Connect with us

ਪੰਜਾਬ ਨਿਊਜ਼

ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਚਾਂਸਲਰ ਡਾ. ਜੇਐੱਸ ਧਾਲੀਵਾਲ ਦਾ ਦੇਹਾਂਤ

Published

on

Chancellor of Guru Kashi University Talwandi Sabo Dr. Death of JS Dhaliwal

ਬਠਿੰਡਾ : ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਚਾਂਸਲਰ ਅਤੇ ਬੀ ਆਈ ਐਸ ਗਰੁੱਪ ਆਫ਼ ਇੰਸਟੀਚਿਊਸ਼ਨ ਗਗੜਾ, ਮੋਗਾ ਦੇ ਵਾਈਸ ਚੇਅਰਮੈਨ ਡਾ. ਜੇਐੱਸ ਧਾਲੀਵਾਲ ਦੀ ਮੌਤ ਹੋ ਗਈ। ਉਹ ਪਿਛਲੇ ਕਰੀਬ ਇਕ ਸਾਲ ਤੋਂ ਬਿਮਾਰ ਚੱਲ ਰਹੇ ਸਨ ਅਤੇ ਅੱਜ ਉਨ੍ਹਾਂ ਆਖ਼ਰੀ ਸਾਹ ਲਿਆ ।

ਉਨ੍ਹਾਂ ਦੀ ਮੌਤ ‘ਤੇ ਗੁਰੂ ਕਾਸ਼ੀ ਯੂਨੀਵਰਸਿਟੀ ਦੇ ਐਮਡੀ ਸੁਖਰਾਜ ਸਿੰਘ, ਵਾਈਸ ਚਾਂਸਲਰ ਡਾ ਨੀਲਮ ਗਰੇਵਾਲ, ਚੇਅਰਮੈਨ ਗੁਰਲਾਭ ਸਿੰਘ ਸਿੱਧੂ ਨੇ ਉਨ੍ਹਾਂ ਦੀ ਮੌਤ ਤੇ ਡੂੰਘਾ ਦੁੱਖ ਪ੍ਰਗਟ ਕਰਦਿਆਂ ਕਿਹਾ ਕਿ ਸਿੱਖਿਆ ਖੇਤਰ ਨੂੰ ਉਨ੍ਹਾਂ ਦੇ ਚਲੇ ਜਾਣ ਨਾਲ ਵੱਡਾ ਘਾਟਾ ਪਿਆ ਹੈ ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿਚ ਡਾ ਧਾਲੀਵਾਲ ਵੱਲੋਂ ਪਾਏ ਯੋਗਦਾਨ ਨੂੰ ਹਮੇਸ਼ਾਂ ਯਾਦ ਰੱਖਿਆ ਜਾਵੇਗਾ। ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਸਟਾਫ ਨੇ ਚਾਂਸਲਰ ਬੀ ਐਸ ਧਾਲੀਵਾਲ ਨੂੰ ਦੋ ਮਿੰਟ ਦਾ ਮੌਨ ਧਾਰ ਕੇ ਸ਼ਰਧਾਂਜਲੀ ਭੇਟ ਕੀਤੀ।

Facebook Comments

Trending