ਪੰਜਾਬ ਨਿਊਜ਼

ਸਰਾਵਾਂ ‘ਤੇ GST ਸਬੰਧੀ ਕੇਂਦਰ ਨੇ ਦਿੱਤੀ ਸਫਾਈ, ਨਾ ਕੋਈ ਟੈਕਸ ਲਗਾਇਆ ਤੇ ਨਾ ਹੀ SGPC ਨੂੰ ਭੇਜਿਆ’ ਨੋਟਿਸ

Published

on

ਅੰਮ੍ਰਿਤਸਰ ਸਥਿਤ ਸ੍ਰੀ ਦਰਬਾਰ ਸਾਹਿਬ ਦੀਆਂ ਸਰਾਵਾਂ ‘ਤੇ 12 ਫੀਸਦੀ ਜੀਐੱਸਟੀ ਮਾਮਲੇ ਵਿਚ ਨਵਾਂ ਮੋੜ ਆ ਗਿਆ ਹੈ। ਸੈਂਟਰਲ ਬੋਰਡ ਆਫ ਇਨਡਾਇਰੈਕਟ ਟੈਕਸ ਐਂਡ ਕਸਟਮਸ ਨੇ ਇਸ ਮਾਮਲੇ ਵਿਚ ਸਫਾਈ ਦਿੱਤੀ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਸਰਾਵਾਂ ‘ਤੇ ਜੀਐੱਸਟੀ ਨਹੀਂ ਲਗਾਇਆ ਗਿਆ ਹੈ। ਇਸ ਨੂੰ ਭਰਨ ਲਈ ਕੋਈ ਨੋਟਿਸ ਨਹੀੰ ਭੇਜਿਆ ਗਿਆ।

CBIC ਨੇ ਕਿਹਾ ਕਿ ਜੀਐੱਸਟੀ ਕੌਂਸਲ ਦੀ 47ਵੀਂ ਬੈਠਕ ਹੋਈ ਸੀ। ਉਸ ਦੀ ਸਿਫਾਰਸ਼ ਮੁਤਾਬਕ 1000 ਰੁਪਏ ਪ੍ਰਤੀ ਦਿਨ ਕਿਰਾਏ ਵਾਲੇ ਹੋਟਲ ਕਮਰਿਆਂ ਤੋਂ ਜੀਐੱਸਟੀ ਛੋਟ ਵਾਪਸ ਲੈ ਲਈ ਗਈ। ਇਨ੍ਹਾਂ ‘ਤੇ 12 ਫੀਸਦੀ ਜੀਐੱਸਟੀ ਲਗਾਇਆ ਗਿਆ ਹੈ। ਹਾਲਾਂਕਿ ਇਸ ਵਿਚ ਇਕ ਹੋਰ ਛੋਟ ਹੈ ਜੋ ਕਿਸੇ ਵੀ ਚੈਰੀਟੇਬਲ ਜਾਂ ਧਾਰਮਿਕ ਟਰੱਸਟ ਵੱਲੋਂ ਕਮਰੇ ਕਿਰਾਏ ‘ਤੇ ਦੇਣ ਨੂੰ ਜੀਐੱਸਟੀ ਤੋਂ ਛੋਟ ਦਿੰਦੀ ਹੈ। ਜਿਥੇ ਕਮਰੇ ਲਈ ਚਾਰਜ ਰਕਮ 1000 ਤੋਂ ਘੱਟ ਹੈ। ਇਹ ਛੋਟ ਬਿਨਾਂ ਕਿਸੇ ਬਦਲਾਅ ਦੇ ਲਾਗੂ ਹੈ।

ਸੀਬੀਆਈਸੀ ਨੇ ਕਿਹਾ ਕਿ ਇਹ ਵੀ ਕਿਹਾ ਜਾ ਰਿਹਾ ਹੈ ਕਿ ਅੰਮ੍ਰਿਤਸਰ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਚਲਾਈਆਂ ਜਾ ਰਹੀਆਂ ਤਿੰਨ ਸਰਾਵਾਂ ਨੇ ਜੀਐਸਟੀ ਦਾ ਭੁਗਤਾਨ ਕਰਨਾ ਸ਼ੁਰੂ ਕਰ ਦਿੱਤਾ ਹੈ। ਇਹ 3 ਗੁਰੂ ਗੋਬਿੰਦ ਸਿੰਘ ਪ੍ਰਵਾਸੀ ਨਿਵਾਸ, ਬਾਬਾ ਦੀਪ ਸਿੰਘ ਨਿਵਾਸ ਅਤੇ ਮਾਤਾ ਭਾਗ ਕੌਰ ਨਿਵਾਸ ਹਨ। ਇਹ ਸਪੱਸ਼ਟ ਕੀਤਾ ਗਿਆ ਸੀ ਕਿ ਉਨ੍ਹਾਂ ਵਿੱਚੋਂ ਕਿਸੇ ਨੂੰ ਵੀ ਨੋਟਿਸ ਨਹੀਂ ਦਿੱਤਾ ਗਿਆ ਸੀ।

Facebook Comments

Trending

Copyright © 2020 Ludhiana Live Media - All Rights Reserved.