ਪੰਜਾਬ ਨਿਊਜ਼
ਮੁੱਖ ਮੰਤਰੀ ਚੰਨੀ ਦੇ ਭਤੀਜੇ ਭੁਪਿੰਦਰ ਹਨੀ ਨੂੰ ED ਨੇ ਕੀਤਾ ਗ੍ਰਿਫਤਾਰ
Published
3 years agoon

ਜਲੰਧਰ : ਈ. ਡੀ. (ਐਨਫੋਰਸਮੈਂਟ ਡਾਇਰੈਕਟੋਰੇਟ) ਵੱਲੋਂ ਦੇਰ ਰਾਤ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਸਿੰਘ ਹਨੀ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਜਲੰਧਰ ਸਿਵਲ ਹਸਪਤਾਲ ਦੇ ਈ. ਐੱਮ.ਓ. ਡਾ. ਰੋਹਿਤ ਸ਼ਰਮਾ ਨੇ ਦੱਸਿਆ ਕਿ ਦੇਰ ਰਾਤ ਹਸਪਤਾਲ ਵਿਚ ਈ. ਡੀ. ਨੇ ਭੁਪਿੰਦਰ ਦਾ ਮੈਡੀਕਲ ਵੀ ਕਰਵਾਇਆ ਹੈ।
ਬੀਤੇ ਦਿਨੀਂ ਨਾਜਾਇਜ਼ ਮਾਈਨਿੰਗ ਦੇ ਦੋਸ਼ ਵਿਚ ਲੁਧਿਆਣਾ, ਮੋਹਾਲੀ ਤੇ ਹਰਿਆਣਾ ਦੇ ਪੰਚਕੂਲਾ ‘ਚ ਸਥਿਤ ਕੰਪਲੈਕਸਾਂ ਵਿਚ ਰੇਡ ਕੀਤੀ ਗਈ ਸੀ। ਇਸ ਦੌਰਾਨ ਭੁਪਿੰਦਰ ਹਨੀ ਦੇ ਘਰੋਂ 10 ਕਰੋੜ ਰੁਪਏ ਦੀ ਨਕਦੀ ਵੀ ਬਰਾਮਦ ਹੋਈ ਗਈ ਸੀ, ਹਾਲਾਂਕਿ ਇਸ ਸਬੰਧੀ ਈ. ਡੀ. ਦੇ ਕਿਸੇ ਵੀ ਅਧਿਕਾਰੀ ਪੁਸ਼ਟੀ ਨਹੀਂ ਕੀਤੀ ਸੀ।
ਇਸ ਮਾਮਲੇ ਵਿਚ ਰੇਡ ਤੋਂ ਬਾਅਦ ਜਦੋਂ ਜਾਂਚ ਸ਼ੁਰੂ ਕੀਤੀ ਤਾਂ ਭੁਪਿੰਦਰ ਸਿੰਘ ਹਨੀ ਨੂੰ ਜਲੰਧਰ ਸਥਿਤ ਈ. ਡੀ. ਦਫਤਰ ਵਿਚ ਬੁਲਾਇਆ ਗਿਆ ਸੀ, ਜਿੱਥੇ ਸ਼ਾਮੀਂ 6 ਵਜੇ ਦੇ ਲਗਭਗ ਉਹ ਪੇਸ਼ ਹੋਏ। ਵਿਭਾਗੀ ਸੂਤਰਾਂ ਦੀ ਮੰਨੀਏ ਤਾਂ ਈ. ਡੀ. ਨੇ ਉਨ੍ਹਾਂ ਕੋਲੋਂ 5-6 ਘੰਟੇ ਦੀ ਲੰਮੀ ਪੁੱਛਗਿੱਛ ਤੋਂ ਬਾਅਦ ਰਾਤ 12.30 ਵਜੇ ਦੇ ਲਗਭਗ ਉਸ ਨੂੰ ਗ੍ਰਿਫ਼ਤਾਰ ਕਰ ਲਿਆ।
ਜ਼ਿਕਰਯੋਗ ਹੈ ਕਿ 19 ਜਨਵਰੀ ਨੂੰ ਈ. ਡੀ. ਵੱਲੋਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੇ ਭਤੀਜੇ ਭੁਪਿੰਦਰ ਹਨੀ ਦੇ ਘਰ ਸਮੇਤ ਕਈ ਥਾਵਾਂ ’ਤੇ ਰੇਡ ਕੀਤੀ ਗਈ ਸੀ। ਲੁਧਿਆਣਾ, ਮੋਹਾਲੀ, ਰੂਪਨਗਰ, ਫਤਿਹਗੜ੍ਹ ਸਾਹਿਬ ਤੇ ਪਠਾਨਕੋਟ ਵਿਚ ਸਰਚ ਕੀਤੀ ਗਈ ਸੀ। ਰੇਡ ਦੌਰਾਨ 12 ਲੱਖ ਰੁਪਏ ਦੀ ਮਹਿੰਗੀ ਘੜੀ, 21 ਲੱਖ ਰੁਪਏ ਦੀ ਕੀਮਤ ਦੇ ਗਹਿਣੇ ਸਮੇਤ ਹੋਰ ਸਾਮਾਨ ਵੀ ਬਰਾਮਦ ਕੀਤਾ ਗਿਆ ਸੀ।
You may like
-
ਪੰਜਾਬ ਦੇ ਕਾਂਗਰਸੀ ਆਗੂ ਖਿਲਾਫ ED ਦੀ ਵੱਡੀ ਕਾਰਵਾਈ, ਕਰੋੜਾਂ ਦੀ ਜਾਇਦਾਦ ਜ਼ਬਤ
-
ਅਮਰੀਕਾ ਤੋਂ ਡਿਪੋਰਟ ਕੀਤੇ ਭਾਰਤੀਆਂ ਦੇ ਮਾਮਲੇ ‘ਚ ED ਦੀ ਐਂਟਰੀ, 11 ਯਾਤਰੀਆਂ ਨੂੰ ਸੰਮਨ ਜਾਰੀ
-
ਮਸ਼ਹੂਰ ਗਾਇਕ ਦਿਲਜੀਤ ਦੋਸਾਂਝ ਦੇ ਸ਼ੋਅ ਤੋਂ ਪਹਿਲਾਂ ਈਡੀ ਦੀ ਵੱਡੀ ਕਾਰਵਾਈ
-
Breaking: ਪੰਜਾਬ ‘ਚ ਤੜਕਸਾਰ ਈਡੀ ਦੀ ਵੱਡੀ ਕਾਰਵਾਈ, ਮਚਿਆ ਹੜਕੰਪ
-
ਸਾਬਕਾ IAS ਦੇ ਘਰੋਂ ਮਿਲਿਆ ਹੀਰਿਆਂ ਦਾ ਭੰਡਾਰ! ਈਡੀ ਦੇ ਵੀ ਉੱਡ ਗਏ ਹੋਸ਼
-
ਸੀਐਮ ਕੇਜਰੀਵਾਲ ਨੇ ਕੋਰਟ ਤੋਂ ਜ਼ਮਾਨਤ ਮੰਗੀ ਤਾਂ ਈਡੀ ਨੇ ਪੁੱਛਿਆ- ਸਿਹਤ ਖਰਾਬ ਹੈ ਤਾਂ ਪ੍ਰਚਾਰ ਕਿਵੇਂ?