Connect with us

ਇੰਡੀਆ ਨਿਊਜ਼

8 ਕਰੋੜ ਲੋਕਾਂ ਦੀ ਰੋਜ਼ੀ-ਰੋਟੀ ਨੂੰ ਖਤਰੇ ਵਿੱਚ ਪਾਉਣ ਦੀ ਤਿਆਰੀ ਚ ਮੋਦੀ ਸਰਕਾਰ

Published

on

ਆਉਣ ਵਾਲੀ 24,25 ਫਰਵਰੀ ਨੂੰ ਅਮਰੀਕੀ ਰਾਸ਼ਟਰਪਤੀ ਡੋਨਾਲਡ ਟਰੰਪ ਭਾਰਤਆਉਣ ਵਾਲੇ ਹਨ। ਅਮਰੀਕੀ ਰਾਸ਼ਟਰਪਤੀ ਨੇ ਇਸ ਦੌਰੇ ਦੌਰਾਨ ਦੋਵੇਂ ਦੇਸ਼ਾਂ ਵਿਚਕਾਰ ਵਪਾਰਕ ਸਮਝੌਤੇ ਹੋਣ ਦੇ ਸੰਕੇਤ ਦਿੱਤੇ ਹਨ। ਹਾਲਾਂਕਿ 13ਫਰਵਰੀ ਨੂੰ ਅਮਰੀਕਾ ਦੇ ਵਪਾਰ ਪ੍ਰਤੀਨਿਧੀ ਰਾਬਰਟ ਲੈਥਾਈਜ਼ਰ ਭਾਰਤ ਆਉਣ ਵਾਲੇ ਸੀ ਪਰ ਉਹਨਾਂ ਨੇ ਅਪਣਾ ਇਹ ਦੌਰਾ ਰੱਦ ਕਰ ਦਿੱਤਾ ਸੀ। ਰਾਬਰਟ ਲੈਥਾਈਜ਼ਰ ਭਾਰਤ ਆਉਣ ਵਾਲੇ ਸਨਪਰ ਉਹਨਾਂ ਨੇ ਅਪਣਾ ਇਹ ਦੌਰਾ ਰੱਦ ਕਰਦਿੱਤਾ ਸੀ। ਰਾਬਰਟ ਲੈਥਾਈਜ਼ਰ ਦੇ ਦੌਰਾ ਰੱਦ ਕਰਨ ਨਾਲ ਭਾਰਤ ਨੂੰ ਅਮਰੀਕਾ ਦੇ ਨਾਲ ਵਪਾਰਕ ਸਮਝੌਤੇ ਕਰਨ ਦੀਆਂ ਉਮੀਦਾਂ ਨੂੰ ਵੱਡਾ ਝਟਕਾ ਲੱਗਿਆ ਹੈ। ਹਾਲਾਂਕਿ ਭਾਰਤ ਸਰਕਾਰ ਹਾਲੇ ਵੀ ਵਪਾਰਕ ਸਮਝੌਤੇ ਨੂੰ ਲੈਕੇ ਸਕਾਰਾਤਮਕ ਹੈ।

ਇਹੀ ਕਾਰਨ ਹੈ ਕਿ ਸਰਕਾਰ ਨੇ ਅਮਰੀਕਾ ਨੂੰ ਇਕ ਆਫਰ ਦਿੱਤਾ ਹੈ। ਮੀਡੀਆ ਦੇ ਹਵਾਲੇ ਨਾਲ ਖ਼ਬਰ ਆਈ ਹੈਕਿ ਭਾਰਤ ਨੇ ਅਮਰੀਕਾ ਦੇ ਨਾਲ ਸੰਭਾਵਤ ਟਰੇਡ ਸਮਝੌਤੇ ਲਈ ਅਪਣੀ ਡੇਅਰੀ ਅਤੇ ਪੋਲਟਰੀ ਇੰਡਸਟਰੀ ‘ਚ ਛੁੱਟ ਦੇਣ ਦਾ ਆਫਰ ਦਿੱਤਾ ਹੈ। ਜੇਕਰ ਕੇਂਦਰ ਸਰਕਾਰ ਟਰੇਡ ਡੀਲ ਕਰਨ ਲਈ ਦੇਸ਼ ਦੀ ਡੇਅਰੀ ਅਤੇ ਪੋਲਟਰੀ ਇੰਡਸਟਰੀ ਨੂੰ ਅਮਰੀਕਾ ਲਈ ਖੋਲ੍ਹਣ ਦਾ ਫੈਸਲਾ ਕਰਦੀ ਹੈ ਤਾਂ ਇਸ ਨਾਲ ਦੇਸ਼ ਦੇ 8 ਕਰੋੜ ਲੋਕਾਂ ਦੀ ਰੋਜ਼ੀ-ਰੋਟੀ ਤੇ ਖਤਰਾ ਮੰਡਰਾ ਸਕਦਾ ਹੈ। ਕਿਹਾ ਜਾ ਰਿਹਾ ਹੈ ਕਿ ਜੇਕਰ ਭਾਰਤ ਸਰਕਾਰ ਅਮਰੀਕਾ ਲਈ ਅਪਣੇ ਡੇਅਰੀ ਅਤੇ ਪੋਲਟਰੀ ਖੇਤਰ ਨੂੰ ਖੋਲ੍ਹਣ ਦਾ ਫੈਸਲਾ ਕਰਦੀ ਹੈ ਤਾਂ ਅਮਰੀਕਾ ਦੀਆਂ ਵੱਡੀਆਂ-ਵੱਡੀਆਂ ਕੰਪਨੀਆਂ ਦੇ ਸਾਹਮਣੇ ਭਾਰਤ ਦੇ ਛੋਟੇ ਕਿਸਾਨ ਅਤੇ ਦੁੱਧ ਉਤਪਾਦਕ ਬੁਰੀ ਤਰ੍ਹਾਂ ਪਿਛੜ ਸਕਦੇ ਹਨ। ਹਾਲਾਂਕਿ ਹਾਲੇ ਤੱਕ ਸਰਕਾਰ ਅਪਣੇ ਫੈਸਲੇ ਤੇ ਵਿਚਾਰ ਕਰ ਰਹੀ ਹੈ ਅਤੇ ਕੁਝ ਵੀ ਤੈਅਨਹੀਂ ਹੋਇਆ ਹੈ।

ਦਰਅਸਲ ਭਾਰਤ ਦੁਨੀਆ ਦਾ ਸਭ ਤੋਂ ਵੱਡਾਦੁੱਧ ਉਤਪਾਦਕ ਦੇਸ਼ ਹੈ, ਜਿਸ ਨਾਲ 8 ਕਰੋੜ ਲੋਕਾਂ ਦੀ ਰੋਜ਼ੀ ਰੋਟੀ ਜੁੜੀ ਹੋਈ ਹੈ। ਇਹਨਾਂ ‘ਚ ਜ਼ਿਆਦਾਤਰ ਗ੍ਰਾਮੀਣ ਖੇਤਰਾਂ ਨਾਲ ਜੁੜੇ ਲੋਕ ਸ਼ਾਮਲ ਹਨ। ਭਾਰਤ ਨੇ ਰਵਾਇਤੀ ਤੌਰ ਤੇ ਦੇਸ਼ ‘ਚ ਡੇਅਰੀ ਪ੍ਰੋਡਕਟਸ ਦਰਾਮਦ ਤੇ ਰੋਕ ਲਗਾਈ ਹੋਈ ਹੈ। ਖ਼ਬਰ ਅਨੁਸਾਰ ਸਰਕਾਰ ਨੇ ਅਮਰੀਕਾ ਤੋਂ ਚਿਕਨ ਦੇ ਆਯਾਤ ਤੇ ਵੀ ਟੈਕਸ ‘ਚ ਛੁੱਟ ਦੇਣ ਦਾ ਪ੍ਰਸਤਾਵ ਦਿੱਤਾ ਹੈ। ਹਾਲੇ ਤੱਕ ਚਿਕਨ ਲੈੱਗ ਤੇ 100 ਫੀਸਦੀ ਟੈਕਸ ਲੱਗਦਾ ਹੈ ਜਿਸ ਨੂੰ ਘਟਾ ਕੇ 25 ਫੀਸਦੀ ਕੀਤਾ ਜਾ ਸਕਦਾ ਹੈ। ਹਾਲਾਂਕਿ ਅਮਰੀਕਾ ਦੀ ਮੰਗ ਹੈ ਕਿ ਇਸ ਨੂੰ ਹੋਰ ਘਟਾ ਕੇ ਸਿਰਫ 10 ਫੀਸਦੀ ‘ਤੇ ਲਿਆਂਦਾ ਜਾਵੇ। ਜੇਕਰ ਇਹ ਸਮਝੌਤਾ ਹੁੰਦਾ ਹੈ ਤਾਂਦੇਸ਼ ਦੀ ਪੋਲਟਰੀ ਇੰਡਸਟਰੀ ‘ਤੇ ਇਸ ਦਾ ਬੁਰਾ ਅਸਰ ਪੈਣ ਦੀ ਸੰਭਾਵਨਾ ਹੈ।

Facebook Comments

Advertisement

ਤਾਜ਼ਾ

ਪੰਜਾਬ ਨਿਊਜ਼15 mins ago

ਪੰਜਾਬ ‘ਚ ਮਾਲ ਗੱਡੀਆਂ ਰੋਕੇ ਜਾਣ ਦੇ ਫੈਸਲੇ ਤੇ ਭਗਵੰਤ ਮਾਨ ਨੇ ਘੇਰੀ ਮੋਦੀ ਸਰਕਾਰ ਕਿਹਾ…

ਰੇਲਵੇ ਮੰਤਰਾਲੇ ਵੱਲੋਂ ਪੰਜਾਬ ‘ਚ ਮਾਲ ਗੱਡੀਆਂ ਨੂੰ ਅਗਲੇ 4 ਦਿਨਾਂ ਲਈ ਰੋਕ ਦਿੱਤਾ ਗਿਆ ਹੈ ਇਸ ਤੇ ਹੁਣ ਆਮ...

ਇੰਡੀਆ ਨਿਊਜ਼1 hour ago

ਰੇਲਵੇ ਦੀ ਨਵੀਂ ਸ਼ੁਰੂਆਤ, ਟ੍ਰੇਨਾਂ ‘ਚ ਔਰਤਾਂ ਦੀ ਰੱਖਿਆ ਕਰੇਗੀ ਮੇਰੀ ਸਹੇਲੀ

ਮਹਿਲਾ ਯਾਤਰੀਆਂ ਨੂੰ ਸੁਰੱਖਿਆ ਪ੍ਰਦਾਨ ਕਰਨ ਲਈ ਭਾਰਤੀ ਰੇਲਵੇ ਨੇ ਮੇਰੀ ਸਹੇਲੀ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ। ਇਸਦੇ ਲਈ ਰੇਲਵੇ...

ਲੁਧਿਆਣਾ ਨਿਊਜ਼2 hours ago

ਲੁਧਿਆਣਾ ‘ਚ ਘਟੀ ਕੋਰੋਨਾ ਦੀ ਰਫਤਾਰ, ਜ਼ਿਲ੍ਹੇ ‘ਚੋਂ ਮਿਲੇ ਸਿਰਫ 30 ਮਾਮਲੇ

ਜ਼ਿਲ੍ਹਾ ਲੁਧਿਆਣਾ ਨੇ ਹੁਣ ਕੋਰੋਨਾ ਮਹਾਂਮਾਰੀ ਤੇ ਕਾਬੂ ਪਾ ਲਿਆ ਹੈ ਅਤੇ ਦਿਨੋਂ-ਦਿਨ ਹਾਲਾਤ ਠੀਕ ਹੁੰਦੇ ਨਜ਼ਰ ਆ ਰਹੇ ਹਨ।...

ਲੁਧਿਆਣਾ ਨਿਊਜ਼3 hours ago

ਲੁਧਿਆਣਾ ‘ਚ ਇਨ੍ਹਾਂ ਥਾਵਾਂ ਤੇ ਪਟਾਕਿਆਂ ਦੀਆਂ 37 ਦੁਕਾਨਾਂ ਨੂੰ ਮਿਲੀ ਮਨਜ਼ੂਰੀ

ਲੁਧਿਆਣਾ ਜ਼ਿਲ੍ਹਾ ਪ੍ਰਸ਼ਾਸਨ ਨੇ ਸ਼ਹਿਰ ‘ਚ 6 ਸਾਈਟਾਂ ਤੇ ਦੁਕਾਨਾਂ ਲਾਉਣ ਦੀ ਮਨਜ਼ੂਰੀ ਦੇ ਦਿੱਤੀ ਹੈ। ਇਨ੍ਹਾਂ ਸਾਈਟਾਂ ਤੇ 37...

ਲੁਧਿਆਣਾ ਨਿਊਜ਼3 hours ago

ਲੁਧਿਆਣਾ ‘ਚ ਵਧਿਆ ਪ੍ਰਦੂਸ਼ਣ, ਲੋਕਾਂ ਨੂੰ ਆ ਰਹੀ ਸਾਹ ਲੈਣ ‘ਚ ਸਮੱਸਿਆ

ਪੰਜਾਬ ‘ਚ ਪ੍ਰਦੂਸ਼ਣ ਦੇ ਕਾਰਨ ਸਥਿਤੀ ਦਿਨੋਂ-ਦਿਨ ਬਦਤਰ ਹੁੰਦੀ ਜਾ ਰਹੀ ਹੈ। ਪੰਜਾਬ ‘ਚ ਦੁਸ਼ਹਿਰੇ ਦੇ ਤਿਉਹਾਰ ਤੇ ਪ੍ਰਦੂਸ਼ਣ ਦਾ...

ਬਾਲੀਵੁੱਡ3 hours ago

ਨੇਹਾ ਕੱਕੜ ਨੇ ਆਪਣੇ ਵਿਆਹ ‘ਚ ਕੀਤਾ ਧਮਾਕੇਦਾਰ ਡਾਂਸ, ਵੀਡੀਓ ਵਾਇਰਲ

ਬਾਲੀਵੁੱਡ ਦੀ ਮਸ਼ਹੂਰ ਗਾਇਕਾ ਨੇਹਾ ਕੱਕੜ ਅਤੇ ਰੋਹਨਪ੍ਰੀਤ ਸਿੰਘ ਦਾ ਬੀਤੇ ਦਿਨੀਂ ਹੀ ਵਿਆਹ ਹੋਇਆ ਹੈ ਅਤੇ ਉਨ੍ਹਾਂ ਦੇ ਵਿਆਹ...

ਲੁਧਿਆਣਾ ਨਿਊਜ਼4 hours ago

ਕਾਮਰੇਡ ਬਲਵਿੰਦਰ ਸਿੰਘ ਹੱਤਿਆ ਮਾਮਲੇ ‘ਚ ਪੁਲਿਸ ਪਹੁੰਚੀ ਸਲੇਮ ਟਾਬਰੀ ਇਲਾਕੇ, ਖੰਗਾਲੇ 100 ਤੋਂ ਵੱਧ ਕੈਮਰੇ

ਕੁੱਝ ਦਿਨ ਪਹਿਲਾਂ ਸ਼ੌਰਿਆ ਚੱਕਰ ਜੇਤੂ ਕਾਮਰੇਡ ਬਲਵਿੰਦਰ ਸਿੰਘ ਦੇ ਕਤਲ ਹੋਇਆ ਸੀ ਅਤੇ ਇਸ ਮਾਮਲੇ ‘ਚ ਤਰਨਤਾਰਨ ਪੁਲਿਸ ਨੇ...

ਪੰਜਾਬ ਨਿਊਜ਼4 hours ago

AAP ਮਹਿਲਾ ਵਿਧਾਇਕਾਂ ਨੇ ਕੀਤੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਦੀ ਮੰਗ

ਖੇਤੀ ਕਾਨੂੰਨਾਂ ਨੂੰ ਲੈ ਕੇ ਪੰਜਾਬ ‘ਚ ਕਾਨੂੰਨ ਵਿਵਸਥਾ ਭੰਗ ਹੋ ਚੁੱਕੀ ਹੈ। ਕਿਸਾਨ ਸੜਕਾਂ ਤੇ ਉਤਰਨ ਨੂੰ ਮਜਬੂਰ ਹੋ...

ਲੁਧਿਆਣਾ ਨਿਊਜ਼4 hours ago

ਲੁਧਿਆਣਾ ‘ਚ ਹੋਈ ਠੰਡ ਦੀ ਸ਼ੁਰੂਆਤ, ਜਾਣੋਂ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ

ਜ਼ਿਲ੍ਹਾ ਲੁਧਿਆਣਾ ‘ਚ ਹੁਣ ਸਵੇਰ ਅਤੇ ਸ਼ਾਮ ਨੂੰ ਠੰਡ ਦਾ ਅਹਿਸਾਸ ਹੋਣ ਲੱਗਿਆ ਹੈ ਪਰ ਅੱਜ ਯਾਨੀ ਸੋਮਵਾਰ ਨੂੰ ਸਵੇਰੇ...

ਪੰਜਾਬ ਨਿਊਜ਼5 hours ago

NRI ਦੀ ਕੋਠੀ ਤੋਂ ਹੁੰਦਾ ਸੀ ਭੁੱਕੀ ਦਾ ਗੋਰਖਧੰਦਾ, ਛਾਪੇਮਾਰੀ ਦੌਰਾਨ ਵੱਡੀ ਮਾਤਰਾ ‘ਚ ਭੁੱਕੀ ਦੀ ਖੇਪ ਬਰਾਮਦ

ਅੱਜ ਦਿਹਾਤ ਪੁਲਿਸ ਵੱਲੋਂ ਕਰਤਾਰਪੁਰ ਦੀ ਇੱਕ NRI ਦੀ ਕੋਠੀ ਦੀ ਗੈਰੇਜ ‘ਚੋਂ ਭੁੱਕੀ ਦੀ ਵੱਡੀ ਖੇਪ ਲੁਕਾ ਕੇ ਰੱਖੇ...

ਲੁਧਿਆਣਾ ਨਿਊਜ਼5 hours ago

ਲੁਧਿਆਣਾ ਦੇ ਬਜ਼ਾਰਾਂ ‘ਚ ਤਿਉਹਾਰਾਂ ਨੂੰ ਲੈ ਕੇ ਨਜ਼ਰ ਆਈ ਰੌਣਕ, ਲੋਕਾਂ ‘ਚ ਘੱਟ ਹੋਇਆ ਕੋਰੋਨਾ ਖੌਫ

ਜ਼ਿਲ੍ਹਾ ਲੁਧਿਆਣਾ ਨੂੰ ਹੌਜਰੀ ਅਤੇ ਹੋਰ ਕੰਮਾਂ ਲਈ ਜਾਣਿਆ ਜਾਂਦਾ ਹੈ ਅਤੇ ਇਨ੍ਹਾਂ ਦਿਨਾਂ ‘ਚ ਤਿਉਹਾਰਾਂ ਤੇ ਹੌਜਰੀ ਦੇ ਸੀਜ਼ਨ...

ਲੁਧਿਆਣਾ ਨਿਊਜ਼6 hours ago

ਲੁਧਿਆਣਾ ਪੁਲਿਸ ਨੇ ਪਟਾਕਿਆਂ ਨੂੰ ਲੈ ਕੇ ਜਾਰੀ ਕੀਤਾ ਨਵਾਂ ਸ਼ਡਿਊਲ

ਦੀਵਾਲੀ ਮੌਕੇ ਪਟਾਕਿਆਂ ਦੀਆਂ ਆਰਜ਼ੀ ਦੁਕਾਨਾਂ ਅਲਾਟ ਕਰਨ ਸਬੰਧੀ ਪੁਲਿਸ ਨੇ ਸ਼ਡਿਊਲ ਜਾਰੀ ਕੀਤਾ ਹੈ। ਇਸ ਮੌਕੇ ਏ.ਸੀ.ਪੀ ਰਣਜੀਤ ਸਿੰਘ...

Trending