Connect with us

ਪੰਜਾਬ ਨਿਊਜ਼

ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਦਿੱਤੇ ਇਹ ਸਖ਼ਤ ਨਿਰਦੇਸ਼

Published

on

Chief Minister Bhagwant Mann gave these strict instructions to the authorities

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਸਮੇਂ ਸਿਰ ਦਫ਼ਤਰਾਂ ’ਚ ਪਹੁੰਚਣ ਨੂੰ ਲੈ ਕੇ ਸਖ਼ਤ ਨਿਰਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਵੱਲੋਂ ਸੂਬੇ ਦੇ ਪੁਲਸ ਕਮਿਸ਼ਨਰਾਂ ਅਤੇ ਡਿਪਟੀ ਕਮਿਸ਼ਨਰਾਂ ਨੂੰ ਚਿੱਠੀ ਲਿਖ ਕੇ ਸਰਕਾਰੀ ਅਧਿਕਾਰੀਆਂ ਨੂੰ ਕੰਮਕਾਜ ’ਚ ਸੁਧਾਰਣ ਲਿਆਉਣ ਲਈ ਵੀ ਕਿਹਾ ਗਿਆ ਹੈ।

ਪੱਤਰ ’ਚ ਲਿਖਿਆ ਹੈ ਕਿ ਲੋਕਤੰਤਰ ਢਾਂਚੇ ’ਚ ਸਰਕਾਰ ਦਾ ਮੁੱਖ ਕੰਮ ਲੋਕਾਂ ਦੀ ਭਲਾਈ ਕਰਨਾ ਅਤੇ ਆਮ ਜਨਤਾ ਦੀਆਂ ਮੁਸ਼ਕਿਲਾਂ ਨੂੰ ਹੱਲ ਕਰਨਾ ਹੁੰਦਾ ਹੈ, ਜਿਸ ਨਾਲ ਸਰਕਾਰ ਦਾ ਅਕਸ ਸਾਫ਼ ਰਹਿ ਸਕੇ। ਇਸੇ ਕਰਕੇ ਸਮੂਹ ਪ੍ਰਬੰਧਕੀ ਸਕੱਤਰ, ਵਿਭਾਗਾਂ ਦੇ ਮੁਖੀ, ਡਿਵੀਜ਼ਨਾਂ ਦੇ ਕਮਿਸ਼ਨਰਾਂ ਨੂੰ ਹਦਾਇਤ ਦਿੱਤੀ ਗਈ ਹੈ ਕਿ ਅਧਿਕਾਰੀ ਸਰਕਾਰੀ ਦਫ਼ਤਰਾਂ ’ਚ ਸਮੇਂ ਦੀ ਪਾਬੰਦੀ ਨੂੰ ਯਕੀਨੀ ਬਣਾ ਕੇ ਸਮੇਂ ’ਤੇ ਪਹੁੰਚਣ ਤਾਂਕਿ ਦਫ਼ਤਰਾਂ ’ਚ ਆਉਣ ਵਾਲੀ ਆਮ ਜਨਤਾ ਨੂੰ ਕਿਸੇ ਮੁਸ਼ਕਿਲ ਦਾ ਸਾਹਮਣਾ ਨਾ ਕਰਨਾ ਪਵੇ।

ਲੋਕਾਂ ਦੇ ਮੋਬਾਇਲ ਲਿਜਾਣ ‘ਤੇ ਰੋਕ ਨਾ ਲਾਉਣ ਲਈ ਵੀ ਕਿਹਾ ਗਿਆ ਹੈ। ਇਸ ਦੇ ਨਾਲ ਹੀ ਇਹ ਵੀ ਕਿਹਾ ਗਿਆ ਹੈ ਕਿ ਅਧਿਕਾਰੀਾਂ ਵੱਲੋਂ ਪਬਲਿਕ ਡੀਲਿੰਗ ਵਾਲੇ ਦਫ਼ਤਰਾਂ ’ਚ ਆਮ ਜਨਤਾ ਨੂੰ ਮਿਲਣ ਦਾ ਸਮਾਂ ਨਿਰਧਾਰਿਤ ਕੀਤਾ ਜਾਣਾ ਚਾਹੀਦਾ ਹੈ। ਆਉਣ ਵਾਲੇ ਹਰ ਵਿਅਕਤੀ ਦੇ ਨਾਲ ਚੰਗਾ ਵਤੀਰਾ ਅਤੇ ਉਸ ਦਾ ਸਹੀ ਢੰਗ ਨਾਲ ਮਾਰਗ ਦਰਸ਼ਨ ਕੀਤਾ ਜਾਵੇ।

Facebook Comments

Trending