ਪੰਜਾਬੀ

ਮੁੱਖ ਮੰਤਰੀ ਚੰਨੀ ਨੇ ਬਾਬਾ ਮਹਾਰਾਜ ਸਿੰਘ ਜੀ ਦੇ ਬੁੱਤ ਦਾ ਕੀਤਾ ਉਦਘਾਟਨ

Published

on

ਲੁਧਿਆਣਾ :  ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪ੍ਰਸਿੱਧ ਸਿੱਖ ਕ੍ਰਾਂਤੀਕਾਰੀ ਬਾਬਾ ਮਹਾਰਾਜ ਸਿੰਘ ਜੀ, ਜੋ ਕਿ ਜੰਗ-ਏ-ਆਜ਼ਾਦੀ ਦੇ ਪਹਿਲੇ ਸ਼ਹੀਦ ਸਨ, ਦੇ ਬੁੱਤ ਦਾ ਉਦਘਾਟਨ ਜ਼ਿਲਾ ਲੁਧਿਆਣਾ ਦੇ ਪਿੰਡ ਰੱਬੋਂ ਉੱਚੀ ਵਿਖੇ ਕੀਤਾ।

 

ਇਸ ਪਿੱਛੋਂ ਉਨਾਂ ਨੇ ਪਿੰਡ ਦੇ ਹੀ ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਮੱਥਾ ਵੀ ਟੇਕਿਆ। ਮੁੱਖ ਮੰਤਰੀ ਦੇ ਨਾਲ ਇਸ ਮੌਕੇ ਫਤਿਹਗੜ ਸਾਹਿਬ ਤੋਂ ਲੋਕ ਸਭਾ ਮੈਂਬਰ ਡਾ. ਅਮਰ ਸਿੰਘ, ਹਲਕਾ ਪਾਇਲ ਤੋਂ ਵਿਧਾਇਕ ਲਖਬੀਰ ਸਿੰਘ ਲੱਖਾ, ਜ਼ਿਲਾ ਪ੍ਰੀਸ਼ਦ ਦੇ ਚੇਅਰਮੈਨ ਯਾਦਵਿੰਦਰ ਸਿੰਘ ਜੰਡਿਆਲੀ, ਲੁਧਿਆਣਾ ਦੇ ਡਿਪਟੀ ਕਮਿਸ਼ਨਰ ਵਰਿੰਦਰ ਕੁਮਾਰ ਸ਼ਰਮਾ ਅਤੇ ਕਈ ਹੋਰ ਪਤਵੰਤੇ ਵੀ ਹਾਜ਼ਰ ਸਨ।

ਇਸ ਮੌਕੇ ਆਪਣੇ ਸੰਬੋਧਨ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਬਾਬਾ ਮਹਾਰਾਜ ਸਿੰਘ ਨੇ ਪਹਿਲੀ ਸਿੱਖ-ਅੰਗਰੇਜ਼ ਜੰਗ ਪਿੱਛੋਂ ਪੰਜਾਬ ਵਿੱਚ ਅੰਗਰੇਜ਼ ਵਿਰੋਧੀ ਲਹਿਰ ਦੀ ਅਗਵਾਈ ਕੀਤੀ। ਮੁੱਖ ਮੰਤਰੀ ਨੇ ਲੋਕਾਂ ਨੂੰ ਦੇਸ਼ ਦੀ ਏਕਤਾ ਤੇ ਅਖੰਡਤਾ ਲਈ ਜੂਝਣ ਹਿੱਤ ਪ੍ਰੇਰਦੇ ਹੋਏ ਆਜ਼ਾਦੀ ਦੀ ਜੰਗ ਦੇ ਇਸ ਪਹਿਲੇ ਸ਼ਹੀਦ ਦੁਆਰਾ ਦਿਖਾਏ ਰਸਤੇ ਉੱੇਤੇ ਚੱਲਣ ਲਈ ਕਿਹਾ।

ਗੁਰਦੁਆਰਾ ਸ੍ਰੀ ਦਮਦਮਾ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਮੁੱਖ ਮੰਤਰੀ ਨੇ ਕੋਵਿਡ-19 ਦੀ ਮਹਾਂਮਾਰੀ ਦੌਰਾਨ ਸ਼ਲਾਘਾਯੋਗ ਕੰਮ ਕਰਨ ਲਈ ਧਾਰਮਿਕ ਸ਼ਖ਼ਸੀਅਤਾਂ ਨੂੰ ਪ੍ਰਮਾਣਪੱਤਰ ਦੇ ਕੇ ਸਨਮਾਨਿਤ ਵੀ ਕੀਤਾ।

ਹੈਲੀਪੈਡ ਵਾਪਸ ਜਾਂਦੇ ਸਮੇਂ ਮੁੱਖ ਮੰਤਰੀ ਨੂੰ ਸੜਕ ਦੇ ਨਾਲ ਖੜੇ ਕੁਝ ਲੋਕ ਦਿਸੇ। ਆਪਣੇ ਕਾਫਿਲੇ ਨੂੰ ਕੁਝ ਦੇਰ ਲਈ ਰੁਕਣ ਦਾ ਇਸ਼ਾਰਾ ਕਰਦੇ ਹੋਏ ਮੁੱਖ ਮੰਤਰੀ ਨੇ ਇਨਾਂ ਨਿਵਾਸੀਆਂ ਦੀਆਂ ਸ਼ਿਕਾਇਤਾਂ ਸੁਣੀਆਂ ਅਤੇ ਉਨਾਂ ਦੀ ਤਸੱਲੀ ਮੁਤਾਬਿਕ ਇਨਾਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਦਾ ਭਰੋਸਾ ਵੀ ਦਿਵਾਇਆ।

Facebook Comments

Trending

Copyright © 2020 Ludhiana Live Media - All Rights Reserved.