Connect with us

ਪੰਜਾਬ ਨਿਊਜ਼

ਮੁੱਖ ਮੰਤਰੀ ਚੰਨੀ ਨੇ ਲੋਕਾਂ ਦੀ ਸਹੂਲਤ ਲਈ ਅਧਿਕਾਰੀਆਂ ਨੂੰ ਦਿੱਤੇ ਇਹ ਆਦੇਸ਼

Published

on

Chief Minister Channy issued the order to the authorities for the convenience of the people

ਚੰਡੀਗੜ੍ਹ : ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਮੁੱਖ ਸਕੱਤਰ ਨੂੰ ਵਿੱਤ ਕਮਿਸ਼ਨਰ ਮਾਲ ਦੇ ਸਲਾਹ-ਮਸ਼ਵਰੇ ਨਾਲ ਕਮੇਟੀ ਦਾ ਗਠਨ ਕਰਨ ਦੇ ਹੁਕਮ ਦਿੱਤੇ ਜੋ ਡਿਪਟੀ ਕਮਿਸ਼ਨਰ, ਜ਼ਿਲ੍ਹਾ ਮਾਲ ਅਫਸਰ, ਤਹਿਸੀਲਦਾਰ, ਕਾਨੂੰਨਗੋ ਅਤੇ ਪਟਵਾਰੀ ’ਤੇ ਆਧਾਰਤ ਹੋਵੇਗੀ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ ਸਪੱਸ਼ਟ ਸ਼ਬਦਾਂ ਵਿਚ ਕਿਹਾ ਕਿ ਬਿਨਾਂ ਕੋਈ ਢਿੱਲ ਵਰਤਦਿਆਂ ਹੇਠਲੇ ਪੱਧਰ ਤਕ ਭ੍ਰਿਸ਼ਟਾਚਾਰ ਦਾ ਖ਼ਾਤਮਾ ਕੀਤਾ ਜਾਣਾ ਚਾਹੀਦਾ ਹੈ।

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਅਨੁਸ਼ਾਸਨ ਯਕੀਨੀ ਬਣਾਉਂਦੇ ਹੋਏ ਸਵੇਰੇ 9 ਵਜੇ ਦਫ਼ਤਰ ਹਾਜ਼ਰ ਹੋਣ ਲਈ ਕਿਹਾ ਅਤੇ ਇੱਥੋਂ ਤਕ ਕਿ ਸ਼ਾਮ 5 ਵਜੇ ਤੋਂ ਬਾਅਦ ਵੀ ਆਮ ਲੋਕਾਂ ਦੀ ਸੰਤੁਸ਼ਟੀ ਤਕ ਕੰਮ ਕਰਨ ਲਈ ਆਖਿਆ। ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਕਿਸੇ ਵੀ ਅਧਿਕਾਰੀ ਨੂੰ ਆਪਣੇ ਕੈਂਪ ਆਫਿਸ ਤੋਂ ਕੰਮ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ। ਉਨ੍ਹਾਂ ਸ਼ਾਮ 5 ਵਜੇ ਤੋਂ ਬਾਅਦ ਵੀ ਫੀਲਡ ਅਫਸਰਾਂ ਨਾਲ ਮੀਟਿੰਗਾਂ ਕਰਨ, ਪ੍ਰਸ਼ਾਸਨਿਕ ਕੰਮ-ਕਾਜ ’ਤੇ ਧਿਆਨ ਦੇਣ, ਹਫ਼ਤੇ ਵਿਚ ਦੋ ਦਿਨ ਫੀਲਡ ਦੌਰੇ ਲਈ ਰਾਖਵੇਂ ਰੱਖਣ ਦੇ ਨਿਰਦੇਸ਼ ਦਿੱਤੇ ਤਾਂ ਜੋ ਵਿਕਾਸ ਗਤੀਵਿਧੀਆਂ ਦੀ ਨਿਗਰਾਨੀ ਕੀਤੀ ਜਾ ਸਕੇ।

ਚੰਨੀ ਨੇ ਡਿਪਟੀ ਕਮਿਸ਼ਨਰਾਂ ਨੂੰ ਸੁਵਿਧਾ ਕੈਂਪ ਲਾਉਣ ਲਈ ਆਖਿਆ ਤਾਂ ਜੋ ਅਸ਼ੀਰਵਾਦ ਸਕੀਮ ਤੋਂ ਇਲਾਵਾ ਬੁਢਾਪਾ, ਦਿਵਿਆਂਗ, ਬੇਸਹਾਰਾ ਅਤੇ ਵਿਧਵਾਵਾਂ ਦੀਆਂ ਸਮਾਜਿਕ ਸੁਰੱਖਿਆ ਪੈਨਸ਼ਨਾਂ ਦੇ ਬਕਾਏ ਨੂੰ ਨਿਪਟਾਇਆ ਜਾ ਸਕੇ। ਉਨ੍ਹਾਂ ਡਿਪਟੀ ਕਮਿਸ਼ਨਰਾਂ ਨੂੰ 2 ਕਿਲੋਵਾਟ ਲੋਡ ਤਕ ਦੇ ਸਾਰੇ ਯੋਗ ਲਾਭਾਪਾਤਰੀਆਂ ਤਕ ਪਹੁੰਚ ਕਰਕੇ ਬਿਜਲੀ ਦੇ ਬਕਾਏ ਮਾਫ਼ ਕਰਨ ਲਈ ਨਿਰਧਾਰਤ ਫਾਰਮ ਭਰਨ ਲਈ ਫੀਲਡ ਸਟਾਫ ਤਾਇਨਾਤ ਕਰਨ ਲਈ ਆਖਿਆ।

ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਸ਼ਹਿਰੀ ਇਲਾਕਿਆਂ ਦੀਆਂ ਝੁੱਗੀਆਂ-ਝੌਂਪੜੀਆਂ ਵਿਚ ਸੂਬਾ ਸਰਕਾਰ ਦੀ ਜ਼ਮੀਨ ਉਤੇ ਬੈਠੇ ਲੋਕਾਂ ਨੂੰ ਮਾਲਕੀ ਹੱਕ ਰਜਿਸਟਰੀ ਦਫ਼ਤਰਾਂ ਵਿੱਚ ਖ਼ਾਸ ਕਰਕੇ ਭ੍ਰਿਸ਼ਟਾਚਾਰ ਦੀ ਪ੍ਰਚਲਿਤ ਪ੍ਰਣਾਲੀ ਦੀ ਕਰੜੀ ਨਿੰਦਾ ਕਰਦਿਆਂ ਉਨ੍ਹਾਂ ਨੇ ਵਿਸ਼ੇਸ਼ ਤੌਰ ’ਤੇ ਡਿਪਟੀ ਕਮਿਸ਼ਨਰਾਂ ਨੂੰ ਕਿਹਾ ਕਿ ਉਹ ਤਹਿਸੀਲਦਾਰਾਂ ਨੂੰ ਸ਼ਾਮ 5:00 ਵਜੇ ਤੋਂ ਬਾਅਦ ਰਜਿਸਟਰੀ ਕਰਨ ਦੀ ਆਗਿਆ ਨਾ ਦੇਣ।

 

Facebook Comments

Trending