Connect with us

ਪੰਜਾਬ ਨਿਊਜ਼

ਵੋਟ ਪਾਉਣ ਲਈ ‘ਵੈਕਸੀਨੇਸ਼ਨ ਸਰਟੀਫਿਕੇਟ’ ਦੀ ਲੋੜ ਹੈ ਜਾਂ ਨਹੀਂ, ਮੁੱਖ ਚੋਣ ਕਮਿਸ਼ਨਰ ਨੇ ਕੀਤਾ ਸਪੱਸ਼ਟ

Published

on

All the polling stations will be on the radar of the Election Commission through webcasting

ਚੰਡੀਗੜ੍ਹ : ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਐੱਸ. ਕਰੁਣਾ ਰਾਜੂ ਨੇ ਦੱਸਿਆ ਕਿ ਚੋਣਾਂ ਦੀਆਂ ਤਿਆਰੀਆਂ ਪੂਰੀਆਂ ਕਰ ਲਈਆਂ ਗਈਆਂ ਹਨ ਅਤੇ ਵੋਟਿੰਗ ਐਤਵਾਰ ਸਵੇਰੇ 8 ਵਜੇ ਸ਼ੁਰੂ ਹੋਵੇਗੀ। ਵੋਟਾਂ ਪਾਉਣ ਲਈ ਵੈਕਸੀਨੇਸ਼ਨ ਬਾਰੇ ਬੋਲਦਿਆਂ ਐੱਸ. ਕਰੁਣਾ ਰਾਜੂ ਨੇ ਸਪੱਸ਼ਟ ਕੀਤਾ ਕਿ ਵੋਟ ਪਾਉਣ ਨਾਲ ਵੈਕਸੀਨੇਸ਼ਨ ਦਾ ਕੋਈ ਸਬੰਧ ਨਹੀਂ ਹੈ।

ਉਨ੍ਹਾਂ ਕਿਹਾ ਕਿ ਜਿਹੜਾ ਵੀ ਵੋਟਰ ਵੋਟ ਪਾਉਣ ਲਈ ਪੋਲਿੰਗ ਸਟੇਸ਼ਨ ਜਾਵੇਗਾ, ਉੱਥੇ ਹਰ ਤਰ੍ਹਾਂ ਦਾ ਪ੍ਰਬੰਧ ਕੀਤਾ ਗਿਆ ਹੈ। ਪੋਲਿੰਗ ਬੂਥ ‘ਤੇ ਹੀ ਵੋਟਰਾਂ ਨੂੰ ਮਾਸਕ, ਦਸਤਾਨੇ ਅਤੇ ਸੈਨੇਟਾਈਜ਼ਰ ਮੁਹੱਈਆ ਕਰਵਾਇਆ ਜਾਵੇਗਾ ਅਤੇ ਇਸ ਦੇ ਨਾਲ ਹੀ ਲੋਕਾਂ ਦਾ ਟੈਂਪਰੇਚਰ ਵੀ ਚੈੱਕ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਜਿਹੜੇ ਵਿਅਕਤੀ ਦਾ ਟੈਂਪਰੇਚਰ ਸਹੀ ਪਾਇਆ ਜਾਵੇਗਾ, ਉਸ ਨੂੰ ਵੋਟ ਪਾਉਣ ਲਈ ਅੱਗੇ ਭੇਜ ਦਿੱਤਾ ਜਾਵੇਗਾ, ਜਦੋਂ ਕਿ ਜਿਨ੍ਹਾਂ ਲੋਕਾਂ ਦਾ ਟੈਂਪਰੇਚਰ ਸਹੀ ਨਾ ਪਾਇਆ ਗਿਆ, ਉਨ੍ਹਾਂ ਨੂੰ ਵੋਟਿੰਗ ਦੇ ਆਖ਼ਰੀ ਘੰਟੇਵੋਟ ਪਾਉਣ ਲਈ ਸਹੂਲਤ ਹੋਵੇਗੀ। ਉਨ੍ਹਾਂ ਨੇ ਦੱਸਿਆ ਕਿ ਜਿਹੜੇ ਲੋਕ ਕੋਰੋਨਾ ਪਾਜ਼ੇਟਿਵ ਹਨ, ਉਹ ਵੀ ਵੋਟਿੰਗ ਦੇ ਆਖ਼ਰੀ ਘੰਟੇ ਪੀ. ਪੀ. ਈ. ਕਿੱਟਾਂ ਪਾ ਕੇ ਆਪਣੀ ਵੋਟ ਪਾ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਵੋਟ ਪਾਉਣ ਲਈ ਕਿਸੇ ਤਰ੍ਹਾਂ ਦੇ ਵੈਕਸੀਨੇਸ਼ਨ ਸਰਟੀਫਿਕੇਟ ਦੀ ਕੋਈ ਲੋੜ ਨਹੀਂ ਹੈ। ਇਸ ਲਈ ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਲੋਕ ਵੈਕਸੀਨੇਸ਼ਨ ਨੂੰ ਲੈ ਕੇ ਗੁੰਮਰਾਹ ਨਾ ਹੋਣ ਅਤੇ ਬੇਫ਼ਿਕਰ ਹੋ ਕੇ ਆਪਣੀ ਵੋਟ ਪਾਉਣ ਲਈ ਪੋਲਿੰਗ ਬੂਥ ਜਾਣ। ਐੱਸ. ਕਰੁਣਾ ਰਾਜੂ ਨੇ ਕਿਹਾ ਕਿ ਪੋਲਿੰਗ ਬੂਥ ‘ਤੇ ਆਸ਼ਾ ਵਰਕਰਾਂ ਅਤੇ ਆਂਗਨਵਾੜੀ ਵਰਕਰਾਂ ਵੀ ਆਪਣੀ ਡਿਊਟੀ ਨਿਭਾਉਣਗੀਆਂ।

 

Facebook Comments

Trending