ਪੰਜਾਬ ਨਿਊਜ਼

ਪੰਜਾਬ ‘ਚ ਬਦਲਿਆ ਮੌਸਮ ਦਾ ਮਿਜਾਜ਼, ਅੱਜ ਤੋਂ ਇੱਕ ਹਫਤੇ ਤੱਕ ਪਏਗਾ ਮੀਂਹ

Published

on

ਲੁਧਿਆਣਾ : ਪੰਜਾਬ ਵਿੱਚ ਮੌਸਮ ਦਾ ਮਿਜਾਜ਼ ਬਦਲ ਗਿਆ ਹੈ। ਭਾਰਤੀ ਮੌਸਮ ਵਿਗਿਆਨ ਵਿਭਾਗ ਮੁਤਾਬਕ ਵੀਰਵਾਰ ਨੂੰ ਅਸਮਾਨ ਵਿੱਚ ਬੱਦਲ ਛਾਏ ਰਹਿਣਗੇ ਤੇ ਕਈ ਥਾਵਾਂ ‘ਤੇ ਮੀਂਹ ਪੈਣ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਪ੍ਰਤੀ ਘੰਟੇ ਦੀ ਰਫਤਾਰ ਨਾਲ ਹਵਾ ਚੱਲ ਸਕਦੀ ਹੈ।

ਦੂਜ ਪਾਸੇ ਮੌਸਮ ਕੇਂਦਰ ਚੰਡੀਗੜ੍ਹ ਦੇ ਨਿਰਦੇਸ਼ਕ ਡਾ. ਮਨਮੋਹਨ ਸਿੰਘ ਮੁਤਾਬਕ ਪੰਜਾਬ ਵਿੱਚ 30 ਜੂਨ ਦੀ ਸਵੇਰ ਤੋਂ 1 ਜੁਲਾਈ ਵਿਚਾਲੇ ਕਦੇ ਵੀ ਮਾਨਸੂਨ ਪਹੁੰਚ ਸਕਦਾ ਹੈ। ਮੌਸਮ ਵਿਭਾਗ ਮੁਤਾਬਕ ਇੱਕ ਹਫਤੇ ਤੱਕ ਮੌਸਮ ਅਜਿਹਾ ਹੀ ਬਣਿਆ ਰਹੇਗਾ।

ਬੁੱਧਵਾਰ ਨੂੰ ਵੀ ਦਿਨ ਵੇਲੇ ਹਵਾਵਾਂ ਚੱਲੀਆਂ ਅਤੇ ਵੱਧ ਤੋਂ ਵੱਧ ਤਾਪਮਨ 35 ਡਿਗਰੀ ਤੱਕ ਰਿਕਾਰਡ ਕੀਤਾ ਗਿਆ। ਇਸ ਨਾਲ ਜਿਥੇ ਪਿਛਲੇ 3 ਦਿਨਾਂ ਦੀ ਚਿਪਚਿਪਾਉਂਦੀ ਤੇ ਹੁੰਮਸ ਭਰੀ ਗਰਮੀ ਨੇ ਬੁਰਾ ਹਾਲ ਕੀਤਾ ਸੀ, ਉਸ ਤੋਂ ਥੋੜ੍ਹੀ ਰਾਹਤ ਮਿਲੀ। ਵੀਰਵਾਰ ਤੋਂ 5 ਜੁਲਾਈ ਤੱਕ ਲਗਾਤਾਰ ਮੀਂਹ ਦੇ ਆਸਾਰ ਬਣ ਰਹੇ ਹਨ।

ਛੇ ਦਿਨ ਤੱਕ ਬੱਦਲ ਛਾਏ ਰਹਿਣਗੇ ਤੇ ਤੇਜ਼ ਹਵਾਵਾਂ ਚੱਲਣ ਨਾਲ ਮੀਂਹ ਪੈ ਸਕਦਾ ਹੈ। ਮੌਸਮ ਵਿਭਾਗ ਦਾ ਅਨੁਮਾਨ ਜੇ ਬਿਲਕੁਲ ਸਹੀ ਬੈਠਿਆ ਤਾਂ ਵੱਧ ਤੋਂ ਵੱਧ ਤਾਪਮਾਨ 30 ਤੋਂ 34 ਡਗਰੀ ਤੱਕ ਪਹੁੰਚ ਸਕਦਾ ਹੈ।

Facebook Comments

Trending

Copyright © 2020 Ludhiana Live Media - All Rights Reserved.