Connect with us

ਪੰਜਾਬੀ

ਸਰਕਾਰੀ ਕਾਲਜ ਲੜਕੀਆਂ ਵਿਖੇ ਰਾਸ਼ਟਰੀ ਬਾਲਿਕਾ ਦਿਵਸ ਮਨਾਇਆ

Published

on

Celebrated National Girls' Day at Government College Girls

ਲੁਧਿਆਣਾ :   ਸਰਕਾਰੀ ਕਾਲਜ ਲੜਕੀਆਂ, ਲੁਧਿਆਣਾ ਵਿਖੇ ਰਾਸ਼ਟਰੀ ਬਾਲਿਕਾ ਦਿਵਸ ਦੇ ਮੌਕੇ ਤੇ ਵਾਲ ਪੈਂਟਿੰਗ ਵਰਕਸ਼ਾਪ ਆਯੋਜਿਤ ਕੀਤੀ ਗਈ। ਜਿਸ ਵਿੱਚ ਐਮ.ਏ ਕੋਮਲ ਕਲਾ ਦੀਆਂ ਵਿਿਦਆਰਥਣਾਂ ਨੇ ਭਾਗ ਲਿਆ। ਵਿਦਿਆਰਥਣਾਂ ਨੇ ਆਪਣੀ ਕਲਾਕਾਰੀ ਰਾਹੀ ਲੜਕੀਆਂ ਨੂੰ ਪੜ੍ਹਾਉਣ ਅਤੇ ਉਹਨਾਂ ਦੇ ਚੰਗੇ ਭਵਿੱਖ ਨੂੰ ਪ੍ਰੋਸਾਹਿਤ ਕਰਦਿਆਂ ਖੂਬਸੂਰਤ ਵਾਲ ਪੈਂਟਿੰਗਜ਼ ਬਣਾਈਆਂ।

ਇਹ ਵਰਕਸ਼ਾਪ ਕੋਮਲ ਕਲਾ ਵਿਭਾਗ ਦੇ ਅਧਿਆਪਕ ਸ਼੍ਰੀਮਤੀ ਮਨਦੀਪ ਕੌਰ, ਸ਼੍ਰੀ ਪ੍ਰਵੀਨ ਕੁਮਾਰ, ਸ਼੍ਰੀਮਤੀ ਅਮਿਤਾ ਸਹਿਗਲ, ਮਿਸ ਸੁਖਨਦੀਪ ਕੌਰ ਅਤੇ ਸ਼੍ਰੀਮਤੀ ਜਸਪ੍ਰੀਤ ਕੌਰ ਦੀ ਨਿਗਰਾਨੀ ਹੇਠ ਲਗਾਈ ਗਈ। ਕਾਲਜ ਦੇ ਪ੍ਰਿੰਸੀਪਲ ਸ਼੍ਰੀਮਤੀ ਕਿਰਪਾਲ ਕੌਰ ਨੇ ਵਿਿਦਆਰਥਣਾਂ ਦੀ ਇਸ ਨੇਕ ਕਾਰਜ ਲਈ ਸ਼ਲਾਘਾ ਕੀਤੀ ਅਤੇ ਉਹਨਾਂ ਨੂੰ ਪ੍ਰੋਸਾਹਿਤ ਕੀਤਾ।

Facebook Comments

Trending