮੀਟ੍ਰਿਕ ਟਨ ਖਰੀਦ ਅਤੇ 34987 ਮੀਟ੍ਰਿਕ ਟਨ ਲਿਫਟਿੰਗ ਕੀਤੀ ਜਾ ਚੁੱਕੀ ਹੈ। ਡਿਪਟੀ ਕਮਿਸ਼ਨਰ ਸੁਰਭੀ ਮਲਿਕ ਵਲੋਂ ਦੱਸਿਆ ਕਿ ਚੱਲ ਰਹੇ ਸਾਉਣੀ ਦੇ ਮੰਡੀਕਰਨ ਸੀਜ਼ਨ ਦੌਰਾਨ ਪ੍ਰਸ਼ਾਸਨ ਵੱਲੋਂ ਕਿਸਾਨਾਂ ਨੂੰ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀਆਂ ਨੂੰ ਵੀ ਯਕੀਨੀ ਬਣਾਇਆ ਜਾ ਰਿਹਾ ਹੈ।

ਡਿਪਟੀ ਕਮਿਸ਼ਨਰ ਨੇ ਦੁਹਰਾਇਆ ਕਿ ਸੂਬਾ ਸਰਕਾਰ ਦੇ ਨਿਰਦੇਸ਼ਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਕਿਸਾਨਾਂ ਨੂੰ ਬਿਨਾਂ ਕਿਸੇ ਅਸੁਵਿਧਾ ਦੇ ਖਰੀਦ ਅਤੇ ਲਿਫਟਿੰਗ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਅਨਾਜ ਦੀ ਮੌਕੇ ‘ਤੇ ਖਰੀਦ ਦੇ ਨਾਲ-ਨਾਲ ਕਿਸਾਨਾਂ ਨੂੰ ਸਮੇਂ ਸਿਰ 48 ਘੰਟਿਆਂ ਦੇ ਅੰਦਰ-ਅੰਦਰ ਅਦਾਇਗੀ ਕਰਨ ‘ਤੇ ਵੀ ਜ਼ੋਰ ਦਿੱਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੰਡੀਆਂ ਵਿੱਚ ਕਿਸਾਨਾਂ ਦਾ ਇੱਕ-ਇੱਕ ਦਾਣਾ ਚੁੱਕਣ ਲਈ ਵਚਨਬੱਧ ਹੈ। ਡਿਪਟੀ ਕਮਿਸ਼ਨਰ ਮਲਿਕ ਨੇ ਕਿਹਾ ਕਿ ਮੰਡੀਆਂ ਵਿੱਚ ਆਉਂਦੇ ਹੀ ਅਨਾਜ ਦੀ ਖਰੀਦ ਅਤੇ ਲਿਫਟਿੰਗ ਨੂੰ ਯਕੀਨੀ ਬਣਾਉਣ ਲਈ ਪਹਿਲਾਂ ਹੀ ਪੁੱਖਤਾ ਪ੍ਰਬੰਧ ਕੀਤੇ ਗਏ ਹਨ।

The post ਝੋਨੇ ਦੀ 80723 ਮੀਟ੍ਰਿਕ ਟਨ ਖਰੀਦ, 34987 ਮੀਟ੍ਰਿਕ ਟਨ ਲਿਫਟਿੰਗ ਕੀਤੀ ਜਾ ਚੁੱਕੀ ਹੈ-DC appeared first on Ludhiana Live.

ਖੇਤੀ ਉੱਦਮੀਆਂ ਨੇ ਸਿਫਟ ਦੇ ਕਿਸਾਨ ਮੇਲੇ ਵਿੱਚ ਦੋ ਪੁਰਸਕਾਰ ਜਿੱਤੇ
ਪੀਏਯੂ ਦੇ ਖੇਤੀ ਉੱਦਮੀਆਂ ਨੇ ਬੀਤੇ ਦਿਨੀਂ ਸਿਫ਼ਟ ਲੁਧਿਆਣਾ ਦੁਆਰਾ ਲਾਏ ਕਿਸਾਨ ਮੇਲੇ ਵਿਚ ਭਾਗ ਲਿਆ। ਇਨ੍ਹਾਂ ਵਿੱਚ ਦੋ ਉੱਦਮੀਆਂ ਨੂੰ ਉਹਨਾਂ ਦੀਆਂ ਪ੍ਰਦਰਸ਼ਨੀਆਂ ਲਈ ਸਨਮਾਨਿਤ ਕੀਤਾ ਗਿਆ। ਪੰਜਾਬ ਐਗਰੀ ਬਿਜ਼ਨਸ ਇਨਕਿਊਬੇਟਰ ਦੇ ਇਨਕਿਊਬੇਟੀ ਸ਼੍ਰੀ ਅਭਿਨਵ ਮਹਾਜਨ ਨੇ ਮਸ਼ੀਨ ਸ਼੍ਰੇਣੀ ਵਿੱਚ ਦੂਜਾ ਇਨਾਮ ਜਿੱਤਿਆ ਹੈ। ਉਨ੍ਹਾਂ ਦੀ ਫਰਮ ਖੇਤੀਬਾੜੀ ਉਦਯੋਗ ਦੀਆਂ ਸਹਿਯੋਗੀ ਧਿਰਾਂ ਲਈ ਸੰਚਾਰ ਅਤੇ ਹਿਸਾਬ ਕਿਤਾਬ ਲਈ ਇੱਕ ਐਪ ਆਧਾਰਿਤ ਪਲੇਟਫਾਰਮ ਵਿਕਸਿਤ ਕਰ ਰਹੀ ਹੈ।

ਇੱਕ ਹੋਰ ਉੱਦਮੀ ਸ਼੍ਰੀਮਤੀ ਸ਼ਰੂਤੀ ਗੋਇਲ ਨੇ ਵੀ ਇਸ ਕਿਸਾਨ ਮੇਲੇ ਵਿੱਚ ਪ੍ਰਦਰਸ਼ਨੀ ਦੀ ਸ਼੍ਰੇਣੀ ਵਿੱਚ ਦੂਜਾ ਇਨਾਮ ਜਿੱਤਿਆ। ਇਹ ਉੱਦਮੀ ਗਲੁਟਨ ਮੁਕਤ ਮਿਸ਼ਟੀ ਗੁਲਾਬ ਪੇਟਲ ਜੈਮ ਦਾ ਨਿਰਮਾਣ ਕਰ ਰਿਹਾ ਹੈ।  ਸਟਾਰਟਅੱਪ ਨੇ ਪ੍ਰਦਰਸ਼ਨੀ ਵਿੱਚ ਉਤਪਾਦ ਵੀ ਵੇਚੇ।

ਅਪਰ ਨਿਰਦੇਸ਼ਕ ਸੰਚਾਰ ਡਾ: ਤੇਜਿੰਦਰ ਸਿੰਘ ਰਿਆੜ ਨੇ ਉੱਦਮੀਆਂ ਨੂੰ ਵਧਾਈ ਦਿੱਤੀ ਅਤੇ ਉਹਨਾਂ ਨੂੰ ਨਵੀਨਤਾ ਲਿਆਉਣ ਅਤੇ ਸਕਾਰਾਤਮਕ ਨਜ਼ਰੀਆ ਰੱਖਣ ਲਈ ਉਤਸ਼ਾਹਿਤ ਕੀਤਾ । ਪਾਬੀ ਦੇ ਸਹਿ ਨਿਗਰਾਨ ਡਾ. ਪੂਨਮ ਏ. ਸਚਦੇਵ ਨੇ ਪੰਜਾਬ ਐਗਰੀ ਬਿਜ਼ਨਸ ਇਨਕਿਊਬੇਟਰ ਦੀ ਸਮੁੱਚੀ ਟੀਮ ਨੂੰ ਉੱਦਮੀਆਂ ਨੂੰ ਸਮਰਥਨ ਦੇਣ ਅਤੇ ਉਨ੍ਹਾਂ ਨੂੰ ਚੰਗੀ ਮੰਡੀਕਰਨ ਅਗਵਾਈ ਦੇਣ ਲਈ ਕੀਤੇ ਸ਼ਾਨਦਾਰ ਯਤਨਾਂ ਲਈ ਵਧਾਈ ਦਿੱਤੀ।

The post  ਖੇਤੀ ਉੱਦਮੀਆਂ ਨੇ ਸਿਫਟ ਦੇ ਕਿਸਾਨ ਮੇਲੇ ਵਿੱਚ ਦੋ ਪੁਰਸਕਾਰ ਜਿੱਤੇ appeared first on Ludhiana Live.

ਪੀ.ਏ.ਯੂ. ਦੇ ਵਾਈਸ ਚਾਂਸਲਰ ਨੇ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਕੀਤੀ ਅਪੀਲ
ਪੀ.ਏ.ਯੂ. ਦੇ ਖੋਜ ਅਤੇ ਪਸਾਰ ਮਾਹਿਰਾਂ ਦੀ ਵਿਸ਼ੇਸ਼ ਮੀਟਿੰਗ ਹੋਈ| ਇਸ ਮੀਟਿੰਗ ਦੀ ਪ੍ਰਧਾਨਗੀ ਵਾਈਸ ਚਾਂਸਲਰ ਡਾ. ਸਤਿਬੀਰ ਸਿੰਘ ਗੋਸਲ ਨੇ ਕੀਤੀ| ਡਾ. ਗੋਸਲ ਨੇ ਖੇਤੀ ਮਾਹਿਰਾਂ ਨੂੰ ਵਾਤਾਵਰਨ ਪੱਖੀ ਖੇਤੀ ਅਤੇ ਕੁਦਰਤੀ ਸਰੋਤਾਂ ਦੀ ਸੰਭਾਲ ਨੂੰ ਆਪਣੀ ਖੋਜ ਅਤੇ ਪਸਾਰ ਗਤੀਵਿਧੀਆਂ ਦਾ ਹਿੱਸਾ ਬਨਾਉਣ ਦੀ ਅਪੀਲ ਕੀਤੀ| ਡਾ. ਗੋਸਲ ਨੇ ਕਿਹਾ ਕਿ ਝੋਨੇ ਦੀ ਵਾਢੀ ਤੋਂ ਬਾਅਦ ਪਰਾਲੀ ਦੀ ਸੰਭਾਲ ਵਿਸ਼ੇਸ਼ ਤੌਰ ਤੇ ਫਿਕਰਮੰਦੀ ਦਾ ਵਿਸ਼ਾ ਹੈ|

ਉਹਨਾਂ ਕਿਹਾ ਕਿ ਪੀ.ਏ.ਯੂ. ਦੀਆਂ ਖੋਜਾਂ ਨੇ ਸਾਬਤ ਕੀਤਾ ਹੈ ਕਿ ਇਸ ਨਾਲ ਮਿੱਟੀ ਵਿਚ ਜੈਵਿਕ ਮਾਦਾ ਵਧਦਾ ਹੈ ਅਤੇ ਖਾਦਾਂ ਦੇ ਖਰਚਿਆਂ ਵਿਚ ਕਟੌਤੀ ਕੀਤੀ ਜਾ ਸਕਦੀ ਹੈ| ਡਾ. ਗੋਸਲ ਨੇ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਯੂਨੀਵਰਸਿਟੀ ਵੱਲੋਂ ਸੁਝਾਈ ਨਵੀਂ ਸਰਫੇਸ ਸੀਡਿੰਗ ਤਕਨੀਕ ਦੀ ਵਰਤੋਂ ਕਰਨ| ਇਹ ਮਸ਼ੀਨ ਕਟਰ-ਕਮ-ਸਪਰੈਡਰ ਉੱਪਰ ਬਿਨਾਂ ਫਾਲਿਆਂ ਤੋਂ ਪਾਈਪਾਂ ਸਮੇਤ ਬਿਜਾਈ ਡਰਿੱਲ ਦਾ ਉਪਰਲਾ ਹਿੱਸਾ ਲਗਾ ਕੇ ਬਣਾਈ ਗਈ ਹੈ|

ਇਸ ਮਸ਼ੀਨ ਨਾਲ ਕੰਬਾਈਨ ਦੇ ਵੱਢੇ ਝੋਨੇ ਦੇ ਖੇਤ ਵਿਚ ਇੱਕੋ ਸਮੇਂ ਬੀਜ ਅਤੇ ਖਾਦ ਪਾ ਦਿੱਤਾ ਜਾਂਦਾ ਹੈ ਅਤੇ ਨਾਲੋ-ਨਾਲ ਖੜ•ੇ ਝੋਨੇ ਦੇ ਕਰਚੇ 4-5 ਇੰਚ ਉਚਾਈ ਤੱਕ ਕੱਟ ਕੇ ਇਕਸਾਰ ਖਿਲਾਰ ਦਿੱਤੇ ਜਾਂਦੇ ਹਨ| ਇਹ ਪਰਾਲ ਮਲਚ ਦੇ ਰੂਪ ਵਿਚ ਜ਼ਮੀਨ ਨੂੰ ਢੱਕ ਲੈਂਦਾ ਹੈ ਜਿਸ ਨਾਲ ਨਦੀਨਾਂ ਦਾ ਜੰਮ ਘਟਦਾ ਹੈ ਅਤੇ ਹਫ਼ਤੇ ਬਾਅਦ ਕਣਕ ਦੇ ਬੂਟੇ ਪਰਾਲੀ ਵਿੱਚੋਂ ਬਾਹਰ ਦਿਸਣੇ ਸ਼ੁਰੂ ਹੋ ਜਾਂਦੇ ਹਨ|

ਡਾ. ਗੋਸਲ ਨੇ ਕਿਹਾ ਕਿ ਇਸ ਤਕਨੀਕ ਨਾਲ ਬੀਜੀ ਕਣਕ ਡਿੱਗਦੀ ਨਹੀਂ ਅਤੇ ਇਸ ਮਸ਼ੀਨ ਨੂੰ ਛੋਟੇ ਟਰੈਕਟਰ ਨਾਲ ਵੀ 700-800 ਰੁਪਏ ਪ੍ਰਤੀ ਏਕੜ ਦੇ ਖਰਚੇ ਤੇ ਚਲਾਇਆ ਜਾ ਸਕਦਾ ਹੈ| ਡਾ. ਗੋਸਲ ਨੇ ਉਸ ਤੋਂ ਬਿਨਾਂ ਪੀ.ਏ.ਯੂ. ਦੀਆਂ ਹੋਰਾਂ ਮਸ਼ੀਨਾਂ ਸਮਾਰਟ ਸੀਡਰ, ਸੁਪਰ ਸੀਡਰ ਵਰਤ ਕੇ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਪੇ੍ਰਰਿਤ ਕੀਤਾ|

The post ਪੀ.ਏ.ਯੂ. ਦੇ ਵਾਈਸ ਚਾਂਸਲਰ ਨੇ ਪਰਾਲੀ ਦੀ ਸੰਭਾਲ ਲਈ ਕਿਸਾਨਾਂ ਨੂੰ ਕੀਤੀ ਅਪੀਲ appeared first on Ludhiana Live.

ਸਬਜ਼ੀਆਂ ਦੀ ਪਨੀਰੀ ਉਗਾਉਣ ਬਾਰੇ ਕਰਵਾਇਆ ਸਿਖਲਾਈ ਕੋਰਸ
ਪੀ.ਏ.ਯੂ. ਵੱਲੋਂ ਪੰਜਾਬ ਦੇ ਕਿਸਾਨ ਅਤੇ ਕਿਸਾਨ ਬੀਬੀਆਂ ਲਈ ਸਬਜੀਆਂ ਦੀ ਪਨੀਰੀ ਉਗਾਉਣ ਸੰਬੰਧੀ ਵਿਸ਼ੇ ਤੇ ਦੋ ਦਿਨਾਂ ਸਿਖਲਾਈ ਕੋਰਸ ਕਰਵਾਇਆ ਗਿਆ|

ਇਸ ਸਿਖਲਾਈ ਕੋਰਸ ਵਿੱਚ 18 ਸਿਖਆਰਥੀਆਂ ਨੇ ਭਾਗ ਲਿਆ| ਇਸ ਬਾਰੇ ਜਾਣਕਾਰੀ ਦਿੰਦੇ ਹੋਏ ਡਾ. ਤੇਜਿੰਦਰ ਸਿੰਘ ਰਿਆੜ ਨੇ ਸਿਖਿਆਰਥੀਆਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਇਹ ਦੋ ਦਿਨਾਂ ਦੀ ਟ੍ਰੇਨਿੰਗ ਵਿੱਚ ਵੱਖ-ਵੱਖ ਸਬਜੀਆਂ ਦੀ ਪਨੀਰੀ ਤਿਆਰ ਕਰਨ ਦੀ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਗਈ|

ਇਸ ਕੋਰਸ ਦੇ ਕੋ-ਕੋਆਰਡੀਨੇਟਰ ਡਾ ਪ੍ਰੇਰਨਾ ਕਪਿਲਾ ਨੇ ਦੱਸ਼ਿਆ ਕਿ ਸਬਜੀਆਂਦੀ ਕਾਸ਼ਤ ਦਾ ਖੇਤੀ ਵਿੱਚ ਮਹੱਤਵਪੂਰਨ ਯੋਗਦਾਨ ਹੈ| ਉਹਨਾਂ ਦੱਸਿਆ ਕਿ ਘੱਟ ਜਗ੍ਹਾ ਵਿੱਚ ਵੀ ਕਿਸਾਨ ਵੀਰ ਸਬਜੀਆਂ ਦੀ ਪਨੀਰੀ ਉਗਾਉਣ ਦਾ ਕਿੱਤਾ ਸ਼ੁਰੂ ਕਰ ਸਕਦੇ ਹਨ|ਕੋਰਸ ਦੇ ਤਕਨੀਕੀ ਮਾਹਿਰ ਡਾ ਰੂਮਾ ਦੇਵੀ ਨੇ ਸਬਜੀਆਂਦੀ ਨਰਸਰੀ ਦੇ ਸਕੋਪ ਅਤੇ ਮਹੱਤਵ ਉੱਪਰ ਚਾਨਣਾ ਪਾਇਆ|

ਇਸ ਤੋਂ ਇਲਾਵਾ ਡਾ. ਦਿਲਪ੍ਰੀਤ ਸਿੰਘ ਨੇ ਹਾਈ-ਟੈਕ ਵੈਜੀਟੇਬਲ ਨਰਸਰੀ ਪੈਦਾਵਾਰ, ਡਾ ਰਜਿੰਦਰ ਢੱਲ ਨੇ ਨਰਸਰੀ ਲਈ ਮੀਡੀਅਮ ਅਤੇ ਕੱਦੂ ਜਾਤੀ ਦੀ ਸਬਜੀਆਂ ਦੀ ਨਰਸਰੀ, ਡਾ ਸੁਰੇਸ਼ ਜਿੰਦਲ ਨੇ ਨੈੱਟ ਹਾਊਸ ਅਤੇ ਓਪਨ  ਵਿੱਚ ਟਮਾਟਰ ਅਤੇ ਬੈਂਗਣ ਦੀ ਨਰਸਰੀ, ਡਾ ਜਿਫਿਨਬੀਰ ਸਿੰਘ ਨੇ ਪਿਆਜ ਦੀ ਨਰਸਰੀ, ਡਾ ਹਰਸਿਮਰਨਜੀਤ ਕੌਰ ਮਾਵੀ ਨੇ ਪਨੀਰੀ ਉਗਾਉਣ ਦੀ ਲਾਗਤ ਤੇ ਮੁਨਾਫੇ ਬਾਰੇ, ਡਾ ਹਰਪ੍ਰੀਤ ਸਿੰਘ ਭੁੱਲਰ ਨੇ ਸਬਜੀਆਂ ਦੇ ਕੀੜੇ-ਮਕੌੜਿਆਂ ਬਾਰੇ ਜਾਣਕਾਰੀ ਸਾਂਝੀ ਕੀਤੀ|

The post  ਸਬਜ਼ੀਆਂ ਦੀ ਪਨੀਰੀ ਉਗਾਉਣ ਬਾਰੇ ਕਰਵਾਇਆ ਸਿਖਲਾਈ ਕੋਰਸ  appeared first on Ludhiana Live.

ਕਿਸਾਨਾਂ ਨੂੰ ਕਣਕ ਦੀ ਬਿਜਾਈ ਨਵੀਂ ਸਰਫੇਸ ਸੀਡਰ ਮਸ਼ੀਨ ਨਾਲ ਕਰਨ ਦੀ ਕੀਤੀ ਅਪੀਲ
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਝੋਨੇ ਦੀ ਪਰਾਲੀ ਨੂੰ ਬਿਨਾਂ ਸਾੜੇ ਅਤੇ ਬਿਨਾਂ ਵਾਹੇ, ਖੇਤਾਂ ਵਿੱਚ ਹੀ ਰੱਖ ਕੇ ਘੱਟ ਖਰਚੇ ਨਾਲ ਕਣਕ ਦੀ ਬਿਜਾਈ ਕਰਨ ਲਈ ‘ਸਰਫੇਸ ਸੀਡਰ’ ਨਾਂ ਦੀ ਮਸ਼ੀਨ ਬਣਾਈ ਗਈ ਹੈ । ਪੀ ਏ ਯੂ ਦੇ ਵਾਈਸ ਚਾਂਸਲਰ ਡਾ ਸਤਿਬੀਰ ਸਿੰਘ ਗੋਸਲ ਨੇ ਕਿਹਾ ਕਿ ਇਸ ਮਸ਼ੀਨ ਵਿੱਚ ਕਟਰ-ਕਮ-ਸਪਰੈਡਰ (ਸੁਧਾਰਿਆ ਹੋਇਆ ਕਟਰ) ਉੱਪਰ ਆਮ ਬਿਜਾਈ ਡਰਿੱਲ ਦਾ ਉਪਰਲਾ ਹਿੱਸਾ ਪਾਈਪਾਂ ਸਮੇਤ (ਬਿਨਾਂ ਫਾਲਿਆਂ ਤੋਂ) ਲਗਾਇਆ ਗਿਆ ਹੈ।

ਇਹ ਮਸ਼ੀਨ ਕੰਬਾਈਨ ਨਾਲ ਵੱਢੇ ਝੋਨੇ ਦੇ ਖੇਤ ਵਿੱਚ ਇੱਕੋ ਸਮੇਂ ਬੀਜ ਅਤੇ ਖਾਦ ਪਾ ਦਿੰਦੀ ਹੈ ਅਤੇ ਨਾਲੋਂ-ਨਾਲ ਝੋਨੇ ਦੇ ਖੜ੍ਹੇ ਕਰਚੇ (4 ਤੋਂ 5 ਇੰਚ ਉੱਚਾ) ਕੱਟ ਕੇ ਇਕਸਾਰ ਖਿਲਾਰ ਦਿੰਦੀ ਹੈ। ਇਸ ਤਰ੍ਹਾਂ ਕੱਟਿਆ ਹੋਇਆ ਪਰਾਲ ਬੀਜ ਨੂੰ ਢਕ ਲੈਂਦਾ ਹੈ ਜੋ ਕਿ ਬਾਅਦ ਵਿੱਚ ਮਲਚ ਦਾ ਕੰਮ ਕਰਦਾ ਹੈ, ਜਿਸ ਨਾਲ ਨਦੀਨ ਘੱਟ ਹੁੰਦੇ ਹਨ ਅਤੇ ਜ਼ਮੀਨ ਦਾ ਤਾਪਮਾਨ ਵੀ ਅਨੁਕੂਲ ਬਣਿਆ ਰਹਿੰਦਾ ਹੈ।

ਉਨ੍ਹਾਂ ਕਿਹਾ ਕਿ ਇਸ ਢੰਗ ਨਾਲ ਤਕਰੀਬਨ ਹਫਤੇ ਬਾਅਦ ਕਣਕ ਦਾ ਜੰਮ ਪਰਾਲੀ ਵਿੱਚੋ ਬਾਹਰ ਦਿਸਣਾ ਸ਼ੁਰੂ ਹੋ ਜਾਂਦਾ ਹੈ। ਇਹ ਵੀ ਦੇਖਣ ਵਿੱਚ ਆਇਆ ਹੈ ਕਿ ਇਸ ਤਕਨੀਕ ਨਾਲ ਬੀਜੀ ਹੋਈ ਕਣਕ ਘੱਟ ਡਿੱਗਦੀ ਹੈ ਅਤੇ ਪਰਾਲੀ ਦਾ ਖੇਤ ਵਿੱਚ ਰਹਿਣ ਕਰਕੇ ਜ਼ਮੀਨ ਦੀ ਸਿਹਤ ਦਾ ਵੀ ਸੁਧਾਰ ਹੁੰਦਾ ਹੈ। ਇਹ ਮਸ਼ੀਨ 45 ਹਾਰਸ ਪਾਵਰ ਟਰੈਕਟਰ ਨਾਲ ਚਲ ਸਕਦੀ ਹੈ ਅਤੇ ਇਕ ਘੰਟੇ ਵਿੱਚ 1.5 ਏਕੜ ਕਣਕ ਦੀ ਬਿਜਾਈ ਕਰ ਸਕਦੀ ਹੈ।

ਇਸ ਮਸ਼ੀਨ ਨਾਲ ਕਣਕ ਦੀ ਬਿਜਾਈ ਦਾ 700 ਤੋਂ 800 ਰੁਪਏ  ਇੱਕ ਏਕੜ ਦਾ ਖਰਚ ਆਉਂਦਾ ਹੈ। ਇਸ ਮੌਕੇ ਡਾ ਮਹੇਸ਼ ਕੁਮਾਰ ਨਾਰੰਗ ਨੇ ਕਿਹਾ ਕਿ ਮਸ਼ੀਨ ਦੀ ਸਹੀ ਅਤੇ ਸੁੱਚਜੀ ਵਰਤੋਂ ਲਈ ਬਿਜਾਈ ਅਕਤੂਬਰ ਦੇ ਅਖਰੀਲੇ ਹਫਤੇ ਤੋਂ ਅੱਧ ਨਵੰਬਰ ਤੱਕ ਕਰੋ। ਕਲਰਾਠੀਆਂ ਅਤੇ ਪਾਣੀ ਦੇ ਘੱਟ ਨਿਕਾਸ ਵਾਲੀਆਂ ਜ਼ਮੀਨਾਂ ਵਿੱਚ ਇਸ ਤਕਨੀਕ ਨੂੰ ਨਾ ਵਰਤੋ। ਖੇਤ ਦੇ ਕਿਆਰਿਆਂ ਦਾ ਆਕਾਰ ਛੋਟਾ ਰੱਖੋ। ਬੀਜ ਦੀ ਮਾਤਰਾ 45 ਕਿਲੋ ਅਤੇ ਡੀਏਪੀ 65 ਕਿਲੋ ਪ੍ਰਤੀ ਏਕੜ ਪਾਓ।

The post ਕਿਸਾਨਾਂ ਨੂੰ ਕਣਕ ਦੀ ਬਿਜਾਈ ਨਵੀਂ ਸਰਫੇਸ ਸੀਡਰ ਮਸ਼ੀਨ ਨਾਲ ਕਰਨ ਦੀ ਕੀਤੀ ਅਪੀਲ appeared first on Ludhiana Live.

ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਲਈ ਜਾਗਰੁਕਤਾ ਵੈਨਾਂ ਨਿਭਾਉਣਗੀਆਂ ਅਹਿਮ ਰੋਲ-DC
ਝੋਨੇ ਦੀ ਪਰਾਲੀ ਨੂੰ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਕਿਸਾਨਾਂ ਨੂੰ ਜਾਗਰੁਕ ਕਰਨ ਲਈ ਚਲਾਈ ਜਾ ਰਹੀ ਮੁਹਿੰਮ ਨੂੰ ਹੋਰ ਅੱਗੇ ਤੋਰਦਿਆਂ ਜ਼ਿਲ੍ਹੇ ਦੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਸੁਰਭੀ ਮਲਿਕ ਵਲੋਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਤੋਂ ਜਾਗਰੁਕਤਾ ਵੈਨਾਂ ਨੂੰਂ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ।  ਸ੍ਰੀਮਤੀ ਮਲਿਕ ਵਲੋਂ ਇਸ ਸਬੰਧੀ ਦੱਸਿਆ ਗਿਆ ਕਿ ਇਹ ਵੈਨਾਂ ਖੇਤੀਬਾੜੀ ਵਿਭਾਗ ਵਲੋਂ ‘ਪਰਾਲੀ ਸੰਭਾਲ ਮੁਹਿੰਮ’ ਅਧੀਨ ਚਲਾਈਆਂ ਗਈਆਂ ਹਨ ਅਤੇ ਝੋਨੇ ਦੀ ਵਾਢੀ ਦੇ ਸੀਜ਼ਨ ਦੌਰਾਨ ਇਹ ਵੈਨਾਂ ਜ਼ਿਲ੍ਹੇ ਦੇ ਸਾਰੇ ਬਲਾਕਾਂ ਵਿੱਚ ਜਾ ਕੇ ਪਿੰਡ-ਪਿੰਡ ਵਿੱਚ ਪਰਾਲੀ ਨੂੰ ਅੱਗ ਨਾ ਲਗਾਉਣ ਦਾ ਸੰਦੇਸ਼ ਦੇਣਗੀਆਂ।

ਇਸ ਮੌਕੇ ਹਾਜਰ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫ਼ਸਰ ਡਾ. ਨਰਿੰਦਰ ਸਿੰਘ ਬੈਨੀਪਾਲ ਨੇ ਦੱਸਿਆ ਕਿ ਇਹ ਵੈਨਾਂ ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨ ਅਤੇ ਪਰਾਲੀ ਸਾਂਭਣ ਦੇ ਫਾਇਦਿਆਂ ਬਾਰੇ ਕਿਸਾਨਾਂ ਨੂੰ ਜਾਗਰੁਕ ਕਰਨਗੀਆਂ। ਇਨ੍ਹਾਂ ਵੈਨਾਂ ਉੱਪਰ ਆਡਿਓ ਸਿਸਟਮ ਲੱਗਾ ਹੋਇਆ ਹੈ ਜਿਸਦੇ ਤਹਿਤ ਗੀਤਾ ਰਾਹੀਂ ਵੀ ਜਾਗਰੁਕਤਾ ਪੈਦਾ ਕੀਤੀ ਜਾਵੇਗੀ।

ਡਾ. ਬੈਨੀਪਾਲ ਨੇ ਅੱਗੇ ਦੱਸਿਆ ਕਿ ਵੈਨਾਂ ਤੋਂ ਬਿਨ੍ਹਾਂ ਪਿੰਡਾਂ ਵਿੱਚ ਕਿਸਾਨ ਸਿਖਲਾਈ ਕੈਂਪ ਲਗਾ ਕੇ, ਸਕੂਲਾਂ ਵਿੱਚ ਸਮਾਗਮ ਕਰਾ ਕੇ, ਅਖਬਾਰਾਂ ਰਾਹੀਂ ਅਤੇ ਵਟਸਐਪ ਸੰਦੇਸ਼ਾਂ ਰਾਹੀਂ, ਕੰਧਾਂ ਤੇ ਲਿਖੇ ਸਲੋਗਨਾਂ ਰਾਹੀਂ ਵੀ ਕਿਸਾਨਾਂ ਨੂੰ ਵਾਤਾਵਰਣ ਸੰਭਾਲ ਪ੍ਰਤੀ ਜਾਗਰੁਕ ਕੀਤਾ ਜਾ ਰਿਹਾ ਹੈ। ਖੇਤੀਬਾੜੀ ਵਿਭਾਗ ਦੇ ਹਰਮਨਪ੍ਰੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪਿਛਲੇ ਸਾਲ ਤੱਕ 7000 ਤੋਂ ਵੱਧ ਪਰਾਲੀ ਸੰਭਾਲਣ ਵਾਲੀਆਂ ਖੇਤੀ ਮਸ਼ੀਨਾਂ ਸਬਸਿਡੀ ‘ਤੇ ਦਿੱਤੀਆਂ ਗਈਆਂ ਸਨ ਅਤੇ ਇਸ ਸਾਲ ਵੀ 1469 ਹੋਰ ਮਸ਼ੀਨਾਂ ਦੀਆਂ ਅਰਜ਼ੀਆਂ ਨੂੰ ਮੰਜ਼ੂਰੀ ਜਾਰੀ ਕੀਤੀ ਜਾ ਚੁੱਕੀ ਹੈ।

The post  ਪਰਾਲੀ ਨੂੰ ਬਿਨ੍ਹਾਂ ਅੱਗ ਲਗਾਏ ਸੰਭਾਲਣ ਲਈ ਜਾਗਰੁਕਤਾ ਵੈਨਾਂ ਨਿਭਾਉਣਗੀਆਂ ਅਹਿਮ ਰੋਲ-DC  appeared first on Ludhiana Live.

ਜ਼ੀਰੋ ਬਰਨਿੰਗ ਦੇ ਉਦੇਸ਼ ਦੀ ਪੂਰਤੀ ਲਈ ਪਰਾਲੀ ਦਾ ਉਚਿਤ ਪ੍ਰਬੰਧਣ ਜ਼ਰੂਰੀ : ਸ. ਖੁੱਡੀਆਂ
ਪੰਜਾਬ ਐਗਰੀਕਲਚਰਲ ਯੂਨੀਵਰਸਿਟੀ, ਲੁਧਿਆਣਾ ਵਿਖੇ ਫਸਲਾਂ ਦੀ ਰਹਿੰਦ-ਖੂੰਹਦ ਦੇ ਪ੍ਰਬੰਧਣ ਉੱਤੇ ਲਾਭਪਾਤਰੀਆਂ ਦੀ ਸਲਾਹ-ਮਸ਼ਵਰਾ ਮਿਲਣੀ ਕਰਵਾਈ ਗਈ। ਭਾਰਤੀ ਖੇਤੀ ਖੋਜ ਪ੍ਰੀਸ਼ਦ-ਅਟਾਰੀ ਜ਼ੋਨ-1, ਲੁਧਿਆਣਾ ਅਤੇ ਪੀ.ਏ.ਯੂ. ਵੱਲੋਂ ਆਯੋਜਿਤ ਇਸ ਮਿਲਣੀ ਵਿਚ ਸ. ਗੁਰਮੀਤ ਸਿੰਘ ਖੁੱਡੀਆਂ, ਮਾਣਯੋਗ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ, ਪੰਜਾਬ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋਏ।

ਇਸ ਮਿਲਣੀ ਦੀ ਪ੍ਰਧਾਨਗੀ ਡਾ. ਸਤਿਬੀਰ ਸਿੰਘ ਗੋਸਲ, ਵਾਈਸ ਚਾਂਸਲਰ, ਪੀ. ਏ. ਯੂ. ਨੇ ਕੀਤੀ। ਡਾ. ਇੰਦਰਜੀਤ ਸਿੰਘ, ਵਾਈਸ ਚਾਂਸਲਰ, ਗੁਰੂ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ, ਡਾ. ਸੁਖਪਾਲ ਸਿੰਘ, ਚੇਅਰਮੈਨ, ਪੰਜਾਬ ਰਾਜ ਫਾਰਮਰਜ਼ ਕਮਿਸ਼ਨ, ਡਾ. ਆਰ.ਕੇ. ਸਿੰਘ, ਏ.ਡੀ ਜੀ., ਆਈ. ਸੀ. ਏ. ਆਰ. ਅਤੇ ਡਾ. ਪਰਵਿੰਦਰ ਸ਼ਿਓਰਾਂ, ਨਿਰਦੇਸ਼ਕ, ਅਟਾਰੀ, ਜੋਨ-1 ਲੁਧਿਆਣਾ ਇਸ ਮਿਲਣੀ ਵਿਚ ਵਿਸ਼ੇਸ਼ ਤੋਰ ਤੇ ਸ਼ਾਮਿਲ ਹੋਏ।

ਪੰਜਾਬ ਭਰ ਤੋਂ ਆਏ ਅਗਾਂਹਵਾਧੂ ਕਿਸਾਨਾਂ, ਪੀ. ਏ. ਯੂ. ਵਿਗਿਆਨੀਆਂ ਅਤੇ ਗੁਆਂਢੀ ਸੂਬਿਆਂ ਦੇ ਕੇ. ਵੀ.ਕੇ. ਦੇ ਮਾਹਿਰਾਂ ਨੇ ਹਰੇ ਇਨਕਲਾਬ ਦੇ ਬਾਨੀ ਡਾ. ਐੱਮ. ਐੱਸ ਸਵਾਮੀਨਾਥਨ ਦੇ ਸਵਰਗਵਾਸ ਹੋਣ ਤੇ ਉਨ੍ਹਾਂ ਨੂੰ ਆਪਣੀ ਸ਼ਰਧਾ ਦੇ ਫੁੱਲ ਭੇਂਟ ਕੀਤੇ। ਇਸ ਮੌਕੇ ਡਾ. ਐੱਮ. ਐੱਸ ਸਵਾਮੀਨਾਥਨ ਨੂੰ ਸ਼ਰਧਾਂਜਲੀ ਭੇਂਟ ਕਰਦਿਆਂ ਸ. ਖੁੱਡੀਆਂ ਨੇ ਕਿਹਾ ਕਿ ਹਰੀ ਕ੍ਰਾਂਤੀ ਲਿਆ ਕੇ ਦੇਸ਼ ਦੇ ਅੰਨ ਭੰਡਾਰ ਨੂੰ ਭਰਪੂਰ ਕਰਨ ਵਾਲੇ ਡਾ. ਸਵਾਮੀਨਾਥਨ ਦੀ ਦੂਰ-ਦ੍ਰਿਸ਼ਟੀ ਪ੍ਰਤੀ ਸਮੁੱਚੇ ਦੇਸ਼ ਵਾਸੀ ਉਨ੍ਹਾਂ ਦੇ ਹਮੇਸ਼ਾ ਰਿਣੀ ਰਹਿਣਗੇ।

ਸ. ਖੁੱਡੀਆਂ ਨੇ ਕਿਹਾ ਕਿ ਡਾ. ਸਵਾਮੀਨਾਥਨ ਦੇ ਦਿਸ਼ਾ-ਨਿਰਦੇਸ਼ਾਂ ਤੇ ਚਲਦਿਆਂ ਪੰਜਾਬ ਦੇ ਕਿਸਾਨਾਂ ਅਤੇ ਖੇਤੀ ਮਾਹਿਰਾਂ ਨੇ ਹਰੀ ਕ੍ਰਾਂਤੀ ਲਿਆ ਕੇ ਕਣਕ-ਝੋਨੇ ਦੇ ਅੰਬਾਰ ਲਗਾਉਣ ਅਤੇ ਦੇਸ਼ ਨੂੰ ਅੰਨ ਸੁਰੱਖਿਆ ਪ੍ਰਦਾਨ ਕਰਨ ਵਿੱਚ ਵੱਡੀ ਭੂਮਿਕਾ ਨਿਭਾਈ ਹੈ। ਖੇਤੀ ਵਿਗਿਆਨੀਆਂ ਵੱਲੋਂ ਵਿਕਸਿਤ ਕੀਤੀਆਂ ਫਸਲਾਂ ਨਾਲ ਝਾੜ ਵਿਚ ਇਜ਼ਾਫ਼ਾ ਹੋਇਆ ਹੈ ਪਰ ਇਸਦੇ ਨਾਲ ਨਾਲ ਫਸਲਾਂ ਦਾ ਰਹਿੰਦ-ਖੂੰਹਦ ਵੀ ਵਧਿਆ ਹੈ, ਜਿਸਦਾ ਉਚਿਤ ਪ੍ਰਬੰਧਣ ਕਰਨਾ ਸਾਡੀ ਮੁੱਢਲੀ ਜ਼ਿੰਮੇਵਾਰੀ ਹੈ ਤਾਂ ਜੋ ਕੁਦਰਤੀ ਸੋਮਿਆਂ ਦਾ ਰੱਖ-ਰਖਾਅ ਹੋ ਸਕੇ ਅਤੇ ਵਾਤਾਵਰਨ ਵੀ ਪਲੀਤ ਨਾ ਹੋਵੇ।

ਡਾ. ਸਤਿਬੀਰ ਸਿੰਘ ਗੋਸਲ, ਵਾਈਸ ਚਾਂਸਲਰ, ਪੀ.ਏ.ਯੂ. ਨੇ ਡਾ. ਸਵਾਮੀਨਾਥਨ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਉਨ੍ਹਾਂ ਦੇ ਜੀਵਨ ਬਾਰੇ ਸੰਖੇਪ ਝਾਤ ਪੁਆਈ। ਉਨ੍ਹਾਂ ਦੱਸਿਆ ਕਿ ਪੰਜਾਬ ਵਿਚ ਕਣਕ ਤੋਂ ਬਾਅਦ ਝੋਨਾ ਡਾ. ਸਵਾਮੀਨਾਥਨ ਅਤੇ ਡਾ. ਗੁਰਦੇਵ ਸਿੰਘ ਖੁਸ਼ ਦੇ ਯਤਨਾਂ ਸਦਕਾ ਹੀ ਆਇਆ। ਵੱਧ ਝਾੜ ਅਤੇ ਯਕੀਨਣ ਮੰਡੀਕਰਨ ਕਰਕੇ ਅੱਜ ਪੰਜਾਬ ਵਿਚ ਝੋਨੇ ਦੀ ਕਾਸ਼ਤ ਵੱਧ ਹੋ ਰਹੀ ਹੈ।

ਇਸ ਮੌਕੇ ਡਾ. ਇੰਦਰਜੀਤ ਸਿੰਘ, ਵਾਈਸ ਚਾਂਸਲਰ ਗੁਰੁ ਅੰਗਦ ਦੇਵ ਵੈਟਨਰੀ ਯੂਨੀਵਰਸਿਟੀ, ਲੁਧਿਆਣਾ ਨੇ ਜੀਵ-ਜੰਤੂਆਂ ਲਈ ਆਕਸੀਜਨ ਦੀ ਮਹੱਤਤਾ ਤੇ ਚਾਣਨਾ ਪਾਉਂਦਿਆਂ ਕਿਹਾ ਕਿ ਪਰਾਲੀ ਨੂੰ ਅੱਗ ਲਗਾ ਕੇ ਅਸੀਂ ਆਕਸੀਜਨ ਖਤਮ ਕਰ ਲੈਂਦੇ ਹਾਂ ਅਤੇ ਕਾਰਬਨ ਮੋਨੋਆਕਸਾਇਡ ਪੈਦਾ ਕਰ ਰਹੇ ਹਾਂ, ਜੋ ਸਮੁੱਚੇ ਜੀਵ-ਜੰਤੂਆਂ ਲਈ ਘਾਤਕ ਸਿੱਧ ਹੁੰਦੀ ਹੈ। ਕੁਦਰਤੀ ਕਰੋਪੀਆਂ ਤੋਂ ਬਚਣ ਲਈ ਪਰਾਲੀ ਨੂੰ ਨਾ ਸਾੜਨ ਦੀ ਤਾਕੀਦ ਕਰਦਿਆਂ ਉਨ੍ਹਾਂ ਇਸਨੂੰ ਸੋਧ ਕੇ ਡੰਗਰਾਂ ਦੇ ਖਾਣ ਲਈ ਵਰਤਣ ਦੀ ਸਿਫਾਰਸ਼ ਕੀਤੀ।

ਇਸ ਮੌਕੇ ਡਾ. ਗੁਰਸਾਹਿਬ ਸਿੰਘ ਨੇ ਪਰਾਲੀ ਪ੍ਰਬੰਧਨ ਲਈ ਪੀ.ਏ.ਯੂ. ਵੱਲੋਂ ਵਿਕਸਿਤ ਕੀਤੀ ਖੇਤ ਮਸ਼ੀਨਰੀ; ਸੁਪਰ ਸੀਡਰ, ਹੈਪੀ ਸੀਡਰ ਅਤੇ ਸਰਫੇਸ ਸੀਡਰ ਦੇ ਨਾਲ ਨਾਲ ਇਨ ਸਿਟੂ ਅਤੇ ਐਕਸ ਸਿਟੂ ਤਕਨੀਕਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਪੰਜਾਬ ਦੇ ਅਗਾਂਹਵਧੂ ਕਿਸਾਨਾਂ ਨੇ ਅਪਣੇ ਖੇਤਾ ਵਿਚ ਪਰਾਲੀ ਪ੍ਰਬੰਧਨ ਦੀਆਂ ਤਕਨੀਕਾਂ ਅਤੇ ਵਰਤੀ ਜਾ ਰਹੀ ਖੇਤ ਮਸ਼ੀਨਰੀ ਬਾਰੇ ਆਪਣੇ ਤਜ਼ਰਬੇ ਸਾਂਝੇ ਕੀਤੇ। ਬਾਹਰਲੇ ਸੂਬਿਆਂ ਦੇ ਖੇਤੀ ਮਾਹਿਰਾਂ ਨੇ ਵੀ ਆਪਣੇ ਵਿਚਾਰ ਪੇਸ਼ ਕੀਤੇ।

The post ਜ਼ੀਰੋ ਬਰਨਿੰਗ ਦੇ ਉਦੇਸ਼ ਦੀ ਪੂਰਤੀ ਲਈ ਪਰਾਲੀ ਦਾ ਉਚਿਤ ਪ੍ਰਬੰਧਣ ਜ਼ਰੂਰੀ : ਸ. ਖੁੱਡੀਆਂ appeared first on Ludhiana Live.

ਇਹ ਕਿਸਾਨ ਮੇਲਾ ਗਿਆਨ ਦਾ ਮੇਲਾ ਹੈ – ਸ਼੍ਰ: ਖੁੱਡੀਆਂ
ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ  ਆਯੋਜਿਤ ਕੀਤੇ ਜਾਣ ਵਾਲੇ ਕਿਸਾਨ ਮੇਲਿਆਂ ਦੀ ਲੜੀ ਦੇ ਵਿਚੋਂ ਆਖਰੀ ਕਿਸਾਨ ਮੇਲਾ ਖੇਤਰੀ ਖੋਜ ਕੇਦਂਰ, ਬਠਿੰਡਾ ਵਿਖੇ ਲਗਾਇਆ ਗਿਆ। ਇਸ ਕਿਸਾਨ ਮੇਲੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨ ਸ਼ਾਮਲ ਹੋਏ।  ਇਸ ਮੇਲੇ ਦਾ ਉਦੇਸ਼ ਵਿਗਿਆਨਕ ਖੇਤੀ ਦੇ ਰੰਗ, ਪੀ.ਏ.ਯੂ. ਦੇ ਕਿਸਾਨ ਮੇਲਿਆਂ ਸੰਗੌ ਰੱਖਿਆ ਗਿਆ ਸੀ। ਇਸ ਮੇਲੇ ਦੇ ਉਦਘਾਟਨੀ ਸਮਾਰੋਹ ਦੇ ਵਿੱਚ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰ. ਗੁਰਮੀਤ ਸਿੰਘ ਖੁੱਡੀਆਂ ਜੀ ਮੁੱਖ ਮਹਿਮਾਨ ਵਜੋ ਸ਼ਾਮਲ ਹੋਏ।

ਸ੍ਰ. ਖੁੱਡੀਆ ਨੇ ਇਸ ਮੌਕੇ ਸੰਬੋਧਨ ਕਰਦਿਆਂ ਕਿਹਾ ਕਿ ਅਜਿਹੇ ਕਿਸਾਨ ਮੇਲੇ ਕਿਸਾਨੀ ਨੂੰ ਦਿਸ਼ਾ ਦੇਣ ਦੇ ਲਈ ਚੰਗਾ ਸੰਕੇਤ ਹਨ।  ਉਨ੍ਹਾਂ ਕਿਹਾ ਕਿ ਅਜਿਹੇ ਕਿਸਾਨ ਮੇਲੇ ਦੋਪਾਸੜਾ ਮੇਲ ਹੁੰਦੇ ਹਨ ਜਿਸ ਨਾਲ ਵਿਗਿਆਨੀ ਕਿਸਾਨਾਂ ਦੇ ਨਾਲ ਸਿੱਧਾ ਸੰਪਰਕ ਕਰ ਸਕਦੇ ਹਨ ਅਤੇ ਉਨ੍ਹਾਂ ਵੱਲੋਂ ਦਿੱਤੀ ਗਈ ਪਰਤੀ ਸੂਚਨਾ ਨਵੀਆਂ ਖੋਜਾਂ ਦਾ ਮੁੱਢ ਬੱਨਦੀ ਹੈ। ਸ੍ਰ. ਖੁੱਡੀਆਂ ਨੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਕਿਸਾਨੀ ਦੀ ਹਾਲਤ ਨੂੰ ਉਚਾ ਚੁੱਕਣ ਦੇ ਲਈ ਪਾਏ ਗਏ ਯੋਗਦਾਨ ਦੀ ਭਰਪੂਰ ਸ਼ਲਾਘਾ ਕੀਤੀ।

ਇਸ ਮੌਕੇ ਡਾ ਗੋਸਲ ਨੇ ਕਿਹਾ ਕਿ ਕਿਸਾਨਾਂ ਦਾ ਭਾਰੀ ਇਕੱਠ ਇਸ ਗੱਲ ਦਾ ਸੰਕੇਤ ਹੈ ਕਿ ਯੂਨੀਵਰਸਿਟੀ ਵੱਲੋਂ ਕੀਤੀਆਂ ਖੋਜਾਂ ਪ੍ਰਤੀ ਕਿਸਾਨਾਂ ਦਾ ਅਥਾਹ ਵਿਸ਼ਵਾਸ ਹੈ। ਉਨ੍ਹਾਂ ਨੌਜਵਾਨਾਂ ਨੂੰ ਖੇਤੀ ਨੂੰ  ਇੱਕ ਕਾਰੋਬਾਰ ਕਿੱਤੇ ਵਜੋਂ ਅਪਨਾਉਣ ਲਈ ਕਿਹਾ। ਮੰਡੀਕਰਨ ਬਾਰੇ ਡਾ ਗੋਸ਼ਲ ਨੇ ਬੋਲਦਿਆਂ ਕਿਹਾ ਕਿ ਇਸ ਸਬੰਧੀ ਸੰਭਾਵਨਾਵਾਂ ਸਾਨੂੰ ਆਪ ਤਲਾਸ਼ਣੀਆਂ ਪੈਣਗੀਆਂ। ਉਨ੍ਹਾਂ ਪੰਜਾਬ ਸਰਕਾਰ ਦਾ ਵਿਸ਼ੇਸ਼ ਕਰ ਧੰਨਵਾਦ ਕੀਤਾ ਜਿਨ੍ਹਾਂ ਫਰੀਦਕੋਟ ਵਿਖੇ 1200 ਏਕੜ ਫਾਰਮ ਵਿਖੇ ਮਹੱਤਵਪੂਰਨ ਖੋਜਾਂ ਜਾਰੀ ਰੱਖਣ ਦੀ ਪ੍ਰਵਾਨਗੀ ਦਿੱਤੀ।

ਇਸ ਮੌਕੇ ਡਾ ਖੁਸ਼ ਨੇ ਬੋਲਦਿਆਂ ਕਿਹਾ ਕਿ ਕਿਸੇ ਵੀ ਅਦਾਰੇ ਵੱਲੋਂ ਵਿਕਸਤ ਕਿਸਮ ਕਿਸਾਨਾਂ ਦੇ ਖੇਤ ਵਿੱਚ ਹੀ ਪਰਖ ਤੋਂ ਬਾਅਦ ਪਾਸ ਜਾਂ ਫੇਲ੍ਹ ਹੁੰਦੀ ਹੈ। ਉਨ੍ਹਾਂ ਕਿਹਾ ਕਿ ਸਾਰੀ ਦੁਨੀਆਂ ਦੇ ਵਿੱਚ ਪੰਜਾਬੀ ਕੌਮ ਨੇ ਇੱਕ ਮਿਹਨਤੀ ਕੌਮ ਵਜੋਂ ਨਾਮ ਖੱਟਿਆ ਹੈ ਅਤੇ ਉਨ੍ਹਾਂ ਦੁਆਰਾ ਵਿਕਸਤ ਝੋਨੇ ਦੀਆਂ ਕਿਸਮਾਂ ਇਸ ਖੇਤਰ ਵਿੱਚ ਖੂਬ ਸਲਾਹੀਆਂ ਗਈਆਂ।

ਇਸ ਮੇਲੇ ਦੌਰਾਨ ਯੂਨੀਵਰਸਿਟੀ ਦੇ ਵੱਖ ਵੱਖ ਵਿਭਾਗਾਂ ਵੱਲੋਂ ਸਟਾਲ ਲਗਾਏ ਗਏ। ਖੋਜ ਕੇਦਂਰ ਦੇ ਵੱਲੋਂ ਲਗਾਈਆਂ ਗਈਆਂ ਪ੍ਰਦਰਸ਼ਨੀਆਂ ਮੁੱਖ ਮਹਿਮਾਨ ਅਤੇ ਕਿਸਾਨਾਂ ਵੱਲੋਂ ਵਿਸ਼ੇਸ਼ ਸਲਾਹਿਆਂ ਗਿਆ. ਵੱਖ-ਵੱਖ ਵਿਸ਼ੇ ਦੇ ਮਾਹਿਰਾਂ ਵੱਲੋਂ ਤਕਨੀਕੀ ਜਾਣਕਾਰੀ ਮੁੱਖ ਪੰਡਾਲ ਤੋਂ ਪ੍ਰਦਾਨ ਕੀਤੀ ਗਈ। ਅੰਤ ਵਿੱਚ ਮੁੱਖ ਮਹਿਮਾਨ ਅਤੇ ਵਿਸ਼ੇਸ਼ ਮਹਿਮਾਨ ਨੂੰ ਯਾਦਗਾਰੀ ਚਿੰਨ੍ਹਾਂ ਨਾਲ ਸਨਮਾਨਤ ਕੀਤਾ ਗਿਆ।

The post ਇਹ ਕਿਸਾਨ ਮੇਲਾ ਗਿਆਨ ਦਾ ਮੇਲਾ ਹੈ – ਸ਼੍ਰ: ਖੁੱਡੀਆਂ  appeared first on Ludhiana Live.