Connect with us

ਖੇਤੀਬਾੜੀ

ਮੁੱਖ ਖੇਤੀਬਾੜੀ ਅਫਸਰ ਵਲੋਂ ਸਿੱਧਵਾਂ ਬੇਟ ਬਲਾਕ ‘ਚ ਝੋਨੇ ਦੀ ਸਿੱਧੀ ਬਿਜਾਈ ਕੀਤੇ ਖੇਤਾਂ ਦਾ ਦੌਰਾ

Published

on

Chief Agriculture Officer visits direct sown paddy fields in Sidhwan Bet Block

ਲੁਧਿਆਣਾ : ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਵਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਤਕਨੀਕ ਨੂੰ ਲਾਗੂ ਕਰਵਾਉਣ ਹਿੱਤ ਚਲਾਈ ਜਾ ਰਹੀ ਮੁਹਿੰਮ ਤਹਿਤ ਸ੍ਰੀਮਤੀ ਸੁਰਭੀ ਮਲਿਕ ਦੀ ਅਗਵਾਈ ਹੇਠ ਬਲਾਕ ਸਿੱਧਵਾਂ ਬੇਟ ਦੇ ਪਿੰਡ ਗੋਰਸੀਆਂ ਕਾਦਰ ਬਖਸ਼ ਵਿਖੇ ਹਲਕਾ ਦਾਖਾ ਵਿਧਾਇਕ  ਸ. ਮਨਪ੍ਰੀਤ ਸਿੰਘ ਇਆਲੀ, ਸ. ਹਰਵੀਰ ਸਿੰਘ ਇਆਲੀ ਅਤੇ ਸ. ਹਰਕਿੰਦਰ ਸਿੰਘ ਇਆਲੀ, ਪਿੰਡ ਪੁੜੈਣ ਵਿਖੇ ਸ. ਕਰਤਿੰਦਰਪਾਲ ਸਿੰਘ ਅਤੇ ਪਿੰਡ ਰਾਊਵਾਲ ਵਿਖੇ ਬਲਰਾਜ ਸਿੰਘ ਦੇ ਖੇਤਾਂ ਵਿੱਚ ਝੋਨੇ ਦੀ ਪਿਛਲੇ ਕਈ ਦਿਨਾਂ ਤੋਂ ਕੀਤੀ ਜਾ ਰਹੀ ਬਿਜਾਈ ਦੇ ਖੇਤਾਂ ਦਾ ਨਿਰੀਖਣ ਡਾ.ਨਰਿੰਦਰ ਸਿੰਘ ਬੈਨੀਪਾਲ ਮੁੱਖ ਖੇਤੀਬਾੜੀ ਅਫਸਰ, ਲੁਧਿਆਣਾ ਵਲੋਂ ਕੀਤਾ ਗਿਆ।

ਇਸ ਮੌਕੇ ਕੈਂਪ ਵਿੱਚ ਸ਼ਾਮਲ ਕਿਸਾਨਾਂ ਨੂੰ ਸੰਬੋਧਨ ਕਰਦਿਆਂ ਡਾ. ਬੈਨੀਪਾਲ ਨੇ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਜੋ ਕਿ ਇੱਕ ਕਾਮਯਾਬ ਤਕਨੀਕ ਹੈ, ਨਾਲ ਜਿੱਥੇ 15 ਤੋਂ 20 ਫੀਸਦ ਪਾਣੀ ਦੀ ਬੱਚਤ ਹੁੰਦੀ ਹੈ ਓਥੇ 10 ਤੋਂ 12 ਫੀਸਦ ਪਾਣੀ ਵੀ ਰੀਚਾਰਜ ਹੁੰਦਾ ਹੈ। ਇਸ ਤੋਂ ਇਲਾਵਾ ਲੇਬਰ ਦੀ ਬੱਚਤ ਹੁੰਦੀ ਹੈ ਅਤੇ ਫਸਲ ਨੂੰ ਕੀੜੇ-ਮਕੌੜੇ ਵੀ ਘੱਟ ਲੱਗਦੇ ਹਨ।

ਮੁੱਖ ਖੇਤੀਬਾੜੀ ਅਫਸਰ ਲੁਧਿਆਣਾ ਵਲੋਂ ਜ਼ਿਲ੍ਹਾ ਲੁਧਿਆਣਾ ਦੇ ਸਮੂਹ ਕਿਸਾਨਾਂ ਨੂੰ ਦੱਸਿਆ ਗਿਆ ਕਿ ਪੰਜਾਬ ਸਰਕਾਰ ਵਲੋਂ ਝੋਨੇ ਦੀ ਸਿੱਧੀ ਬਿਜਾਈ ਦੀ ਪੋਰਟਲ ‘ਤੇ ਆਨਲਾਇਨ ਰਜਿਸਟਰੇਸ਼ਨ ਦੀ ਮਿਆਦ 30 ਜੂਨ 2022 ਕਰ ਦਿੱਤੀ ਗਈ ਹੈ। ਉਨ੍ਹਾਂ ਸਮੂਹ ਕਿਸਾਨ ਵੀਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਆਪਣੀ ਜ਼ਮੀਨ ਵਿੱਚੋਂ ਘੱਟੋ ਘੱਟ ਇੱਕ ਜਾਂ ਦੋ ਏਕੜ ਝੋਨੇ ਦੀ ਸਿੱਧੀ ਬਿਜਾਈ ਕਰਨ।

ਹਲਕਾ ਦਾਖਾ ਵਿਧਾਇਕ ਸ. ਮਨਪ੍ਰੀਤ ਸਿੰਘ ਇਆਲੀ ਵਲੋਂ ਦੱਸਿਆ ਗਿਆ ਕਿ ਉਹ ਪਿਛਲੇ ਤਿੰਨ ਸਾਲਾਂ ਤੋਂ ਆਪਣੇ ਖੇਤਾਂ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰ ਰਹੇ ਹਨ ਅਤੇ ਇਸ ਸਾਲ ਵੀ ਕਰੀਬ 40 ਏਕੜ ਵਿੱਚ ਝੋਨੇ ਦੀ ਸਿੱਧੀ ਬਿਜਾਈ ਕਰਨਗੇ। ਉਨ੍ਹਾਂ ਕਿਹਾ ਕਿ ਸਿੱਧੀ ਬਿਜਾਈ ਵਾਲੇ ਝੋਨੇ ਦਾ ਝਾੜ ਵੀ ਕੱਦੂ ਕਰਕੇ ਬੀਜੇ ਝੋਨੇ ਦੇ ਬਰਾਬਰ ਜਾਂ ਜਿਆਦਾ ਹੀ ਪ੍ਰਾਪਤ ਹੁੰਦਾ ਹੈ।

Facebook Comments

Trending