Connect with us

ਪੰਜਾਬ ਨਿਊਜ਼

ਰੂਸ-ਯੂਕ੍ਰੇਨ ਵਿਵਾਦ ‘ਤੇ ਮੁੱਖ ਮੰਤਰੀ ਚੰਨੀ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਕੀਤੀ ਖ਼ਾਸ ਅਪੀਲ

Published

on

Channy appeals to PM Modi over Russia-Ukraine dispute

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਰੂਸ-ਯੂਕ੍ਰੇਨ ‘ਚ ਵੱਧਦੇ ਵਿਵਾਦ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਉਨ੍ਹਾਂ ਨੇ ਟਵੀਟ ਕਰਦਿਆਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਪ੍ਰਧਾਨ ਮੰਤਰੀ ਮੋਦੀ ਯੂਕ੍ਰੇਨ ‘ਚ ਫਸੇ ਭਾਰਤੀਆਂ ਅਤੇ ਖ਼ਾਸ ਕਰਕੇ ਪੰਜਾਬੀਆਂ ਦੀ ਸੁਰੱਖਿਅਤ ਵਾਪਸੀ ਲਈ ਦਖ਼ਲ ਦੇਣ।

ਦੱਸਣਯੋਗ ਹੈ ਕਿ ਯੂਕ੍ਰੇਨ ਅਤੇ ਰੂਸ ਦਰਮਿਆਨ ਵੱਧਦੇ ਤਣਾਅ ਦੌਰਾਨ ਭਾਰਤੀ ਦੂਤਾਵਾਸ ਨੇ 24 ਫਰਵਰੀ ਨੂੰ ਇਕ ਨਵੀਂ ਐਡਵਾਈਜ਼ਰੀ ਜਾਰੀ ਕੀਤੀ ਹੈ। ਇਸ ‘ਚ ਯੂਕ੍ਰੇਨ ‘ਚ ਰਹਿ ਰਹੇ ਭਾਰਤੀਆਂ ਨੂੰ ਕਿਹਾ ਗਿਆ ਹੈ ਕਿ ਯੂਕ੍ਰੇਨ ਦੀ ਮੌਜੂਦਾ ਸਥਿਤੀ ਡਾਵਾਂਡੋਲ ਹੈ ਅਤੇ ਉਨ੍ਹਾਂ ਨੇ ਕਿਹਾ ਹੈ ਕਿ ਕ੍ਰਿਪਾ ਕਰਕੇ ਸ਼ਾਂਤ ਰਹੋ ਅਤੇ ਜਿੱਥੇ ਵੀ ਰਹੋ ਸੁਰੱਖਿਅਤ ਰਹੋ।

Facebook Comments

Trending