ਪੰਜਾਬੀ
ਲੁਧਿਆਣਾ ਦੇ RTA ਵਲੋਂ ਚੈਕਿੰਗ ਦੌਰਾਨ 10 ਗੱਡੀਆਂ ਦੇ ਕੀਤੇ ਗਏ ਚਾਲਾਨ
Published
2 years agoon

ਲੁਧਿਆਣਾ : ਸਕੱਤਰ ਆਰ.ਟੀ.ਏ, ਲੁਧਿਆਣਾ ਡਾ. ਪੂਨਮਪ੍ਰੀਤ ਕੌਰ ਵੱਲੋਂ ਦੱਸਿਆ ਗਿਆ ਕਿ ਲੁਧਿਆਣਾ ਦੇ ਸਰਾਭਾ ਨਗਰ ਵੇਰਕਾ ਚੌਂਕ ਵੱਲ ਦੀਆਂ ਸੜਕਾਂ ‘ਤੇ ਅਚਾਨਕ ਚੈਕਿੰਗ ਦੌਰਾਨ 07 ਗੱਡੀਆਂ ਨੂੰ ਧਾਰਾ 207 ਅੰਦਰ ਬੰਦ ਕੀਤਾ ਗਿਆ ਅਤੇ 03 ਗੱਡੀਆਂ ਦੇ ਚਲਾਨ ਕੀਤੇ, ਜ਼ਿਨਾਂ ਵਿੱਚੋਂ 01 ਟਰੱਕ, 03 ਟਿੱਪਰ, 02 ਕੈਂਟਰ ਅਤੇ 01 ਟਰਾਲਾ ਬਿਨਾਂ ਦਸਤਾਵੇਜ਼ਾਂ, ਓਵਰਲੋਡ ਅਤੇ ਹੋਰ ਕਈ ਕਾਨੂੰਨੀ ਨੀਯਮਾਂ ਦੀ ਉਲੰਘਣਾ ਕਰਦੇ ਪਾਏ ਗਏ।
ਉਨ੍ਹਾਂ ਦੱਸਿਆ ਕਿ 01 ਬੱਸ ਅਤੇ 02 ਟਿੱਪਰ ਦੇ ਚਾਲਾਨ ਵੱਧ ਸਵਾਰੀਆਂ ਅਤੇ ਕਾਗਜ਼ ਪੂਰੇ ਨਾ ਹੋਣ ਕਰਕੇ ਕੀਤੇ ਗਏ। ਸਕੱਤਰ ਵੱਲੋਂ ਪਹਿਲਾਂ ਵੀ ਦਿਸ਼ਾ ਨਿਰਦੇਸ਼ ਜਾਰੀ ਕੀਤੇ ਜਾਂਦੇ ਰਹੇ ਹਨ ਕਿ ਕੋਈ ਵੀ ਮੋਟਰ ਵਹੀਕਲ ਐਕਟ 1988 ਮੁਤਾਬਿਕ ਜਾਰੀ ਕੀਤੇ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਆਏ ਦਿਨ ਓਵਰਲੋਡਿੰਗ ਜਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਾਰਨ ਸੜਕ ਹਾਦਸਿਆਂ ਦੀ ਤਦਾਦ ਦਿਨ ਪ੍ਰਤੀ ਦਿਨ ਵੱਧ ਰਹੀ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ।
ਉਨ੍ਹਾਂ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ ਸੜਕ ਚਾਲਕਾਂ ਵੱਲੋਂ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ, ਕਿਸੇ ਵੀ ਤਰਾਂ੍ਹ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਟਰਾਂਸਪੋਰਟ ਯੂਨੀਅਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਗੱਡੀਆਂ ਦੇ ਕਾਗਜ ਅਤੇ ਬਣਦੇ ਟੈਕਸ ਪੂਰੇ ਰੱਖਣ ਅਤੇ ਅਸਲ ਦਸਤਾਵੇਜ਼ ਸਮੇ ਸਿਰ ਅਪਡੇਟ ਕਰਵਾਉਣ। ਬਿਨਾਂ ਦਸਤਾਵੇਜ਼ਾਂ ਤੋਂ ਕੋਈ ਵੀ ਗੱਡੀ ਸੜਕਾਂ ਤੇ ਚਲਦੀ ਪਾਈ ਗਈ ਤਾਂ ਉਸਦਾ ਚਲਾਨ ਕੀਤਾ ਜਾਵੇਗਾ ਅਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।
You may like
-
ਆਰ.ਟੀ.ਏ. ਵਲੋਂ ਸੜਕਾਂ ‘ਤੇ ਅਚਨਚੇਤ ਚੈਕਿੰਗ ਦੌਰਾਨ 07 ਗੱਡੀਆਂ ਨੂੰ ਧਾਰਾ 207 ਅੰਦਰ ਬੰਦ
-
ਟ੍ਰਾਂਸਪੋਰਟ ਵਿਭਾਗ ਸਬੰਧੀ ਮੁਸ਼ਕਿਲਾਂ ਦੇ ਨਿਪਟਾਰੇ ਲਈ ਵਿਸ਼ੇਸ਼ ਕੈਂਪਾਂ ਦਾ ਆਯੋਜਨ 30 ਸਤੰਬਰ ਨੂੰ
-
ਸੇਫ ਸਕੂਲ ਵਾਹਨ ਪਾਲਿਸੀ ਤਹਿਤ 04 ਸਕੂਲ ਵੈਨਾਂ ਦੇ ਕੀਤੇ ਚਾਲਾਨ
-
ਸ਼੍ਰੀ ਆਤਮ ਵੱਲਭ ਜੈਨ ਕਾਲਜ ਵਿੱਚ ਸੜਕ ਸੁਰੱਖਿਆ ਵਿਸ਼ੇ ‘ਤੇ ਪ੍ਰਸਾਰ ਭਾਸ਼ਣ
-
ਟ੍ਰੈਫਿਕ ਪੁਲਿਸ ਵਲੋਂ ਸੀ.ਟੀ. ਯੂਨੀਵਰਸਿਟੀ ਦੇ ਸਹਿਯੋਗ ਨਾਲ ਜਾਗਰੂਕਤਾ ਸੈਮੀਨਾਰ ਆਯੋਜਿਤ
-
ਆਰ.ਟੀ.ਏ. ਵਲੋਂ ਅਚਨਚੇਤ ਚੈਕਿੰਗ ਦੌਰਾਨ ਵੱਖ-ਵੱਖ 30 ਵਾਹਨਾਂ ਦੇ ਕੀਤੇ ਚਾਲਾਨ