ਪੰਜਾਬੀ

ਬੱਚਿਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਸਕੂਲੀ ਵਾਹਨਾਂ ਦੀ ਕੀਤੀ ਚੈਕਿੰਗ

Published

on

ਲੁਧਿਆਣਾ : ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਟਰਾਂਸਪੋਰਟ ਵਿਭਾਗ ਦੀ ਆਰ.ਟੀ.ਏ. ਡਾ. ਪੂਨਮ ਪ੍ਰੀਤ ਕੌਰ ਅਤੇ ਐਸ.ਡੀ.ਐਮ.ਜਗਰਾਓਂ ਗੁਰਬੀਰ ਸਿੰਘ ਕੋਹਲੀ ਵਲੋਂ ਸਾਂਝੇ ਤੌਰ ‘ਤੇ ਜਗਰਾਉਂ ਦੇ ਵੱਖ-ਵੱਖ ਸਕੂਲਾਂ ਵਿਖੇ ਸੇਫ ਸਕੂਲ ਵਾਹਨ ਸਕੀਮ ਤਹਿਤ ਚੈਕਿੰਗ ਕੀਤੀ।

ਆਰ.ਟੀ.ਏ. ਵਲੋਂ ਦੱਸਿਆ ਗਿਆ ਕਿ ਚੈਕਿੰਗ ਦੌਰਾਨ ਸਕੂਲੀ ਵਾਹਨਾਂ ਵਿੱਚ ਕਈ ਖਾਮੀਆਂ ਪਾਈਆ ਗਈਆਂ ਜਿਸ ਵਿੱਚ ਫਾਇਰ ਐਕਸਟਿੰਗਸ਼ਰ ਦਾ ਨਾ ਹੋਣਾ, ਲੇਡੀ ਅਟੈਂਡੇਟ, ਪ੍ਰੈਸ਼ਰ ਹਾਰਨ, ਫਿਟਨੈਸ, ਪਰਮਿਟ ਦਾ ਨਾ ਹੋਣਾ, ਐਮਰਜੈਂਸੀ ਡੋਰ ਦਾ ਨਾ ਹੋਣਾ ਸ਼ਾਮਲ ਹਨ। ਇਸ ਮੌਕੇ ਉਨ੍ਹਾਂ 14 ਵਾਹਨ ਦੇ ਚਾਲਾਨ ਕੀਤੇ।

ਚੈਕਿੰਗ ਦੌਰਾਨ ਆਰ.ਟੀ.ਏ. ਅਤੇ ਐਸ.ਡੀ.ਐਮ.ਵੱਲੋ ਸਕੂਲ ਦੇ ਪ੍ਰਿੰਸੀਪਲ ਅਤੇ ਅਡਮਿਨਿਸਟ੍ਰੇਸ਼ਨ ਵਿਭਾਗ ਨੂੰ ਸਖਤ ਹਦਾਇਤ ਕੀਤੀ ਗਈ ਕਿ ਜੇਕਰ ਉਨ੍ਹਾਂ ਸੇਫ ਸਕੂਲ ਵਾਹਨ ਸਕੀਮ ਦੇ ਕਾਨੂੰਨਾਂ ਦੀ ਉਲੰਘਣਾ ਕੀਤੀ ਤਾਂ ਉਹਨਾਂ ਖਿਲਾਫ ਸਖ਼ਤ ਕਾਰਵਾਈ ਹੋਵੇਗੀ। ਬੱਚਿਆਂ ਦੀ ਜਿੰਦਗੀ ਨਾਲ ਕੋਈ ਖਿਲਵਾੜ ਬਰਦਾਸ਼ਤ ਨਹੀਂ ਕੀਤਾ ਜਾਵੇਗਾ।ਇਸ ਲਈ ਉਹਨਾਂ ਨੂੰ ਸਕੂਲੀ ਵਾਹਨਾਂ ਵਿੱਚ ਸੇਫਟੀ ਨਾਰਮਜ਼ ਪੂਰੇ ਰੱਖਣ ਲਈ ਵੀ ਚੇਤਾਵਨੀ ਦਿੱਤੀ ਗਈ।

Facebook Comments

Trending

Copyright © 2020 Ludhiana Live Media - All Rights Reserved.