ਪੰਜਾਬ ਨਿਊਜ਼

ਪੰਜਾਬ ਦੇ ਕਈ ਸ਼ਹਿਰਾਂ ‘ਚ 2 ਦਿਨਾਂ ਤਕ ਮੀਂਹ ਤੇ ਗੜੇਮਾਰੀ ਦੀ ਸੰਭਾਵਨਾ

Published

on

ਲੁਧਿਆਣਾ :   ਮੌਸਮ ਵਿਗਿਆਨੀਆਂ ਨੇ ਪੰਜਾਬ ਵਿਚ ਮੀਂਹ ਅਤੇ ਗੜੇਮਾਰੀ ਦੀ ਭਵਿੱਖਬਾਣੀ ਕੀਤੀ ਹੈ। ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਦੇ ਮੌਸਮ ਵਿਭਾਗ ਦੇ ਸੀਨੀਅਰ ਵਿਗਿਆਨੀ ਡਾ. ਕੇਕੇ ਗਿੱਲ ਨੇ ਦੱਸਿਆ ਕਿ ਪੱਛਮੀ ਗੜਬੜੀ ਜਨਵਰੀ ਵਿਚ ਤੀਜੀ ਵਾਰ ਸਰਗਰਮ ਹੋਣ ਜਾ ਰਹੀ ਹੈ। ਇਸ ਵਾਰ ਵੀ ਵੈਸਟਰਨ ਡਿਸਟਰਬੈਂਸ ਕਾਫੀ ਮਜ਼ਬੂਤ ​​ਸਥਿਤੀ ‘ਚ ਹੈ।

ਇਸ ਕਾਰਨ ਸ਼ਨਿਚਰਵਾਰ ਨੂੰ ਪੰਜਾਬ ਦੇ ਕਈ ਜ਼ਿਲ੍ਹਿਆਂ ‘ਚ ਮੀਂਹ ਪੈ ਸਕਦਾ ਹੈ। ਖਾਸ ਕਰਕੇ ਪਹਾੜੀ ਖੇਤਰਾਂ ਵਿਚ। ਇਸ ਦੇ ਨਾਲ ਹੀ ਕਈ ਜ਼ਿਲ੍ਹਿਆਂ ਵਿਚ ਗੜੇਮਾਰੀ ਹੋਣ ਦੀ ਸੰਭਾਵਨਾ ਹੈ। ਗੜੇਮਾਰੀ ਨਾਲ ਫਸਲਾਂ ਦਾ ਨੁਕਸਾਨ ਹੋ ਸਕਦਾ ਹੈ। ਐਤਵਾਰ ਨੂੰ ਵੀ ਮੌਸਮ ਅਜਿਹਾ ਹੀ ਰਹੇਗਾ।

ਵੈਸਟਰਨ ਡਿਸਟਰਬੈਂਸ ਦਾ ਪ੍ਰਭਾਵ ਸੋਮਵਾਰ ਨੂੰ ਖਤਮ ਹੋ ਜਾਵੇਗਾ ਤੇ ਮੌਸਮ ਸਾਫ ਹੋਣ ਦੀ ਸੰਭਾਵਨਾ ਹੈ। ਐਡਵਾਈਜ਼ਰੀ ਜਾਰੀ ਕੀਤੀ ਗਈ ਹੈ ਕਿ ਉਹ ਦੋ ਦਿਨ ਤਕ ਫ਼ਸਲਾਂ ਦੀ ਸਿੰਚਾਈ ਨਾ ਕਰਨ ਤੇ ਨਾ ਹੀ ਸਪਰੇਅ ਦਾ ਛਿੜਕਾਅ ਕਰਨ। ਪਿਛਲੇ ਸਾਲਾਂ ਦੇ ਮੁਕਾਬਲੇ ਇਸ ਸਾਲ ਜਨਵਰੀ ਵਿਚ ਪੂਰੇ ਪੰਜਾਬ ਵਿਚ ਬਹੁਤ ਜ਼ਿਆਦਾ ਮੀਂਹ ਪਿਆ ਹੈ।

ਲੁਧਿਆਣਾ ‘ਚ ਮੌਸਮ ਦਾ ਰੂਪ ਇਕ ਵਾਰ ਫਿਰ ਬਦਲ ਗਿਆ ਹੈ। ਸਵੇਰੇ ਕਰੀਬ 5 ਵਜੇ ਸ਼ਹਿਰ ‘ਚ ਬਾਰਿਸ਼ ਸ਼ੁਰੂ ਹੋ ਗਈ। ਇਸ ਤੋਂ ਪਹਿਲਾਂ ਸ਼ੁੱਕਰਵਾਰ ਨੂੰ ਧੁੱਪ ਤੋਂ ਰਾਹਤ ਮਿਲੀ ਸੀ। ਸਵੇਰੇ 8 ਵਜੇ ਤਾਪਮਾਨ 7 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਜਦਕਿ ਏਅਰ ਕੁਆਲਿਟੀ ਇੰਡੈਕਸ 109 ਰਿਹਾ।

ਮੌਸਮ ਵਿਭਾਗ ਨੇ ਪਹਿਲਾਂ ਹੀ ਭਵਿੱਖਬਾਣੀ ਕੀਤੀ ਸੀ ਕਿ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਦੋ ਦਿਨਾਂ ਤਕ ਸ਼ਹਿਰ ਵਿਚ ਬੱਦਲਵਾਈ ਰਹੇਗੀ। ਵਿਭਾਗ ਦੀ ਭਵਿੱਖਬਾਣੀ ਅਨੁਸਾਰ ਅੱਜ ਪੂਰਾ ਦਿਨ ਮੌਸਮ ਦਾ ਪੈਟਰਨ ਗਿੱਲਾ ਰਹੇਗਾ। ਬਾਰਿਸ਼ ਤੇ ਹਲਕੀ ਬਾਰਿਸ਼ ਹੋਵੇਗੀ। ਐਤਵਾਰ ਨੂੰ ਵੀ ਮੀਂਹ ਪੈਣ ਦੀ ਸੰਭਾਵਨਾ ਹੈ।

Facebook Comments

Trending

Copyright © 2020 Ludhiana Live Media - All Rights Reserved.