ਪੰਜਾਬੀ

ਲੁਧਿਆਣਾ ਦੇ RTA ਵਲੋਂ ਚੈਕਿੰਗ ਦੌਰਾਨ 10 ਗੱਡੀਆਂ ਦੇ ਕੀਤੇ ਗਏ ਚਾਲਾਨ

Published

on

ਲੁਧਿਆਣਾ :  ਸਕੱਤਰ ਆਰ.ਟੀ.ਏ, ਲੁਧਿਆਣਾ ਡਾ. ਪੂਨਮਪ੍ਰੀਤ ਕੌਰ ਵੱਲੋਂ ਦੱਸਿਆ ਗਿਆ ਕਿ ਲੁਧਿਆਣਾ ਦੇ ਸਰਾਭਾ ਨਗਰ ਵੇਰਕਾ ਚੌਂਕ ਵੱਲ ਦੀਆਂ ਸੜਕਾਂ ‘ਤੇ ਅਚਾਨਕ ਚੈਕਿੰਗ ਦੌਰਾਨ 07 ਗੱਡੀਆਂ ਨੂੰ ਧਾਰਾ 207 ਅੰਦਰ ਬੰਦ ਕੀਤਾ ਗਿਆ ਅਤੇ 03 ਗੱਡੀਆਂ ਦੇ ਚਲਾਨ ਕੀਤੇ, ਜ਼ਿਨਾਂ ਵਿੱਚੋਂ 01 ਟਰੱਕ, 03 ਟਿੱਪਰ, 02 ਕੈਂਟਰ ਅਤੇ 01 ਟਰਾਲਾ ਬਿਨਾਂ ਦਸਤਾਵੇਜ਼ਾਂ, ਓਵਰਲੋਡ ਅਤੇ ਹੋਰ ਕਈ ਕਾਨੂੰਨੀ ਨੀਯਮਾਂ ਦੀ ਉਲੰਘਣਾ ਕਰਦੇ ਪਾਏ ਗਏ।

ਉਨ੍ਹਾਂ ਦੱਸਿਆ ਕਿ 01 ਬੱਸ ਅਤੇ 02 ਟਿੱਪਰ ਦੇ ਚਾਲਾਨ ਵੱਧ ਸਵਾਰੀਆਂ ਅਤੇ ਕਾਗਜ਼ ਪੂਰੇ ਨਾ ਹੋਣ ਕਰਕੇ ਕੀਤੇ ਗਏ। ਸਕੱਤਰ ਵੱਲੋਂ ਪਹਿਲਾਂ ਵੀ ਦਿਸ਼ਾ ਨਿਰਦੇਸ਼  ਜਾਰੀ ਕੀਤੇ ਜਾਂਦੇ ਰਹੇ ਹਨ ਕਿ ਕੋਈ ਵੀ ਮੋਟਰ ਵਹੀਕਲ ਐਕਟ 1988 ਮੁਤਾਬਿਕ ਜਾਰੀ ਕੀਤੇ ਨਿਯਮਾਂ ਦੀ ਉਲੰਘਣਾ ਕਰਦਾ ਪਾਇਆ ਜਾਂਦਾ ਹੈ ਤਾਂ ਉਸ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਆਏ ਦਿਨ ਓਵਰਲੋਡਿੰਗ ਜਾਂ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਾਰਨ ਸੜਕ ਹਾਦਸਿਆਂ ਦੀ ਤਦਾਦ ਦਿਨ ਪ੍ਰਤੀ ਦਿਨ ਵੱਧ ਰਹੀ ਹੈ ਜੋ ਕਿ ਚਿੰਤਾ ਦਾ ਵਿਸ਼ਾ ਹੈ।

ਉਨ੍ਹਾਂ ਚੇਤਾਵਨੀ ਜਾਰੀ ਕਰਦਿਆਂ ਕਿਹਾ ਕਿ ਸੜਕ ਚਾਲਕਾਂ ਵੱਲੋਂ ਨਿਯਮਾਂ ਦੀ ਉਲੰਘਣਾ ਨਾ ਕੀਤੀ ਜਾਵੇ, ਕਿਸੇ ਵੀ ਤਰਾਂ੍ਹ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਟਰਾਂਸਪੋਰਟ ਯੂਨੀਅਨਾਂ ਨੂੰ ਵੀ ਅਪੀਲ ਕੀਤੀ ਕਿ ਉਹ ਆਪਣੀ ਗੱਡੀਆਂ ਦੇ ਕਾਗਜ ਅਤੇ ਬਣਦੇ ਟੈਕਸ ਪੂਰੇ ਰੱਖਣ ਅਤੇ ਅਸਲ ਦਸਤਾਵੇਜ਼ ਸਮੇ ਸਿਰ ਅਪਡੇਟ ਕਰਵਾਉਣ। ਬਿਨਾਂ ਦਸਤਾਵੇਜ਼ਾਂ ਤੋਂ ਕੋਈ ਵੀ ਗੱਡੀ ਸੜਕਾਂ ਤੇ ਚਲਦੀ ਪਾਈ ਗਈ ਤਾਂ ਉਸਦਾ ਚਲਾਨ ਕੀਤਾ ਜਾਵੇਗਾ ਅਤੇ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

Facebook Comments

Trending

Copyright © 2020 Ludhiana Live Media - All Rights Reserved.