ਪੰਜਾਬੀ

ਮੁੱਖ ਮੰਤਰੀ ਵੱਲੋਂ ਸੁਤੰਤਰਤਾ ਦਿਵਸ ਮੌਕੇ ਸੱਤ ਉੱਘੀਆਂ ਸ਼ਖ਼ਸੀਅਤਾਂ ਦਾ ਸਟੇਟ ਐਵਾਰਡ ਨਾਲ ਸਨਮਾਨ

Published

on

ਲੁਧਿਆਣਾ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਗੁਰੂ ਨਾਨਕ ਸਟੇਡੀਅਮ ਵਿਖੇ ਸੁਤੰਤਰਤਾ ਦਿਵਸ ਮੌਕੇ ਕਰਵਾਏ ਸੂਬਾ ਪੱਧਰੀ ਸਮਾਰੋਹ ਦੌਰਾਨ ਵੱਖ-ਵੱਖ ਖੇਤਰਾਂ ਵਿੱਚ ਲਾਮਿਸਾਲ ਯੋਗਦਾਨ ਪਾਉਣ ਵਾਲੀਆਂ ਸੱਤ ਸ਼ਖ਼ਸੀਅਤਾਂ ਦਾ ਸਨਮਾਨ ਕੀਤਾ।

ਇਹ ਐਵਾਰਡੀ ਸਮਾਜ ਸੇਵਾ, ਥੀਏਟਰ, ਖੇਡਾਂ, ਵਪਾਰ ਤੇ ਸਰਕਾਰੀ ਸੇਵਾ ਦੇ ਖੇਤਰ ਨਾਲ ਸਬੰਧਤ ਹਨ, ਜਿਨ੍ਹਾਂ ਆਪਣੇ ਟੀਚਿਆਂ ਦੀ ਪੂਰਤੀ ਲਈ ਲਾਮਿਸਾਲ ਕੋਸ਼ਿਸ਼ਾਂ ਨਾਲ ਆਪੋ-ਆਪਣੇ ਖੇਤਰਾਂ ਵਿੱਚ ਮੋਹਰੀ ਭੂਮਿਕਾ ਨਿਭਾਈ।

ਸਟੇਟ ਐਵਾਰਡ ਹਾਸਲ ਕਰਨ ਵਾਲਿਆਂ ਵਿੱਚ ਉੱਘੇ ਪੱਤਰਕਾਰ ਤੇ ਪਦਮਸ਼੍ਰੀ ਜਗਜੀਤ ਸਿੰਘ ਦਰਦੀ (ਪਟਿਆਲਾ), ਸਮਾਜ ਸੇਵਾ ਤੇ ਆਸਰਾ ਵੈਲਫੇਅਰ ਸੁਸਾਇਟੀ ਦੇ ਮੁਖੀ ਰਮੇਸ਼ ਕੁਮਾਰ ਮਹਿਤਾ (ਬਠਿੰਡਾ), ਉੱਘੀ ਥੀਏਟਰ ਸ਼ਖ਼ਸੀਅਤ ਪ੍ਰਾਨ ਸੱਭਰਵਾਲ (ਪਟਿਆਲਾ), ਸੰਗੀਤਕਾਰ ਤੇ ਗਾਇਕ ਹਰਗੁਨ ਕੌਰ (ਅੰਮ੍ਰਿਤਸਰ), ਟਰੈਕਟਰ ਮੈਨੂਫੈਕਚਰਰ ਤੇ ਕਾਰੋਬਾਰੀ ਅਮਰਜੀਤ ਸਿੰਘ (ਪਟਿਆਲਾ), ਸ਼ਾਟ-ਪੁੱਟਰ ਜੈਸਮੀਨ ਕੌਰ ਤੇ ਸੀਨੀਅਰ ਕੰਸਲਟੈਂਟ ਈ-ਗਵਰਨੈਂਸ ਮਿਸ਼ਨ ਟੀਮ  ਜਸਮਿੰਦਰ ਸਿੰਘ (ਮੋਹਾਲੀ) ਸ਼ਾਮਲ ਹਨ।

Facebook Comments

Trending

Copyright © 2020 Ludhiana Live Media - All Rights Reserved.