Connect with us

ਪੰਜਾਬ ਨਿਊਜ਼

ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਲਈ ਨਕਦ ਇਨਾਮ ਜਿੱਤਣ ਦਾ ਮੌਕਾ, 10 ਨਵੰਬਰ ਤੋਂ ਪਹਿਲਾਂ ਕਰੋ ਇਹ ਕੰਮ

Published

on

Chance to win cash prizes for government school students, do this before November 10

ਲੁਧਿਆਣਾ : ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਪਹਿਲੇ ਪੜਾਅ ਅਧੀਨ ਸਥਾਪਿਤ ਕੀਤਾ ਜਾ ਰਹੇ ‘ਸਕੂਲ ਆਫ਼ ਐਮੀਨੈਂਸ’ ਦੇ ਲੋਗੋ ਲਈ ਸਰਕਾਰੀ ਸਕੂਲਾਂ ਦੇ ਵਿਦਿਆਰਥੀ 10 ਨਵੰਬਰ, 2022 ਤੱਕ ਆਪਣੇ ਡਿਜ਼ਾਇਨ ਭੇਜ ਸਕਦੇ ਹਨ। ਇਹ ਪ੍ਰਗਟਾਵਾ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਕੀਤਾ ਗਿਆ।

ਉਨ੍ਹਾਂ ਦੱਸਿਆ ਕਿ ਸਮੂਹ ਸਕੂਲਾਂ ਦੇ ਮੁਖੀਆਂ ਨੂੰ ਪੱਤਰ ਰਾਹੀਂ ਨਿਰੇਦਸ਼ ਦਿੱਤੇ ਗਏ ਹਨ ਕਿ 11ਵੀਂ ਅਤੇ 12ਵੀਂ ਜਮਾਤ ਵਿੱਚ ਫ਼ਾਈਨ ਆਰਟਸ, ਡਰਾਇੰਗ ਅਤੇ ਪੇਂਟਿੰਗ ਦਾ ਵਿਸ਼ਾ ਪੜ੍ਹਦੇ ਬੱਚੇ ਪ੍ਰਭਾਵਸ਼ਾਲੀ ਅਤੇ ਅਰਥਪੂਰਨ ਲੋਗੋ ਦਾ ਡਿਜ਼ਾਇਨ ਤਿਆਰ ਕਰਕੇ ਜ਼ਿਲ੍ਹਾ ਦਫ਼ਤਰ ਰਾਹੀਂ 10 ਨਵੰਬਰ ਤੱਕ ਮੁੱਖ ਦਫ਼ਤਰ ਵਿੱਚ ਭੇਜਣ।

ਜਿਸ ਵਿੱਚ ਸਕੂਲਾਂ ਵਿੱਚ ਵਧੀਆ ਬੁਨਿਆਦੀ ਸਹੂਲਤਾਂ, ਡਿਜੀਟਲ ਸਿੱਖਿਆ ਲਈ ਮਲਟੀਮੀਡੀਆ ਅਤੇ ਹੋਰ ਈ-ਸ੍ਰੋਤਾਂ ਦੀ ਵਰਤੋਂ, ਵਧੀਆ ਸੁਸੱਜਿਤ ਲਾਇਬ੍ਰੇਰੀਆਂ ਅਤੇ ਪ੍ਰਯੋਗਸ਼ਾਲਾਵਾਂ, ਖੇਡ ਸਹੂਲਤਾਂ ਅਤੇ ਸਹਿ-ਅਕਾਦਮਿਕ ਕਿਰਿਆਵਾਂ ਲਈ ਸਹੂਲਤਾਂ ਦਾ ਜ਼ਿਕਰ ਜਾਂ ਪੇਸ਼ਕਾਰੀ ਹੋਵੇ।

ਸਿੱਖਿਆ ਮੰਤਰੀ ਨੇ ਕਿਹਾ ਕਿ ਸੂਬਾ ਪੱਧਰ ‘ਤੇ ਪਹਿਲੇ ਤਿੰਨ ਸਥਾਨ ‘ਤੇ ਰਹਿਣ ਵਾਲੇ ਸਕੂਲ ਆਫ਼ ਐਮੀਨੈਂਸ ਦੇ ਡਿਜ਼ਾਇਨ ਬਣਾਉਣ ਵਾਲੇ ਬੱਚਿਆਂ ਨੂੰ ਨਕਦ ਇਨਾਮਾਂ ਨਾਲ ਸਨਮਾਨਿਤ ਕੀਤਾ ਜਾਵੇਗਾ। ਪਹਿਲਾ ਇਨਾਮ 5100 ਰੁਪਏ, ਦੂਜਾ ਇਨਾਮ 3100 ਰੁਪਏ ਅਤੇ ਤੀਜਾ ਇਨਾਮ 2100 ਰੁਪਏ ਨਿਸ਼ਚਿਤ ਕੀਤਾ ਗਿਆ ਹੈ। ਇਸ ਲਈ ਵਿਭਾਗ ਵੱਲੋਂ ਸੂਬਾ ਪੱਧਰੀ ਜਿਊਰੀ ਅੰਤਿਮ ਫ਼ੈਸਲਾ ਲਵੇਗੀ।

Facebook Comments

Trending