ਤੁਹਾਨੂੰ ਦੱਸ ਦਿੰਦੇ ਹਾਂ ਕਿ ਦੀਵਾਲੀ ਤੋਂ ਪਹਿਲਾਂ ਪੰਜਾਬ ਦੇ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਪੰਜਾਬੀ ਫਿਲਮ ਇੰਡਸਟਰੀ ਨੂੰ ਵੱਡਾ ਤੋਹਫਾ ਦਿੱਤਾ ਹੈ। ਇਸ ਦੇ ਤਹਿਤ ਪੰਜਾਬ ਦੇ ਸਿਨੇਮਾਘਰ ਅੱਜ ਯਾਨੀ 3 ਨਵੰਬਰ ਤੋਂ ਪੂਰੀ ਸਮਰੱਥਾ ਨਾਲ ਖੁੱਲ੍ਹਣਗੇ। ਇਹ ਐਲਾਨ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਬੀਤੇ ਦਿਨ ਪੰਜਾਬੀ ਸਿਤਾਰਿਆਂ ਨਾਲ ਮੁਲਾਕਾਤ ਦੌਰਾਨ ਕੀਤਾ ਸੀ। ਇਸ ਤੋਂ ਇਲਾਵਾ ਹੁਣ ਪੰਜਾਬੀ ਫ਼ਿਲਮਾਂ ਦੀ ਸ਼ੂਟਿੰਗ ਲਈ ਸਿੰਗਲ ਵਿੰਡੋ ਦੀ ਇਜਾਜ਼ਤ ਲੈਣੀ ਪਵੇਗੀ। ਇਸ ਮੌਕੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਵੀ ਮੌਜੂਦ ਸਨ। ਮੁੱਖ ਮੰਤਰੀ ਨਾਲ ਮੁਲਾਕਾਤ ਦੌਰਾਨ ਸਪੀਡ ਰਿਕਾਰਡ ਦੇ ਮਾਲਕ ਦਿਨੇਸ਼ ਔਲਖ, ਪੰਜਾਬੀ ਫ਼ਿਲਮ ਇੰਡਸਟਰੀ ਦੇ ਕਲਾਕਾਰ ਗੁੱਗੂ ਗਿੱਲ, ਬੀਐਨ ਸ਼ਰਮਾ, ਅੰਬਰਦੀਪ ਸਿੰਘ, ਜਪਜੀ ਖਹਿਰਾ ਅਤੇ ਪੰਜਾਬੀ ਗਾਇਕ ਰਾਜਵੀਰ ਜਵੰਦਾ ਆਦਿ ਹਾਜ਼ਰ ਸਨ।

ਦੱਸ ਦਈਏ ਕਿ ਮਸ਼ਹੂਰ ਪੰਜਾਬੀ ਅਦਾਕਾਰ ਅਤੇ ਸਿੰਗਰ ਗਿੱਪੀ ਗਰੇਵਾਲ ਅਤੇ ਨੀਰੂ ਬਾਜਵਾ ਸਟਾਰਰ ਪੰਜਾਬੀ ਫਿਲਮ ‘ਪਾਣੀ ’ਚ ਮਧਾਣੀ’ 5 ਨਵੰਬਰ ਨੂੰ ਰੀਲੀਜ਼ ਹੋਣ ਵਾਲੀ ਹੈ। ਮੁੱਖ ਮੰਤਰੀ ਦਾ ਇਹ ਐਲਾਨ ਫਿਲਮ ਦੇ ਨਿਰਮਾਤਾਵਾਂ ਦੇ ਨਾਲ-ਨਾਲ ਬਾਕੀ ਪੰਜਾਬੀ ਫਿਲਮ ਇੰਡਸਟਰੀ ਲਈ ਵੱਡੀ ਰਾਹਤ ਦਾ ਸੰਕੇਤ ਹੈ।
