ਇੰਡੀਆ ਨਿਊਜ਼

ਮੁੱਖ ਮੰਤਰੀ ਭਗਵੰਤ ਮਾਨ ਵਲੋਂ PM ਮੋਦੀ ਤੋਂ ਪ੍ਰਤੀ ਸਾਲ 50,000 ਕਰੋੜ ਰੁਪਏ ਦੇ ਪੈਕਜ ਦੀ ਮੰਗ

Published

on

ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਦਿੱਲੀ ਵਿਖੇ ਮੁਲਾਕਾਤ ਕੀਤੀ ਗਈ। ਇਸ ਤੋਂ ਬਾਅਦ ਹੁਣ ਭਗਵੰਤ ਮਾਨ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਮਿਲਣ ਜਾਣਗੇ। ਸੂਬੇ ‘ਚ ਮੁੱਖ ਮੰਤਰੀ ਦਾ ਅਹੁਦਾ ਸੰਭਾਲਣ ਤੋਂ ਬਾਅਦ ਇਹ ਭਗਵੰਤ ਮਾਨ ਦੀ ਪ੍ਰਧਾਨ ਮੰਤਰੀ ਮੋਦੀ ਨਾਲ ਪਹਿਲੀ ਰਸਮੀਂ ਮੁਲਾਕਾਤ ਹੈ।

ਭਗਵੰਤ ਮਾਨ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਾਲ ਉਨ੍ਹਾਂ ਦੀ ਮੁਲਾਕਾਤ ਖ਼ੁਸ਼ਗਵਾਰ ਮਾਹੌਲ ‘ਚ ਹੋਈ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਪ੍ਰਧਾਨ ਮੰਤਰੀ ਮੋਦੀ ਅੱਗੇ ਮੰਗ ਰੱਖੀ ਹੈ ਕਿ ਕੇਂਦਰ ਸਰਕਾਰ ਸੂਬੇ ਲਈ ਇਕ ਲੱਖ ਕਰੋੜ ਰੁਪਏ ਜਾਰੀ ਕਰੇ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਸੂਬੇ ਦੇ ਵਿੱਤੀ ਹਾਲਾਤ ਨੂੰ ਸੁਧਾਰਨ ਲਈ 2 ਸਾਲਾਂ ਲਈ ਪ੍ਰਤੀ ਸਾਲ 50,000 ਕਰੋੜ ਰੁਪਏ ਦੇ ਪੈਕਜ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਕਿ ਭਾਰਤ ਇਕ ਮੁੰਦਰੀ ਹੈ ਅਤੇ ਪੰਜਾਬ ਉਸ ਮੁੰਦਰੀ ‘ਚ ਲੱਗਿਆ ਹੋਇਆ ਨਗ ਹੈ।

ਭਗਵੰਤ ਮਾਨ ਨੇ ਕਿਹਾ ਕਿ ਇਹ ਨਗ ਪਿਛਲੀਆਂ ਸਰਕਾਰਾਂ ਕਾਰਨ ਥੋੜ੍ਹਾ ਫਿੱਕਾ ਪੈ ਗਿਆ ਸੀ, ਜਿਸ ਨੂੰ ਮੁੜ ਚਮਕਾਵਾਂਗੇ ਅਤੇ ਪੰਜਾਬ ਨੂੰ ਦੇਸ਼ ਦਾ ਨੰਬਰ ਵਨ ਸੂਬਾ ਬਣਾ ਕੇ ਦਿਖਾਵਾਂਗੇ। ਉਨ੍ਹਾਂ ਕਿਹਾ ਕਿ ਰਾਸ਼ਟਰੀ ਸੁਰੱਖਿਆ ਨੂੰ ਬਣਾਈ ਰੱਖਣ ਲਈ ਸਾਨੂੰ ਕੇਂਦਰ ਦੇ ਸਹਿਯੋਗ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਸ ਸਮੇਂ ਪੰਜਾਬ ਦੀ ਆਰਥਿਕ ਹਾਲਾਤ ਡਾਵਾਂਡੋਲ ਹੈ।

ਦੱਸਣਯੋਗ ਹੈ ਕਿ ਭਗਵੰਤ ਮਾਨ ਨੇ 16 ਮਾਰਚ ਨੂੰ ਖਟਕੜ ਕਲਾਂ ਵਿਖੇ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ। ਇਸ ਤੋਂ ਬਾਅਦ ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਰਾਹੀਂ ਉਨ੍ਹਾਂ ਨੂੰ ਮੁੱਖ ਮੰਤਰੀ ਬਣਨ ਦੀ ਵਧਾਈ ਦਿੱਤੀ ਸੀ। ਅੱਜ ਦੀ ਮੁਲਾਕਾਤ ‘ਚ ਪ੍ਰਧਾਨ ਮੰਤਰੀ ਨੇ ਭਰੋਸਾ ਦਿੱਤਾ ਕਿ ਉਹ ਪੰਜਾਬ ਸਰਕਾਰ ਨਾਲ ਜੁੜੇ ਮੁੱਦਿਆਂ ਬਾਰੇ ਪੂਰੀ ਮਦਦ ਕਰਨਗੇ।

Facebook Comments

Trending

Copyright © 2020 Ludhiana Live Media - All Rights Reserved.