ਇੰਡੀਆ ਨਿਊਜ਼

ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਖੱਟੜ ਨਾਲ ਕੀਤੀ ਮੁਲਾਕਾਤ

Published

on

ਚੰਡੀਗੜ੍ਹ  : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਤੇ ਹਰਿਆਣਾ ਦੇ ਉੱਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਨਾਲ ਮੁਲਾਕਾਤ ਕੀਤੀ। ਹਰਿਆਣਾ ਦੇ ਰਾਜਪਾਲ ਨੇ ਭਗਵੰਤ ਮਾਨ ਦਾ ਹੋਲੀ ਮਿਲਨ ਸਮਾਗਮ, ਜੋਕਿ ਹਰਿਆਣਾ ਰਾਜਭਵਨ ’ਚ ਆਯੋਜਿਤ ਕੀਤਾ ਗਿਆ ਸੀ, ’ਚ ਸਵਾਗਤ ਕੀਤਾ। ਇਸ ਮੌਕੇ ਪੰਜਾਬ ਦੇ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਵੀ ਮੌਜੂਦ ਸਨ।

ਸਾਰੇ ਖਾਸ ਮਹਿਮਾਨਾਂ ਨੇ ਹੋਲੀ ਦਾ ਜਸ਼ਨ ਮਨਾਉਣ ਲਈ ਇਕ-ਦੂਜੇ ’ਤੇ ਗੁਲਾਬ ਦੇ ਫੁੱਲਾਂ ਦੀ ਵਰਖਾ ਕੀਤੀ ਤੇ ਗੁਲਾਲ ਵੀ ਲਾਇਆ। ਭਗਵੰਤ ਮਾਨ ਨੇ ਹਰਿਆਣਾ ਦੇ ਮੁੱਖ ਮੰਤਰੀ ਦੇ ਨਾਲ ਇਹ ਪਹਿਲੀ ਮੁਲਾਕਾਤ ਕੀਤੀ ਸੀ। ਕੱਲ ਹੀ ਭਗਵੰਤ ਮਾਨ ਨੇ ਮੁੱਖ ਮੰਤਰੀ ਦਾ ਅਹੁਦਾ ਸੰਭਾਲਿਆ ਸੀ।

ਪੰਜਾਬ ਦੇ ਮੁੱਖ ਮੰਤਰੀ ਨੂੰ ਹਰਿਆਣਾ ਰਾਜ ਭਵਨ ’ਚ ਆਯੋਜਿਤ ਹੋਲੀ ਮਿਲਨ ਸਮਾਰੋਹ ’ਚ ਭਾਗ ਲੈਣ ਲਈ ਸੱਦਾ ਦਿੱਤਾ ਗਿਆ ਸੀ। ਇਸ ਮੌਕੇ ਭਗਵੰਤ ਮਾਨ ਨੇ ਹਰਿਆਣਾ ਤੇ ਪੰਜਾਬ ਦੇ ਰਾਜਪਾਲਾਂ ਤੇ ਹਰਿਆਣਾ ਦੇ ਮੁੱਖ ਮੰਤਰੀ ਤੇ ਹੋਰ ਵਿਸ਼ੇਸ਼ ਵਿਅਕਤੀਆਂ ਨੂੰ ਹੋਲੀ ਦੇ ਤਿਉਹਾਰ ਦੀਆਂ ਸ਼ੁੱਭਕਾਮਨਾਵਾਂ ਦਿੱਤੀਆਂ।

Facebook Comments

Trending

Copyright © 2020 Ludhiana Live Media - All Rights Reserved.