Connect with us

ਪੰਜਾਬੀ

ਐੱਮ.ਜੀ.ਐੱਮ ਵਿੱਚ ਵਿਦਿਆਰਥੀਆਂ ਦੀਆਂ ਪ੍ਰਾਪਤੀਆਂ ਦਾ ਸਨਮਾਨ ਸਮਾਰੋਹ

Published

on

Celebration of student achievements in MGM

ਲੁਧਿਆਣਾ : ਐੱਮ ਜੀ ਐੱਮ ਪਬਲਿਕ ਸਕੂਲ, ਦੁੱਗਰੀ, ਲੁਧਿਆਣਾ ਨੇ ਸੀ.ਬੀ.ਐਸ.ਈ ਬੋਰਡ ਦੇ ਸ਼ਾਨਦਾਰ ਨਤੀਜਿਆਂ ‘ਤੇ ਉਨ੍ਹਾਂ ਦੀਆਂ ਪ੍ਰਾਪਤੀਆਂ ਦੀ ਪ੍ਸ਼ੰਸਾ ਕਰਨ ਲਈ ਦਸਵੀਂ ਅਤੇ ਬਾਰ੍ਹਵੀਂ ਜਮਾਤ (ਸੈਸ਼ਨ 2022-23) ਦੇ ਵਿਦਿਆਰਥੀਆਂ ਨੂੰ ਸਰਟੀਫਿਕੇਟ ਅਤੇ ਟਰਾਫੀਆਂ ਨਾਲ ਸਨਮਾਨਿਤ ਕੀਤਾ ਗਿਆ।

ਪੁਰਸਕਾਰ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਵਿਦਿਆਰਥਣਾਂ ਵਿੱਚ ਭਾਰੀ ਉਤਸ਼ਾਹ ਅਤੇ ਜੋਸ਼ ਸੀ। ਵਿਦਿਆਰਥੀਆਂ ਨੇ ਖੁਸ਼ੀ ਦਾ ਇਜ਼ਹਾਰ ਕਰਦਿਆਂ ਸਮੂਹ ਅਧਿਆਪਕਾਂ ਦਾ ਧੰਨਵਾਦ ਕੀਤਾ।

ਸਕੂਲ ਦੇ ਮੈਨੇਜਰ ਗੱਜਣ ਸਿੰਘ ਥਿੰਦ ਅਤੇ ਪ੍ਰਿੰਸੀਪਲ ਸ੍ਰੀਮਤੀ ਪੂਨਮ ਸਕਸੈਨਾ ਨੇ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਪ੍ਰਭਾਵਸ਼ਾਲੀ ਯਤਨਾਂ ਲਈ ਸਨਮਾਨਿਤ ਕੀਤਾ ਅਤੇ ਉਨ੍ਹਾਂ ਨੂੰ ਆਪਣੇ ਟੀਚੇ ਵੱਲ ਵਧਣ ਲਈ ਪ੍ਰੇਰਿਤ ਕੀਤਾ।

Facebook Comments

Trending