Connect with us

ਰਾਜਨੀਤੀ

ਮਾਛੀਵਾੜਾ ਬਲਾਕ ਸਮਿਤੀ ਦੀ ਚੇਅਰਪਰਸਨ ਤੇ ਉਸ ਦਾ ਪਤੀ ਆਮ ਆਦਮੀ ਪਾਰਟੀ ਵਿੱਚ ਸ਼ਾਮਲ

Published

on

ਲੁਧਿਆਣਾ/ਸਮਰਾਲਾ  : ਸਮਰਾਲਾ ਹਲਕੇ ਵਿੱਚ ਕਾਂਗਰਸ ਪਾਰਟੀ ਨੂੰ ਅੱਜ ਉਸ ਸਮੇਂ ਝਟਕਾ ਲੱਗਾ ਜਦੋਂ ਮਾਛੀਵਾੜਾ ਬਲਾਕ ਸਮਿਤੀ ਦੀ ਚੇਅਰਪਰਸਨ ਸਿਮਰਨਦੀਪ ਕੌਰ ਅਤੇ ਉਨ੍ਹਾਂ ਦੇ ਪਤੀ ਕਾਂਗਰਸ ਪਾਰਟੀ ਦੇ ਜ਼ਿਲ੍ਹਾ ਜਨਰਲ ਸਕੱਤਰ ਸੁਖਜਿੰਦਰ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਨ ਕਰ ਦਿੱਤਾ।

ਸੁਖਜਿੰਦਰ ਸਿੰਘ ਮਾਨ ਅੱਜ ਅਨਾਜ ਮੰਡੀ ਮਾਛੀਵਾੜਾ ਵਿਖੇ ‘ਆਪ’ ਆਗੂ ਮੋਹਿਤ ਕੁੰਦਰਾ ਦੇ ਦਫ਼ਤਰ ਵਿਖੇ ਸਮਰਾਲਾ ਹਲਕੇ ਦੇ ਵਿਧਾਇਕ ਜਗਤਾਰ ਸਿੰਘ ਦਿਆਲਪੁਰਾ ਦੀ ਅਗਵਾਈ ਹੇਠ ‘ਆਪ’ ਵਿੱਚ ਸ਼ਾਮਲ ਹੋ ਗਏ। ਇਸ ਮੌਕੇ ਦਿਆਲਪੁਰਾ ਨੇ ਸੁਖਜਿੰਦਰ ਸਿੰਘ ਮਾਨ ਦਾ ਪਾਰਟੀ ਦਾ ਮਫਲਰ ਪਾ ਕੇ ਸਵਾਗਤ ਕਰਦਿਆਂ ਕਿਹਾ ਕਿ ਅੱਜ ‘ਆਪ’ ਦਾ ਪਰਿਵਾਰ ਵੱਡਾ ਹੋ ਗਿਆ ਹੈ ਅਤੇ ਬਲਾਕ ਸਮਿਤੀ ਚੇਅਰਮੈਨ ਤੇ ਉਨ੍ਹਾਂ ਦੇ ਪਤੀ ਦੇ ਸ਼ਾਮਲ ਹੋਣ ਨਾਲ ਪਿੰਡਾਂ ਵਿੱਚ ਪਾਰਟੀ ਹੋਰ ਮਜ਼ਬੂਤ ​​ਹੋਵੇਗੀ। ਉਨ੍ਹਾਂ ਕਿਹਾ ਕਿ ਇਹ ਆਗੂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਹੁਣ ਲੋਕ ਸਭਾ ਚੋਣਾਂ ਵਿੱਚ ‘ਆਪ’ ਦੇ ਉਮੀਦਵਾਰ ਜੀ.ਪੀ. ਦੀਆਂ ਨੀਤੀਆਂ ਤੋਂ ਪ੍ਰਭਾਵਿਤ ਹੋ ਕੇ ਪਾਰਟੀ ਵਿੱਚ ਸ਼ਾਮਲ ਹੋਏ ਹਨ।

ਸਿੰਘ ਦੀ ਚੋਣ ਮੁਹਿੰਮ ਨੂੰ ਵੱਡਾ ਹੁਲਾਰਾ ਮਿਲੇਗਾ। ‘ਆਪ’ ਵਿੱਚ ਸ਼ਾਮਲ ਹੋਣ ’ਤੇ ਬਲਾਕ ਸਮਿਤੀ ਪ੍ਰਧਾਨ ਦੇ ਪਤੀ ਸੁਖਜਿੰਦਰ ਸਿੰਘ ਮਾਨ ਨੇ ਕਿਹਾ ਕਿ ਉਹ ਅਤੇ ਉਨ੍ਹਾਂ ਦੀ ਪਤਨੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀਆਂ ਨੀਤੀਆਂ ਦਾ ਪ੍ਰਚਾਰ ਕਰਨਗੇ ਅਤੇ ਇੱਥੋਂ ਪਾਰਟੀ ਦੇ ਉਮੀਦਵਾਰ ਨੂੰ ਭਾਰੀ ਬਹੁਮਤ ਨਾਲ ਜਿਤਾਉਣਗੇ। ਉਨ੍ਹਾਂ ਕਾਂਗਰਸ ‘ਤੇ ਚੁਟਕੀ ਲੈਂਦਿਆਂ ਕਿਹਾ ਕਿ ਇਸ ਪਾਰਟੀ ‘ਚ ਮਿਹਨਤੀ ਵਰਕਰਾਂ ਦੀ ਕੋਈ ਕੀਮਤ ਨਹੀਂ ਹੈ ਸਗੋਂ 2-4 ਪ੍ਰਮੁੱਖ ਆਗੂ ਹੀ ਸਾਰੀ ਸਿਆਸੀ ਖੇਡ ਖੇਡਦੇ ਹਨ।ਉਨ੍ਹਾਂ ਕਿਹਾ ਕਿ ਬਿਨਾਂ ਸ਼ੱਕ ਪਾਰਟੀ ਨੇ ਉਨ੍ਹਾਂ ਨੂੰ ਪ੍ਰਧਾਨ ਦਾ ਵੱਡਾ ਅਹੁਦਾ ਦਿੱਤਾ ਹੈ ਪਰ ਜਿੱਥੇ ਕੋਈ ਮੁੱਲ ਨਹੀਂ ਉੱਥੇ ਰਹਿਣਾ ਠੀਕ ਨਹੀਂ।

Facebook Comments

Trending